ਵਿਰਦੀ ਗੋਤ ਦੇ ਜਠੇਰਿਆਂ ਦਾ ਸਲਾਨਾ ਜੋੜ ਮੇਲਾ 19 ਨੂੰ

ਨਵਾਂਸ਼ਹਿਰ - ਵਿਰਦੀ ਗੋਤ ਦੇ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ 19 ਮਈ 2024 ਦਿਨ ਐਤਵਾਰ ਨੂੰ ਪਿੰਡ ਕੰਗ (ਭਾਰਟਾ ਕਲਾਂ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਵਿਰਦੀ ਜਠੇਰਿਆਂ ਦੇ ਸਥਾਨ 'ਤੇ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰੈੱਸ ਨੂੰ ਇਹ ਜਾਣਕਾਰੀ ਦਿੰਦਿਆਂ ਜਠੇਰਿਆਂ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਦਿਆਲ ਚੰਦ ਰਿਟਾਇਰਡ ਹੈਡਮਾਸਟਰ ਨੇ ਦੱਸਿਆ ਕਿ ਇਸ ਸਮਾਗਮ ਦੀ ਸ਼ੁਰੂਆਤ ਸਵੇਰੇ 10 ਵਜੇ ਝੰਡੇ ਦੀ ਰਸਮ ਅਦਾ ਕਰਕੇ ਕੀਤੀ ਜਾਵੇਗੀ।

 ਉਨ੍ਹਾਂ ਦੱਸਿਆ ਕਿ ਇਸ ਮੌਕੇ ਸਟੇਜ ਪ੍ਰੋਗਰਾਮ 11 ਵਜੇ ਸਵੇਰੇ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਸੰਗੀਤਕ ਪਾਰਟੀਆਂ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਧਾਨ ਗੁਰਦਿਆਲ ਚੰਦ ਨੇ ਵਿਰਦੀ ਪਰਿਵਾਰਾਂ ਨੂੰ ਇਸ ਮੌਕੇ ਪਹੁੰਚਣ ਲਈ ਨਿਮਰਤਾ ਸਹਿਤ ਬੇਨਤੀ ਕੀਤੀ ਹੈ।