ਰਮੇਸ਼ ਕੁਮਾਰ ਵੱਲੋਂ ਆਸ਼ਾ ਕਿਰਨ ਸਕੂਲ ਨੂੰ 11 ਹਜਾਰ ਰੁਪਏ ਦਾਨ
ਹੁਸ਼ਿਆਰਪੁਰ - ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿਖੇ ਰਮੇਸ਼ ਕੁਮਾਰ ਵੱਲੋਂ ਦੌਰਾ ਕੀਤਾ ਗਿਆ ਤੇ ਇਸ ਸਮੇਂ ਸੁਸਾਇਟੀ ਮੈਂਬਰਾਂ ਤੋਂ ਸਕੂਲ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ| ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਸਕੱਤਰ ਹਰਬੰਸ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰਮੇਸ਼ ਕੁਮਾਰ ਵੱਲੋਂ ਸਕੂਲ ਦੇ ਸਪੈਸ਼ਲ ਬੱਚਿਆਂ ਦੀ ਭਲਾਈ ਲਈ 11 ਹਜਾਰ ਰੁਪਏ ਦੀ ਰਾਸ਼ੀ ਦਾਨ ਕੀਤੀ ਗਈ ਹੈ| ਤੇ ਨਾਲ ਹੀ ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਉਹ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਨਾਲ ਜੁੜੇ ਰਹਿਣਗੇ ਤਾਂ ਜੋ ਸਪੈਸ਼ਲ ਬੱਚਿਆਂ ਦੀ ਭਲਾਈ ਲਈ ਚੁੱਕੇ ਜਾਣ ਵਿੱਚ ਕਦਮਾਂ ਵਿੱਚ ਉਹ ਵੀ ਸਾਥ ਦੇ ਸਕਣ।

ਇਸ ਸਮੇਂ ਸਮੂਹ ਸੁਸਾਇਟੀ ਮੈਂਬਰਾਂ ਤੇ ਸਕੂਲ ਸਟਾਫ ਵੱਲੋਂ ਰਮੇਸ਼ ਕੁਮਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮਲਕੀਤ ਸਿੰਘ ਮਹੇੜੂ, ਰਾਮ ਆਸਰਾ, ਹੋਸਟਲ ਕਮੇਟੀ ਦੇ ਚੇਅਰਮੈਨ ਕਰਨਲ ਗੁਰਮੀਤ ਸਿੰਘ,ਹਰੀਸ਼ ਠਾਕੁਰ, ਹਰਮੇਸ਼ ਤਲਵਾੜ, ਪ੍ਰਿੰਸੀਪਲ ਸ਼ੈਲੀ ਸ਼ਰਮਾ ਤੇ ਸਕੂਲ ਦਾ ਸਮੂਹ ਸਟਾਫ ਮੌਜੂਦ ਰਿਹਾ।