ਗੜ੍ਹਸ਼ੰਕਰ ਦੇ ਗਾਂਧੀ ਪਾਰਕ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਦੀ ਗੜ੍ਹਸ਼ੰਕਰ ਤਹਿਸੀਲ ਇਕਾਈ ਦੀ ਮੀਟਿੰਗ ਹੋਈ
ਗੜ੍ਹਸ਼ੰਕਰ - ਸਥਾਨਕ ਗਾਂਧੀ ਪਾਰਕ ਵਿਖੇ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਤਹਿਸੀਲ ਇਕਾਈ ਦੀ ਮੀਟਿੰਗ ਕਾਮਰੇਡ ਸ਼ਾਮ ਸੁੰਦਰ ਪੋਸੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪਾਰਟੀ ਦੇ ਜਿਲ੍ਹਾ ਆਗੂ ਕਾਮਰੇਡ ਬਲਵੰਤ ਰਾਮ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦਿਆ ਪਾਰਟੀ ਦੇ ਸਕੱਤਰ ਰਾਮਜੀ ਦਾਸ ਚੌਹਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਜਿੱਥੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਐਕਸ਼ਨਾਂ ਵਿੱਚ ਕੀਤੀ ਸ਼ਮੂਲੀਅਤ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।

ਉਥੇ ਸਮੁੱਚੇ ਬਾਰੇ ਦੇਸ਼ ਅਤੇ ਪ੍ਰਾਂਤ ਦੀ ਰਾਜਨੀਤਕ ਅਵਸਥਾ ਦੀ ਸਮੀਖਿਆ ਕਰਦਿਆਂ ਡਾਹਢੀ ਫਿਕਰਮੰਦੀ ਪ੍ਰਗਟ ਕੀਤੀ ਗਈ। ਉਹਨਾਂ ਦੱਸਿਆ ਕਿ ਦੇਸ਼ ਅੰਦਰ ਹਾਕਮ ਮੋਦੀ ਸਰਕਾਰ ਵਲੋਂ ਮਿਹਨਤਕਸ਼ ਅਵਾਮ ਦੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਪਾਰਲੀਮੈਂਟ ਚੋਣਾਂ ਵਿੱਚ ਲੋਕਾਂ ਨੂੰ ਧਰਮਾਂ, ਜਾਤਾਂ ਅਤੇ ਫਿਰਕਿਆਂ ਵਿੱਚ ਵੰਡਣ ਦੀ ਬਹੁਤ ਹੀ ਖਤਰਨਾਕ ਖੇਡ ਖੇਡੀ ਜਾ ਰਹੀ ਹੈ। ਸੰਵਿਧਾਨਕ ਸੰਸਥਾਵਾਂ ਈ ਡੀ, ਸੀ ਬੀ ਆਈਅਤੇ ਇਨਕਮ ਟੈਕਸ ਵਿਭਾਗ ਨੂੰ ਵਿਰੋਧੀਆਂ ਨੂੰ ਡਰਾਉਣ, ਧਮਕਾਉਣ ਲਈ ਵਰਤਿਆ ਜਾ ਰਿਹਾ ਹੈ। ਚੋਣਾਂ ਵਿੱਚ ਵੱਧ ਸੀਟਾਂ ਲੁੱਟਣ ਲਈ ਅੱਤ ਨੀਵੇਂ ਦਰਜੇ ਦੇ ਘਟੀਆ ਹਥਕੰਡੇ ਅਪਣਾਏ ਜਾ ਰਹੇ ਹਨ।
ਦੇਸ਼ ਦੇ ਆਮ ਲੋਕਾਂ, ਕਿਸਾਨਾਂ, ਮਜਦੂਰਾਂ ਮਿਹਨਤਕਸ਼ਾਂ ਅਤੇ ਬੇਰੁਜ਼ਗਾਰਾਂ ਦੀਆਂ ਸਮੱਸਿਆਵਾਂ ਤੋਂ ਪੂਰੀ ਤਰ੍ਹਾਂ ਨਾਲ ਪਿੱਠ ਮੋੜ ਲਈ ਹੈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਬੀ ਜੇ ਪੀ ਦੀ ਫਿਰਕੂ ਫਾਸ਼ੀਵਾਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਬੱਝਵੇਂ ਯਤਨਾਂ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਇੰਡੀਆ ਅਲਾਇੰਸ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਨੂੰ ਪੂਰਨ ਹਮਾਇਤ ਦਿੱਤੀ ਜਾਵੇਗੀ। ਅੱਜ ਦੀ ਮੀਟਿੰਗ ਵਿਚ ਮਿਹਨਤਕਸ਼ ਅਵਾਮ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਲੜੇ ਜਾ ਰਹੇ ਸੰਘਰਸ਼ਾਂ ਵਿੱਚ ਭਰਵਾਂ ਸਹਿਯੋਗ ਦੇਣ ਦਾ ਫੈਸਲਾ ਵੀ ਲਿਆ ਗਿਆ।
ਮੀਟਿੰਗ ਵਿੱਚ ਪੰਜਾਬੀ ਦੇ ਨਾਮਵਰ ਸਾਹਿਤਕਾਰ ਸੁਰਜੀਤ ਪਾਤਰ ਦੀ ਮੌਤ ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਅੱਜ ਦੀ ਮੀਟਿੰਗ ਵਿਚ ਪਾਰਟੀ ਦੇ ਜਿਲ੍ਹਾ ਆਗੂ ਕਾਮਰੇਡ ਬਲਵੰਤ ਰਾਮ, ਸ਼ਿੰਗਾਰਾ ਰਾਮ ਭੱਜਲ, ਗੋਪਾਲ ਦਾਸ, ਸ਼ਾਮ ਸੁੰਦਰ, ਦਵਿੰਦਰ ਸਿੰਘ, ਕਿਸ਼ੋਰੀ ਲਾਲ, ਗਿਆਨੀ ਅਵਤਾਰ ਸਿੰਘ ਥਾਣਾ ਅਤੇ ਰਾਮਜੀ ਦਾਸ ਚੌਹਾਨ ਸ਼ਾਮਲ ਹੋਏ।