ਮੱਛੀ ਪਾਲਣ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ
ਪਟਿਆਲਾ, 9 ਮਈ - ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਕਰਮਜੀਤ ਸਿੰਘ ਨੇ ਮੱਛੀ ਪਾਲਕਾਂ ਨੂੰ ਲੂ ਤੋਂ ਮੱਛੀਆਂ ਦਾ ਬਚਾਅ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੱਛੀ ਪਾਲਕ ਮੱਛੀ ਤਲਾਬ ਦੇ ਪਾਣੀ ਦਾ ਘੱਟੋ-ਘੱਟ 5- 6 ਫੁੱਟ ਲੈਵਲ ਬਰਕਰਾਰ ਰੱਖਣ ਅਤੇ ਮੱਛੀ ਪਾਲਣ ਲਈ ਜ਼ਰੂਰੀ ਮਾਪਦੰਡਾਂ ਜਿਸ ਵਿੱਚ ਪੀ-ਐਚ 7.5 - 8.5, ਪਾਣੀ ਦਾ ਰੰਗ – ਹਲਕਾ ਹਰਾ, ਪਾਣੀ ਵਿੱਚ ਘੁਲ੍ਹੀ ਹੋਈ ਆਕਸੀਜ਼ਨ- 5 ਤੋ 10 ਪੀ.ਪੀ.ਐਮ, ਟੋਟਲ ਆਲਕਲੈਨਿਟੀ – 100-250 ਪੀ.ਪੀ.ਐਮ, ਟੋਟਲ ਹਾਰਡਨੈਸ – 200 ਪੀ.ਪੀ.ਐਮ ਤੋਂ ਘੱਟਅਤੇ ਅਮੋਨੀਆ - 0.1 ਪੀ.ਪੀ.ਐਮ ਤੋਂ ਘੱਟ ਹੋਵੇ।

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਨਿਰਧਾਰਿਤ ਮਾਤਰਾ ਤੋਂ ਵੱਧ ਖਾਦ ਅਤੇ ਖੁਰਾਕ ਇਸਤੇਮਾਲ ਨਾ ਕੀਤੀ ਜਾਵੇ ਅਤੇ ਮੁਰਗ਼ੀਆਂ ਦੀਆਂ ਵਿੱਠਾਂ ਪਾਉਣ ਤੋਂ ਗੁਰੇਜ਼ ਕੀਤਾ ਜਾਵੇ। ਤਲਾਬ ਵਿੱਚ ਅਣਚਾਹੇ ਕੀਟਾਂ ਨੂੰ ਨਸ਼ਟ ਕਰਨ ਲਈ ਡੀਜ਼ਲ, ਮਿੱਟੀ ਦਾ ਤੇਲ, ਸਾਈਪਰਮਾਇਥਰੀਨ ਜਾਂ ਸਾਬਣ, ਤੇਲ ਇਮਲਸ਼ਨ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋੜ ਤੋਂ ਵੱਧ ਮੱਛੀ ਪੂੰਗ ਕਲਚਰ ਟੈਂਕ ਵਿੱਚ ਸਟਾਕ ਨਾਂ ਕੀਤਾ ਜਾਵੇ ਅਤੇ ਮੱਛੀ ਦੀ ਮਾਰਕੀਟਿੰਗ ਕਰਨ ਸਮੇਂ ਇਸਤੇਮਾਲ ਕੀਤੇ ਜਾਣ ਵਾਲੇ ਜਾਲਾਂ ਨੂੰ 5 ਤੋਂ 10 ਪੀ.ਪੀ.ਐਮ ਲਾਲ ਦਵਾਈ ਦੇ ਘੋਲ ਵਿੱਚ ਅੱਧੇ ਘੰਟੇ ਲਈ ਡੁਬੋ ਕੇ ਰੱਖੋ ਤਾਂ ਜੋ ਜਾਲਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਹੋ ਸਕੇ। ਤਲਾਬ ਦੇ ਪਾਣੀ ਦੀ ਗੁਣਵੱਤਾ ਲਈ ਵਿਭਾਗੀ ਲੈਬਾਰਟਰੀਆਂ ਤੋਂ ਇਸ ਦੀ ਜਾਂਚ ਕਰਵਾ ਲੈਣੀ ਚਾਹੀਦੀ ਹੈ ਅਤੇ ਐਮਰਜੈਂਸੀ ਹੋਣ 'ਤੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਜਾਵੇ।