
ਹਰ ਵੋਟਰ ਪਹਿਲੀ ਜੂਨ ਨੂੰ ਲੋਕਤੰਤਰ ਦੇ ਮਹਾਂਉਤਸਵ ਦਾ ਹਿੱਸਾ ਬਣੇ - ਡਾ: ਅਕਸ਼ਿਤਾ ਗੁਪਤਾ
ਨਵਾਂਸ਼ਹਿਰ - ਸਬ ਡਵੀਜ਼ਨਲ ਮੈਜਿਸਟ੍ਰੇਟ ਨਵਾਂਸ਼ਹਿਰ ਡਾ: ਅਕਸ਼ਿਤਾ ਗੁਪਤਾ, ਕੇ ਸੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਵਿਧਾਨ ਸਭਾ ਪੱਧਰੀ ਸਵੀਪ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜ਼ੋਂ ਸ਼ਾਮਲ ਹੋਏ ਅਤੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕੇ ਹਰੇਕ ਵੋਟ ਦੀ ਆਪਣੀ ਅਹਿਮੀਅਤ ਹੈ ਅਤੇ ਇੱਕ ਜੂਨ 2024 ਦਿਨ ਸ਼ਨੀਵਾਰ ਨੂੰ ਹਰੇਕ ਵੋਟ ਪੈਣ ਨਾਲ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ।
ਨਵਾਂਸ਼ਹਿਰ - ਸਬ ਡਵੀਜ਼ਨਲ ਮੈਜਿਸਟ੍ਰੇਟ ਨਵਾਂਸ਼ਹਿਰ ਡਾ: ਅਕਸ਼ਿਤਾ ਗੁਪਤਾ, ਕੇ ਸੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਵਿਧਾਨ ਸਭਾ ਪੱਧਰੀ ਸਵੀਪ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜ਼ੋਂ ਸ਼ਾਮਲ ਹੋਏ ਅਤੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕੇ ਹਰੇਕ ਵੋਟ ਦੀ ਆਪਣੀ ਅਹਿਮੀਅਤ ਹੈ ਅਤੇ ਇੱਕ ਜੂਨ 2024 ਦਿਨ ਸ਼ਨੀਵਾਰ ਨੂੰ ਹਰੇਕ ਵੋਟ ਪੈਣ ਨਾਲ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ।ਉਨ੍ਹਾਂ ਪ੍ਰੋਗਰਾਮ ਵਿੱਚ ਹਾਜ਼ਰ ਵਿਿਦਆਰਥੀਆਂ ਅਤੇ ਸਮੂਹ ਸਟਾਫ ਨੂੰ ਕਿਹਾ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਕੋਈ ਵੀ ਵੋਟਰ ਵੋਟ ਪਾਉਣ ਤੋਂ ਰਹਿ ਨਾ ਜਾਵੇ, ਤੁਸੀਂ ਆਪਣੇ ਰਿਵਾਰ,ਆਂਢ-ਗਵਾਂਢ, ਗਲ਼ੀ-ਮੁਹੱਲੇ, ਰਿਸ਼ਤੇਦਾਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ ਤਾਂ ਕਿ “ ਇਸ ਬਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪਝੱਤਰ ਪਾਰ” ਹੋ ਜਾਵੇ।
ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਕਾਲਜ਼ਾਂ ਅਤੇ ਤਕਨੀਕੀ ਅਦਾਰਿਆਂ ਵਿੱਚ ਸਵੀਪ ਗਤੀਵਿਧੀਆਂ ਬਹੁਤ ਤੇਜੀ ਨਾਲ਼ ਚੱਲ ਰਹੀਆਂ ਹਨ।ਇਨ੍ਹਾਂ ਸਵੀਪ ਗਤੀਵਿਧੀਆਂ ਦਾ ਮੁੱਖ ਮੰਤਵ ਹੈ ਕਿ ਵਿਿਦਆਰਥੀਆਂ ਨੂੰ ਲੋਕਤੰਤਰ ਨਾਲ਼ ਜੋੜਨਾ ਅਤੇ ਉਨ੍ਹਾਂ ਨੂੰ ਜਾਗਰੂਕ ਕਰਕੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਣੂੰ ਕਰਵਾਉਣਾ ਹੈ।ਵਿਧਾਨ ਸਭਾ ਪੱਧਰੀ ਸਵੀਪ ਨੋਡਲ ਅਫਸਰ ਰਾਜਿੰਦਰ ਕੁਮਾਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਇੱਕ-ਇੱਕ ਵੋਟ ਦੀ ਅਹਿਮੀਅਤ ਉਸ ਵਿਅਕਤੀ ਨੂੰ ਪਤਾ ਹੁੰਦੀ ਹੈ ਜਿਹੜਾ ਇੱਕ ਵੋਟ ਨਾਲ਼ ਜਿੱਤਿਆ ਜਾਂ ਹਾਰਿਆ ਹੁੰਦਾ ਹੈ। ਇਸ ਮੌਕੇ ਉਨ੍ਹਾਂ ਵੋਟ ਦੇ ਅਧਿਕਾਰ ਪ੍ਰਾਪਤੀ ਇਤਿਹਾਸ ਤੇ ਵੀ ਝਾਤੀ ਮਾਰੀ। ਇਸ ਮੌਕੇ ਜਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ ਸੂੰਨੀ ਦੁਆਰਾ ਵਿਿਦਆਰਥੀਆਂ ਨੂੰ ਆਪਣੀ ਵੋਟ ਬਣਵਾਉਣਾ ਲਾਜ਼ਮੀ ਕਰਾਰ ਦੇਣ ਦੇ ਨਾਲ -ਨਾਲ ਉਹਨਾਂ ਨੂੰ ਵੋਟ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਉਹਨਾਂ ਦੁਆਰਾ ਕਿਹਾ ਗਿਆ ਕਿ ਵਿਿਦਆਰਥੀ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਜਰੂਰ ਕਰਨ ਅਤੇ ਆਪਣੀ ਵੋਟ ਜਰੂਰ ਬਣਵਾਉਣ ਕਿਉਂਕਿ ਭਵਿੱਖ ਵਿੱਚ ਨੌਜਵਾਨ ਹੀ ਹਨ ਜੋ ਦੇਸ਼ ਦੇ ਲੋਕਤੰਤਰ ਨੂੰ ਬਰਕਰਾਰ ਰੱਖ ਸਕਦੇ ਹਨ। ਉਨ੍ਹਾਂ ਕਿਹਾ ਵਿਿਦਆਰਥੀ ਆਪਣੇ ਪਿੰਡਾਂ ਵਿੱਚ ਅਤੇ ਆਲੇ ਦੁਆਲੇ ਦੇ ਲੋਕਾਂ ਦੀ ਵੋਟ ਬਣਵਾਉਣ ਅਤੇ ਹਰ ਇੱਕ ਵਿਅਕਤੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਕਹਿਣ।ਇਸ ਮੌਕੇ ਵਿਿਦਆਰਥੀਆਂ ਦੁਆਰਾ ਰੰਗੋਲੀ ਦਾ ਪ੍ਰਦਰਸ਼ਨ ਕੀਤਾ ਗਿਆ ਜਿਸਨੂੰ ਮੁੱਖ ਮਹਿਮਾਨ ਜੀ ਦੁਆਰਾ ਸਰਾਹਿਆ ਗਿਆ।
ਇਸ ਮੌਕੇ ਵਿਿਦਆਰਥੀਆਂ ਦੁਆਰਾ ਵੋਟਰ ਜਾਗਰੂਕਤਾ ਸੰਬੰਧੀ ਸਕਿੱਟ, ਡਾਂਸ, ਨਾਟਕ, ਗੀਤ ਅਤੇ ਵਿਿਦਆਰਥਣਾਂ ਦੁਆਰਾ ਨਿਵੇਕਲੇ ਢੰਗ ਨਾਲ਼ ਗਿੱਧੇ ਦੇ ਰੂਪ ਵਿੱਚ ਚੋਣ ਬੋਲੀਆਂ ਪੇਸ਼ ਕੀਤੀਆਂ ਗਈਆਂ।ਸਕੂਲ ਦੇ ਪ੍ਰਿੰਸੀਪਲ ਮੈਡਮ ਆਸ਼ਾਂ ਸ਼ਰਮਾ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇ ਸੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦਾ ਹਰ ਵਿਿਦਆਰਥੀ ਲੋਕਤੰਤਰ ਦੇ ਇਸ ਮਹਾਂਕੁੰਭ ਵਿੱਚ ਭਾਗ ਲਵੇਗਾ ਅਤੇ ਵੋਟਾਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਮਾਣ ਮਹਿਸੂਸ ਕਰੇਗਾ। ਇਸ ਮੌਕੇ ਪੂਜਾ, ਮਨੀਸ਼ਾ, ਮੀਨੂੰ, ਸੁਨੈਨਾ, ਹਰਦੀਪ ਸਿੰਘ, ਵਿਪਨ ਕੁਮਾਰ ਆਦਿ ਮੌਜੂਦ ਸਨ।
