100 ਫੀਸਦੀ ਰਿਹਾ ਪੈਰਾਗਾਨ 69 ਦਾ 12 ਵੀਂ ਦਾ ਨਤੀਜਾ
ਐਸ ਏ ਐਸ ਨਗਰ, 14 ਮਈ - ਸੀ. ਬੀ. ਐਸ. ਈ. ਵਲੋਂ ਐਲਾਨੇ ਗਏ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖੀਆ ਦੇ ਨਤੀਜੇ ਵਿੱਚ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 69 – ਮੁਹਾਲੀ ਦਾ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।
ਐਸ ਏ ਐਸ ਨਗਰ, 14 ਮਈ - ਸੀ. ਬੀ. ਐਸ. ਈ. ਵਲੋਂ ਐਲਾਨੇ ਗਏ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖੀਆ ਦੇ ਨਤੀਜੇ ਵਿੱਚ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 69 – ਮੁਹਾਲੀ ਦਾ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।
ਸਕੂਲ ਦੇ ਡਾਇਰੈਕਟਰ ਮੋਹਨਬੀਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਕਿਰਨਜੋਤ ਕੌਰ (ਹਿਊਮੈਨੀਟਿਜ਼) ਅਤੇ ਸਾਰੀ ਭਾਟੀਆ (ਮੈਡੀਕਲ) ਨੇ 812 ਅੰਕ ਹਾਸਲ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ। ਬਾਕੀ ਵਿਦਿਆਰਥੀ ਵੀ ਬਹੁਤ ਵਧੀਆ ਅੰਕ ਲੈ ਕੇ ਪਾਸ ਹੋਏ।
ਉਹਨਾਂ ਦੱਸਿਆ ਕਿ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਤਾਨਿਆ ਨੇ 91ਫੀਸਦੀ ਅੰਕ ਹਾਸਲ ਕੀਤੇ। ਉਹਨਾਂ ਵਿਦਿਆਰਥੀਆਂ ਦੀ ਵਧੀਆ ਕਾਰਗੁਜਾਰੀ ਲਈ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਜਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।