ਦੇਸ਼ ਭਗਤ ਇੰਸਟੀਚਿਊਟ ਆਫ ਨਰਸਿੰਗ ਨੇ ਕਰਵਾਇਆ ਮਾਹਵਾਰੀ ਸਫਾਈ ਜਾਗਰੂਕਤਾ ਪ੍ਰੋਗਰਾਮ

ਮੰਡੀ ਗੋਬਿੰਦਗੜ੍ਹ, 9 ਮਈ - ਦੇਸ਼ ਭਗਤ ਇੰਸਟੀਚਿਊਟ ਆਫ ਨਰਸਿੰਗ (ਡੀਬੀਆਈਐਨ) ਦੇ ਵਿਦਿਆਰਥੀਆਂ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ "ਮਾਹਵਾਰੀ ਸਫਾਈ ਯੋਜਨਾ" ਤਹਿਤ "ਮਾਹਵਾਰੀ ਸਫਾਈ" ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਕੇਂਦਰ ਸਰਕਾਰ ਦੀ ਮਾਹਵਾਰੀ ਸਫਾਈ ਯੋਜਨਾ ਬਾਰੇ ਕਿਸ਼ੋਰ ਲੜਕੀਆਂ ਵਿੱਚ ਜਾਗਰੂਕਤਾ ਵਧਾਉਣ ਲਈ ਅਜਿਹੇ ਪ੍ਰੋਗਰਾਮ ਉਲੀਕੇ ਗਏ।

ਇਸ ਪਹਿਲਕਦਮੀ ਨੇ ਦੇਸ਼ ਭਗਤ ਗਲੋਬਲ ਸਕੂਲ, ਮੰਡੀ ਗੋਬਿੰਦਗੜ੍ਹ ਵਿੱਚ 7ਵੀਂ ਤੋਂ 12ਵੀਂ ਜਮਾਤ ਤਕ ਦੀਆਂ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ ਗਿਆ। ਇਹ ਪ੍ਰੋਗ੍ਰਾਮ ਡਾਇਰੈਕਟਰ ਪ੍ਰੋ. ਲਵਸਮਪੁਰਨਜੋਤ ਕੌਰ ਦੀ ਅਗਵਾਈ ਅਤੇ ਸਹਿਯੋਗ ਹੇਠ ਸਮਾਜ ਵਿੱਚ ਸਿਹਤ ਸਿੱਖਿਆ ਅਤੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਸੰਸਥਾ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਦਰਸ਼ਨ ਸੀ। ਇਸ ਵਿੱਚ ਦੇਸ਼ ਭਗਤ ਇੰਸਟੀਚਿਊਟ ਆਫ ਨਰਸਿੰਗ ਅਤੇ ਕਮਿਊਨਿਟੀ ਹੈਲਥ ਨਰਸਿੰਗ ਵਿਭਾਗ ਦੇ ਮੁਖੀ ਪ੍ਰੋ. ਪ੍ਰਭਜੋਤ ਸਿੰਘ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ। 
ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੀ ਉਤਸ਼ਾਹੀ ਸ਼ਮੂਲੀਅਤ ਨਾਲ ਉਨ੍ਹਾਂ ਨੂੰ ਮਾਹਵਾਰੀ ਨਾਲ ਸਬੰਧਤ ਮਿੱਥਾਂ ਅਤੇ ਗਲਤ ਧਾਰਨਾਵਾਂ ਬਾਰੇ ਆਪਣੇ ਸ਼ੰਕਿਆਂ ਨੂੰ ਦੂਰ ਕਰਨ ਦਾ ਮੌਕਾ ਮਿਲਿਆ।