ਤਰਸੇਮ ਸਿੰਘ ਖੋਖਰ ਅਕਾਲੀ ਦਲ ਵਿੱਚ ਸ਼ਾਮਿਲ

ਐਸ ਏ ਐਸ ਨਗਰ, 14 ਮਈ - ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਅਤੇ ਪੁਰਾਣੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਸ. ਤਰਸੇਮ ਸਿੰਘ ਖੋਖਰ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਉਹਨਾਂ ਨੂੰ ਅਕਾਲੀ ਦਲ ਦੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ੳਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕੀਤਾ ਅਤੇ ਕਿਹਾ ਕਿ ਖੋਖਰ ਪਰਿਵਾਰ ਨੂੰ ਪਾਰਟੀ ਵਿੱਚ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ।

ਐਸ ਏ ਐਸ ਨਗਰ, 14 ਮਈ - ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਅਤੇ ਪੁਰਾਣੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਸ. ਤਰਸੇਮ ਸਿੰਘ ਖੋਖਰ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਉਹਨਾਂ ਨੂੰ ਅਕਾਲੀ ਦਲ ਦੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ੳਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕੀਤਾ ਅਤੇ ਕਿਹਾ ਕਿ ਖੋਖਰ ਪਰਿਵਾਰ ਨੂੰ ਪਾਰਟੀ ਵਿੱਚ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸ. ਤਰਸੇਮ ਸਿੰਘ ਖੋਖਰ ਨੇ ਕਿਹਾ ਕਿ ਪਾਰਟੀ ਵਲੋਂ ਉਹਨਾਂ ਦੀ ਜਿਹੜੀ ਵੀ ਸੇਵਾ ਲਗਾਈ ਜਾਵੇਗੀ ਉਹ ਉਸਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ, ਹਲਕਾ ਮੁਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਪੀ. ਏ. ਸੀ. ਮੈਂਬਰ ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ ਅਤੇ ਗੁਰਚਰਨ ਸਿੰਘ ਨੰਨੜਾ, ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਬੀ.ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਜੰਡੂ, ਪ੍ਰਸਿੱਧ ਸਨਅਤਕਾਰ ਸ. ਦਰਸ਼ਨ ਸਿੰਘ ਕਲਸੀ ਅਤੇ ਸ.ਨਰਿੰਦਰ ਸਿੰਘ ਸੰਧੂ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਹਾਜ਼ਰ ਸਨ।