
ਦਿੱਲੀ ਦੀ ਮਹਾਂ ਪੰਚਾਇਤ ਵਿੱਚ ਹਿੱਸਾ ਲੈਣ ਲਈ ਸੈਂਕੜੇ ਕਿਸਾਨ ਗੱਡੀ ਰਾਹੀਂ ਰਵਾਨਾ
ਪਟਿਆਲਾ, 13 ਮਾਰਚ - ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਰਵਾਈ ਜਾ ਰਹੀ ਮਹਾਂਪੰਚਾਇਤ ਵਿੱਚ ਹਿੱਸਾ ਲੈਣ ਲਈ ਅੱਜ ਸੈਂਕੜੇ ਕਿਸਾਨ ਦਾਦਰ ਐਕਸਪ੍ਰੈਸ ਰਾਹੀਂ ਰਵਾਨਾ ਹੋਏ। ਇਨ੍ਹਾਂ ਵਿੱਚੋਂ ਕਿਸੇ ਨੇ ਵੀ ਟਿਕਟ ਨਹੀਂ ਲਈ ਤੇ ਉਨ੍ਹਾਂ ਦਾ ਕਹਿਣਾ ਸੀ ਕਿ ਜਿੱਥੇ ਵੀ ਉਨ੍ਹਾਂ ਨੂੰ ਰੋਕਿਆ ਜਾਵੇਗਾ, ਉਹ ਰੋਸ ਪ੍ਰਦਰਸ਼ਨ ਕਰਨਗੇ। ਇਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਪੰਚਾਇਤ ਕਿਸਾਨਾਂ ਦਾ ਕਰਜ਼ਾ ਖ਼ਤਮ ਕਰਨ, ਕਿਸਾਨਾਂ ਨੂੰ ਐਮਐਸਪੀ ਦੀ ਗਾਰੰਟੀ ਦੇਣ, ਪੈਨਸ਼ਨ ਅਤੇ ਫ਼ਸਲੀ ਬੀਮਾ ਕਰਵਾਉਣ, ਲਖੀਮਪੁਰ ਖੇੜੀ ਵਿੱਚ ਕਿਸਾਨਾਂ ਦੇ ਕਤਲ ਲਈ ਜ਼ਿੰਮੇਵਾਰ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਗ੍ਰਿਫ਼ਤਾਰੀ ਲਈ ਹੈ।
ਪਟਿਆਲਾ, 13 ਮਾਰਚ - ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕਰਵਾਈ ਜਾ ਰਹੀ ਮਹਾਂਪੰਚਾਇਤ ਵਿੱਚ ਹਿੱਸਾ ਲੈਣ ਲਈ ਅੱਜ ਸੈਂਕੜੇ ਕਿਸਾਨ ਦਾਦਰ ਐਕਸਪ੍ਰੈਸ ਰਾਹੀਂ ਰਵਾਨਾ ਹੋਏ। ਇਨ੍ਹਾਂ ਵਿੱਚੋਂ ਕਿਸੇ ਨੇ ਵੀ ਟਿਕਟ ਨਹੀਂ ਲਈ ਤੇ ਉਨ੍ਹਾਂ ਦਾ ਕਹਿਣਾ ਸੀ ਕਿ ਜਿੱਥੇ ਵੀ ਉਨ੍ਹਾਂ ਨੂੰ ਰੋਕਿਆ ਜਾਵੇਗਾ, ਉਹ ਰੋਸ ਪ੍ਰਦਰਸ਼ਨ ਕਰਨਗੇ। ਇਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਪੰਚਾਇਤ ਕਿਸਾਨਾਂ ਦਾ ਕਰਜ਼ਾ ਖ਼ਤਮ ਕਰਨ, ਕਿਸਾਨਾਂ ਨੂੰ ਐਮਐਸਪੀ ਦੀ ਗਾਰੰਟੀ ਦੇਣ, ਪੈਨਸ਼ਨ ਅਤੇ ਫ਼ਸਲੀ ਬੀਮਾ ਕਰਵਾਉਣ, ਲਖੀਮਪੁਰ ਖੇੜੀ ਵਿੱਚ ਕਿਸਾਨਾਂ ਦੇ ਕਤਲ ਲਈ ਜ਼ਿੰਮੇਵਾਰ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਗ੍ਰਿਫ਼ਤਾਰੀ ਲਈ ਹੈ। ਸ਼ੁਭਕਰਨ ਨੂੰ ਗੋਲੀ ਮਾਰ ਕੇ ਸ਼ਹੀਦ ਕਰਨ ਵਾਲੇ, ਬਾਰਡਰ 'ਤੇ ਕਿਸਾਨਾਂ 'ਤੇ ਹੋਏ ਅੱਤਿਆਚਾਰ ਲਈ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਖੱਟਰ, ਗ੍ਰਹਿ ਮੰਤਰੀ ਅਨਿਲ ਵਿਜ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਉਣ ਅਤੇ ਕਈ ਕਿਸਾਨਾਂ ਦੀ ਕੁੱਟਮਾਰ ਕਰਨ ਅਤੇ ਉਨ੍ਹਾਂ ਦੇ ਟਰੈਕਟਰਾਂ ਅਤੇ ਹੋਰ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਲਈ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਅਵਤਾਰ ਸਿੰਘ ਕੌਰਜੀਵਾਲਾ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਤੁੱਲੇਵਾਲ ਨੇ ਦੱਸਿਆ ਕਿ ਭਲਕੇ ਰਾਮ ਲੀਲਾ ਮੈਦਾਨ ਵਿੱਚ ਹੋਣ ਵਾਲੀ ਮਹਾਂ ਪੰਚਾਇਤ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਯੂ.ਪੀ ਤੋਂ ਇਲਾਵਾ ਪੂਰੇ ਭਾਰਤ ਵਿੱਚੋਂ ਇੱਕ ਲੱਖ ਦੇ ਕਰੀਬ ਕਿਸਾਨਾਂ ਦੇ ਭਾਗ ਲੈਣ ਦੀ ਉਮੀਦ ਹੈ। ਅੱਜ ਪਟਿਆਲਾ ਤੋਂ ਰਵਾਨਾ ਹੋਏ ਜਥੇ ਵਿੱਚ ਕਿਰਤੀ ਕਿਸਾਨ ਯੂਨੀਅਨ ਬੀਕੇਯੂ ਰਾਜੇਵਾਲ, ਬੀਕੇਯੂ ਲੱਖੋਵਾਲ, ਕੁਲ ਹਿੰਦ ਕਿਸਾਨ ਸਭਾ ਅਜੈ ਭਵਨ ਬੀਕੇਯੂ ਉਗਰਾਹਾਂ, ਕੁਲ ਹਿੰਦ ਕਿਸਾਨ ਸਭਾ ਪੁਣੇਵਾਲ, ਜਮਹੂਰੀ ਕਿਸਾਨ ਸਭਾ ਬੀਕੇਯੂ ਡਕੌਂਦਾ ਦੇ ਵਰਕਰ ਰਵਾਨਾ ਹੋਏ।
