
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਵਿਦਿਆਰਥੀਆਂ ਦੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਨਵਾਂਸ਼ਹਿਰ - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਰਾਜੀਵ ਵਰਮਾ ਵਧੀਕ ਡਿਪਟੀ ਕਮਿਸ਼ਨਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਵੋਟਰ ਜਾਗਰੂਕਤਾ ਸੰਬੰਧੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੇ ਸੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਲਗਭਗ 150 ਵਿਦਿਆਰਥੀਆਂ ਦੀ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ।
ਨਵਾਂਸ਼ਹਿਰ - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਰਾਜੀਵ ਵਰਮਾ ਵਧੀਕ ਡਿਪਟੀ ਕਮਿਸ਼ਨਰ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਵੋਟਰ ਜਾਗਰੂਕਤਾ ਸੰਬੰਧੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਕੇ ਸੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਲਗਭਗ 150 ਵਿਦਿਆਰਥੀਆਂ ਦੀ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ।
ਜਿਨ੍ਹਾਂ ਨੇ ਆਮ ਲੋਕਾਂ ਨੂੰ ਪਹਿਲੀ ਜੂਨ ਨੂੰ ਪੰਜਾਬ ਵਿੱਚ ਮਨਾਏ ਜਾ ਰਹੇ ਲੋਕਤੰਤਰ ਦੇ ਮਹਾਂਕੁੰਭ ਪ੍ਰਤੀ ਜਾਗਰੂਕ ਕੀਤਾ।ਇਹ ਰੈਲੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸ਼ਹੀਦ ਭਗਤ ਸਿੰਘ ਨਗਰ ਤੋਂ ਸ਼ੁਰੂ ਹੋ ਕੇ ਬਾਰਾਂਦਰੀ ਗਾਰਡਨ ਵਿਖੇ ਸਮਾਪਤ ਹੋਈ। ਇਸ ਮੌਕੇ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤਪਾਲ ਸਿੰਘ ਰੰਧਾਵਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਇੱਕ ਜੂਨ 2024 ਦਿਨ ਸ਼ਨੀਵਾਰ ਨੂੰ ਹਰੇਕ ਵੋਟ ਪੈਣ ਨਾਲ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਤੁਸੀਂ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵੋਟਰਾਂ ਨੂੰ ਜਾਗਰੂਕ ਕਰਨਾ ਹੈ ਕਿ ਕੋਈ ਵੀ ਵੋਟਰ ਵੋਟ ਪਾਉਣ ਤੋਂ ਰਹਿ ਨਾ ਜਾਵੇ, ਤੁਸੀਂ ਆਪਣੇ ਪਰਿਵਾਰ,ਆਂਢ-ਗਵਾਂਢ, ਗਲ਼ੀ-ਮੁਹੱਲੇ, ਰਿਸ਼ਤੇਦਾਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ ਤਾਂ ਕਿ “ ਇਸ ਬਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪਝੱਤਰ ਪਾਰ” ਹੋ ਜਾਵੇ।ਉਨ੍ਹਾਂ ਕਿਹਾ ਕਿ ਹਰ ਵੋਟਰ ਬਿਨ੍ਹਾਂ ਕਿਸੇ ਲੋਭ, ਲਾਲਚ, ਡਰ, ਜਾਤ –ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਅਤੇ ਪੜ੍ਹੇ ਲਿਖੇ, ਇਮਨਾਦਾਰ, ਸੂਝਵਾਨ ਉਮੀਦਵਾਰ ਨੂੰ ਆਪਣੀ ਵੋਟ ਪਾਵੇ ਤਾਂ ਕਿ ਆਪਣੇ ਪਿੰਡ, ਤਹਿਸਲ, ਜਿਲ੍ਹੇ , ਪੰਜਾਬ ਅਤੇ ਦੇਸ਼ ਦਾ ਵਿਕਾਸ ਹੋ ਸਕੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਵੀਪ ਗਤੀਵਿਧੀਆਂ ਦਾ ਮੁੱਖ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਲੋਕਤੰਤਰ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਜਾਗਰੂਕ ਕਰਕੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਣੂੰ ਕਰਵਾਉਣਾ ਹੈ। ਇਸ ਮੌਕੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ ਸੂੰਨੀ, ਸਹਾਇਕ ਪ੍ਰੋਫੈਸਰ ਹਰਦੀਪ ਕੌਰ, ਇਲੈਕਸ਼ਨ ਕਾਨੂੰਗੋ ਦਲਜੀਤ ਸਿੰਘ, ਅਮਿਤ ਸੈਣੀ, ਕੁਲਬੀਰ ਸਿੰਘ ਨੇਗੀ, ਅਵਤਾਰ ਸਿੰਘ, ਅਜੀਤ ਸਿੰਘ, ਰਾਜਿੰਦਰ ਸ਼ਰਮਾ ਸਵੀਪ ਨੋਡਲ ਅਫਸਰ ਬੰਗਾ,ਮਮਤਾ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।
