ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦਾ 10ਵੀ ਜਮਾਤ ਦਾ ਨਤੀਜਾ ਸ਼ਾਨਦਾਰ 100 ਫੀਸਦੀ

ਨਵਾਂਸ਼ਹਿਰ - ਇਲਾਕੇ ਦੇ ਪ੍ਰਸਿੱਧ ਅਤੇ ਸੀ.ਬੀ.ਐਸ.ਈ ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀ ਦਸਵੀ ਕਲਾਸ ਦਾ ਸਲਾਨਾ ਬੋਰਡ ਨਤੀਜਾ ਸ਼ਾਨਦਾਰ 100% ਆਇਆ ਹੈ। ਇਹ ਜਾਣਕਾਰੀ ਸਕੂਲ ਦੇ ਡਾਇਰੈਕਟਰ ਪ੍ਰੌ: ਹਰਬੰਸ ਸਿੰਘ ਬੋਲੀਨਾ ਅਤੇ ਪ੍ਰਿੰਸੀਪਲ ਸ੍ਰੀਮਤੀ ਵਨੀਤਾ ਚੋਟ ਨੇ ਦਿੱਤੀ।

ਉਹਨਾਂ ਨੇ ਦਸਵੀਂ ਕਲਾਸ  ਦੇ ਸ਼ਾਨਦਾਰ ਰਿਜ਼ਲਟ ਬਾਰੇ ਜਾਣਕਾਰੀ ਦਿੰਦੇ ਹੋਏ  ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਸ਼ੈਸ਼ਨ 2023-24 ਵਿਚ ਦਸਵੀਂ ਕਲਾਸ ਵਿਚੋ ਹਰਲੀਨ ਕੌਰ ਪੁੱਤਰੀ ਕੁਲਦੀਪ ਸਿੰਘ  ਨੇ 95% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸੁਖਮਨਦੀਪ  ਕੌਰ ਪੁੱਤਰੀ ਪ੍ਰਦੀਪ ਸਿੰਘ  ਨੇ 92.8% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਅੰਕਿਤਾ ਸ਼ਰਮਾ ਪੁੱਤਰੀ ਹਰਦੀਪ ਰਾਏ  ਨੇ 92.5% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਅਤੇ ਬਰਲੀਨ ਕੌਰ ਪੁੱਤਰੀ ਪਰਮਿੰਦਰ ਸਿੰਘ ਨੇ 90.1% ਅੰਕ ਪ੍ਰਾਪਤ ਕਰਕੇ ਚੌਥਾ  ਸਥਾਨ  ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ । ਉਹਨਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਸੀ.ਬੀ.ਐਸ.ਈ. ਬੋਰਡ ਤੋਂ ਐਫੀਲੇਟਿਡ ਹੈ ਅਤੇ ਸਕੂਲ ਵਿਚ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ।
     ਇਸ ਮੌਕੇ  ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸਮੂਹ ਟਰੱਸਟ ਵੱਲੋਂ  ਦਸਵੀਂ ਕਲਾਸ ਦੇ ਸ਼ਾਨਦਾਰ ਰਿਜ਼ਲਟ ਲਈ ਸਕੂਲ ਦੇ  ਡਾਇਰੈਕਟਰ ਸਿੱਖਿਆ, ਪ੍ਰਿੰਸੀਪਲ, ਸਮੂਹ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ।  ਵਰਨਣਯੋਗ ਹੈ ਕਿ ਸਕੂਲ ਦੇ 117 ਵਿਦਿਆਰਥੀਆਂ ਨੇ 10ਵੀਂ ਕਲਾਸ ਪ੍ਰੀਖਿਆ ਦਿੱਤੀ ਸੀ। ਇਹਨਾਂ ਵਿਚੋਂ 18 ਵਿਦਿਆਰਥੀ 80 % ਤੋਂ ਵੱਧ ਅੰਕ ਅਤੇ 23 ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ ।