ਗੜਸ਼ੰਕਰ ਚ ਅਵਾਰਾ ਕੁੱਤਿਆਂ ਦੀ ਭਰਮਾਰ, ਲੋਕ ਹੋਏ ਪਰੇਸ਼ਾਨ
ਗੜਸ਼ੰਕਰ, 7 ਮਈ - ਉੱਗੇ ਸਮਾਜ ਸੇਵਕ ਹਰਜੀਤ ਸਿੰਘ ਨਾਗਪਾਲ ਅਤੇ ਸ਼ਹਿਰ ਵਾਸੀਆ ਨੇ ਨਗਰ ਕੌਂਸਲ ਗੜਸ਼ੰਕਰ ਨੂੰ ਦਿੱਤੇ ਇੱਕ ਮੰਗ ਪੱਤਰ ਵਿੱਚ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਗੜਸ਼ੰਕਰ ਦੇ ਹਰ ਗਲੀ ਮਹੱਲੇ ਵਿੱਚ ਅਵਾਰਾ ਕੁੱਤਿਆਂ ਦੀ ਲਗਾਤਾਰ ਵੱਧ ਰਹੀ ਭਰਮਾਰ ਨੂੰ ਮੁੱਖ ਰੱਖਦੇ ਹੋਏ ਇਸ ਤੇ ਨਕੇਲ ਕੱਸੀ ਜਾਵੇ।

ਹਰਜੀਤ ਸਿੰਘ ਨਾਗਪਾਲ ਨੇ ਦੱਸਿਆ ਕਿ ਆਏ ਦਿਨ ਕਿਸੇ ਨਾ ਕਿਸੇ ਗਲੀ ਮਹੱਲੇ ਵਿੱਚ ਅਵਾਰਾ ਕੁੱਤਿਆਂ ਵੱਲੋਂ ਰਾਹਗੀਰਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪਿਛਲੇ ਹਫਤੇ ਹੀ ਇੱਕ ਔਰਤ ਅਤੇ ਇੱਕ ਵਿਅਕਤੀ ਨੂੰ ਅਵਾਰਾ ਕੁੱਤਿਆਂ ਵੱਲੋਂ ਕੱਟ ਲਿਆ ਗਿਆ।
ਉਹਨਾਂ ਪ੍ਰਸਾਸਨ ਤੋਂ ਮੰਗ ਕੀਤੀ ਕਿ ਪ੍ਰਸਾਸ਼ਨ ਆਪਣੀ ਜਿੰਮੇਵਾਰੀ ਨੂੰ ਨਿਭਾਉਂਦੇ ਹੋਏ ਅਵਾਰਾ ਕੁੱਤਿਆਂ ਸਬੰਧੀ ਪੁਖਤਾ ਪ੍ਰਬੰਧ ਕਰੇ ਤਾਂ ਕਿ ਆਮ ਲੋਕ ਦੇਰ ਸਵੇਰ ਬੇਖੌਫ ਆਪਣੀਆਂ ਗਲੀਆਂ ਮੁਹੱਲਿਆਂ ਵਿੱਚ ਘੁੰਮ ਸਕਣ।