ਬੀਤ ਇਲਾਕੇ ਵਿੱਚ ਕਾਂਗਰਸੀ ਆਗੂ ਨੁੱਕੜ ਮੀਟਿੰਗ ਕਰਦੇ ਹੋਏ
ਗੜ੍ਹਸ਼ੰਕਰ - ਲੋਕ ਸਭਾ ਚੋਣਾਂ ਵਿਚ ਕੁਝ ਹੀ ਦਿਨ ਬਾਕੀ ਰਹਿ ਗਏ ਹਨ ਅਤੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਿਆ ਹੈ। ਅੱਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਕਾਂਗਰਸੀ ਆਗੂ ਕੁਲਵਿੰਦਰ ਬਿੱਟੂ ਅਤੇ ਗੜ੍ਹਸ਼ੰਕਰ ਦੇ ਕੋਆਰਡੀਨੇਟਰ ਨਿਰਵੈਰ ਸਿੰਘ ਨੇ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵਿੰਦਰ ਬਿੱਟੂ ਅਤੇ ਨਿਰਵੈਰ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਸੰਵਿਧਾਨ ਨੂੰ ਬਚਾਉਣ ਲਈ ਕਾਂਗਰਸ ਦਾ ਜਿੱਤਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਇੱਕ ਇਮਾਨਦਾਰ, ਪੜ੍ਹੇ-ਲਿਖੇ ਅਤੇ ਮਿਹਨਤਕਸ਼ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ ਜੋ ਲੋਕ ਸਭਾ ਵਿੱਚ ਇਲਾਕੇ ਦੀ ਆਵਾਜ਼ ਬੁਲੰਦ ਕਰੇਗਾ। ਉਨ੍ਹਾਂ ਕਿਹਾ ਕਿ ਵਿਜੇ ਇੰਦਰ ਸਿੰਗਲਾ ਨੇ ਮੈਂਬਰ ਪਾਰਲੀਮੈਂਟ ਸੰਗਰੂਰ ਹੁੰਦਿਆਂ ਪੀ.ਜੀ.ਆਈ., ਚੰਡੀਗੜ੍ਹ ਦੀ ਤਰਜ਼ 'ਤੇ ਇੱਥੇ ਇੱਕ ਹਸਪਤਾਲ ਅਤੇ ਕੈਂਸਰ ਹਸਪਤਾਲ ਬਣਾਇਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇੱਕ ਵਾਰ ਵਿਜੇ ਇੰਦਰ ਸਿੰਗਲਾ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜੋ ਫਿਰ ਦੇਖੋ ਕਿ ਇਲਾਕੇ ਦਾ ਵਿਕਾਸ ਕਿਵੇਂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਪੰਚਾਂ ਨੂੰ ਡਰਾ ਧਮਕਾ ਕੇ ਆਪਣੇ ਨਾਲ ਲਿਆ ਜਾ ਸਕਦਾ ਹੈ, ਪਰ ਲੋਕਾਂ ਨੂੰ ਨਹੀਂ। ਕੁਲਵਿੰਦਰ ਬਿੱਟੂ ਨੇ ਲੋਕਾਂ ਨੂੰ ਬਿਨਾਂ ਕਿਸੇ ਡਰ ਦੇ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।