ਪੇਂਟਿੰਗਜ਼ ਤੇ ਮੁਕਾਬਲਿਆਂ ਰਾਹੀਂ ਪਟਿਆਲਾ ਹਲਕੇ ਦੇ ਵੋਟਰਾਂ ਨੂੰ ਕੀਤਾ ਜਾ ਰਿਹੈ ਪ੍ਰੇਰਿਤ

ਪਟਿਆਲਾ, 8 ਅਪ੍ਰੈਲ - ਪਹਿਲੀ ਜੂਨ ਨੂੰ ਲੋਕ ਸਭਾ ਲਈ ਪੈ ਰਹੀਆਂ ਵੋਟਾਂ ਦੌਰਾਨ 70 ਫ਼ੀਸਦ ਤੋਂ ਵੱਧ ਪੋਲਿੰਗ ਦੇ ਨਿਸ਼ਾਨੇ ਦੀ ਪੂਰਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਇਸਦੀ "ਸਵੀਪ" ਟੀਮ ਪੂਰੀ ਵਾਹ ਲਾ ਰਹੀ ਹੈ। ਇਸ ਦੀਆਂ ਵੱਖ ਵੱਖ ਸਰਗਰਮੀਆਂ ਰਾਹੀਂ ਵੋਟਰਾਂ ਨੂੰ ਆਪਣੇ ਵੋਟ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਪੇਂਟਿੰਗਜ਼ ਤੇ ਕਈ ਤਰ੍ਹਾਂ ਦੇ ਮੁਕਾਬਲਿਆਂ ਨਾਲ ਵੀ ਪਟਿਆਲਾ ਲੋਕ ਸਭਾ ਹਲਕੇ ਦੇ ਵੋਟਰਾਂ ਨੂੰ ਪੋਲਿੰਗ ਪ੍ਰਤੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਮਿੰਨੀ ਸਕੱਤਰੇਤ ਦੇ ਮੁੱਖ ਗੇਟ ਦੇ ਬਿਲਕੁਲ ਸਾਹਮਣੇ ਜ਼ਮੀਨ 'ਤੇ ਖੂਬਸੂਰਤ ਪੇਂਟਿੰਗ ਬਣਾਈ ਗਈ ਹੈ ਜੋ ਉਥੋਂ ਲੰਘਣ ਵਾਲੇ ਹਰ ਵਿਅਕਤੀ ਨੂੰ ਆਕਰਸ਼ਿਤ ਵੀ ਕਰਦੀ ਹੈ ਤੇ ਵੋਟ ਦੀ ਮਹੱਤਤਾ ਵੀ ਬਿਆਨ ਕਰਦੀ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਵੀ ਇੱਕ ਵਿਸ਼ੇਸ਼ ਵੀਡੀਓ ਕਲਿਪ ਜਾਰੀ ਕਰਦੇ ਹੋਏ ਪਟਿਆਲਾ ਲੋਕ ਸਭਾ ਹਲਕੇ ਦੇ 17.88 ਲੱਖ ਤੋਂ ਵੱਧ ਵੋਟਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਬੇਸ਼ਕੀਮਤੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ।