ਵੋਟਰ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਸਮਰਥਨ ਦੇਣ ਦਾ ਮਨ ਬਣਾਈ ਬੈਠੇ - ਧਾਮੀ

ਹੁਸ਼ਿਆਰਪੁਰ - ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਲ ਬਾਗਪੁਰ ਦੇ ਪਿੰਡ ਮਹਿੰਦੀਪੁਰ ਵਿਖ਼ੇ ਭੁਪਿੰਦਰ ਸਿੰਘ ਮਹਿੰਦੀਪੁਰ ਸਰਕਲ ਪ੍ਰਧਾਨ ਦੇ ਪ੍ਰਬੰਧਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ ਵਿੱਚ ਚੋਣ ਮੀਟਿੰਗ ਕਰਵਾਈ ਗਈ।

ਇਸ ਵਿੱਚ ਵਿਸ਼ੇਸ਼ ਤੌਰ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਰਿੰਦਰ ਸਿੰਘ ਬਾਜਵਾ ਸਾਬਕਾ ਮੈਂਬਰ ਰਾਜ ਸਭਾ, ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮ 84, ਜਤਿੰਦਰ ਸਿੰਘ ਲਾਲੀ ਬਾਜਵਾ ਕੌਮੀ ਸੀਨੀਅਰ ਮੀਤ ਪ੍ਰਧਾਨ, ਸੰਜੀਵ ਤਲਵਾੜ ਕੌਮੀ ਮੀਤ ਪ੍ਰਧਾਨ ਨੇ ਹਿੱਸਾ ਲਿਆ। ਇਸ ਮੌਕੇ ਉਹਨਾਂ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਦਿੱਲੀ ਅਧਾਰਿਤ ਰਾਜਨੀਤਿਕ ਪਾਰਟੀਆਂ ਨੇ ਕੇਵਲ ਆਪਣੀ ਸਿਆਸੀ ਖਹਿਸ਼ਾਂ ਦੀ ਪੂਰਤੀ ਦੇ ਮਕਸਦ ਲਈ ਹੀ ਵਰਤਿਆ ਹੈ, ਉਨ੍ਹਾਂ ਦਾ ਪੰਜਾਬ ਦੀ ਜਨਤਾ ਦੇ ਹਿੱਤਾਂ ਨਾਲ ਕੋਈ ਮਤਲਬ ਨਹੀਂ ਰਿਹਾ। ਜਦਕਿ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਲਈ ਹੋਇਆ ਹੈ। 
ਜਿਸ ਦੀ ਮਿਸਾਲ ਸਵਰਗੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਵਿੱਚ ਲਾਗੂ ਹੋਈਆਂ ਵਿਕਾਸ ਮੁਖੀ ਯੋਜਨਾਵਾਂ ਸਬੂਤ ਹਨ। ਇਸ ਲਈ ਪੰਜਾਬ ਦੇ ਲੋਕ ਹੁਣ ਅਸਲੀਅਤ ਜਾਣਾ ਚੁੱਕੇ ਹਨ ਅਤੇ ਲੋਕ ਸਭਾ ਚੋਣਾਂ ਲਈ ਕੇਵਲ ਪੰਜਾਬ ਦੀ ਸਭ ਤੋਂ ਵੱਡੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਸਮਰਥਨ ਦੇਣ ਦਾ ਮਨ ਬਣਾ ਕੇ ਬੈਠੇ ਹਨ। ਐਡਵੋਕਟ ਹਰਜਿੰਦਰ ਸਿੰਘ ਧਾਮੀ ਨੇ ਪਾਰਟੀ ਉਮੀਦਵਾਰ ਸੋਹਨ ਸਿੰਘ ਠੰਡਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਡੱਟ ਕੇ ਇੱਕ ਇੱਕ ਵੋਟ ਉੱਪਰ ਮਿਹਨਤ ਕਰਨ ਅਤੇ ਇੱਕ ਇੱਕ ਬੂਥ ਉੱਪਰ ਮਜਬੂਤੀ ਨਾਲ ਪਹਿਰਾ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਇਲਾਕੇ ਦੀ ਸਾਰੀ ਲੀਡਰਸ਼ਿਪ ਮੌਜੂਦ ਸੀ।