ਸੰਯੁਕਤ ਕਿਸਾਨ ਮੋਰਚਾ ਦੀ ਗੜ੍ਹਸ਼ੰਕਰ ਵਿਖੇ ਹੋਈ ਅਹਿਮ ਮੀਟਿੰਗ
ਗੜ੍ਹਸ਼ੰਕਰ 17 ਮਈ - ਅੱਜ ਸੰਯੁਕਤ ਕਿਸਾਨ ਮੋਰਚੇ ਦੀ ਇੱਕ ਮੀਟਿੰਗ ਗਾਂਧੀ ਪਾਰਕ ਗੜ੍ਹਸ਼ੰਕਰ ਵਿਖੇ ਇਕਬਾਲ ਸਿੰਘ ਜੱਸੋਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਰਵਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਬੀਜੇਪੀ ਦਾ ਉਮੀਦਵਾਰ ਜਦੋਂ ਵੀ ਹਲਕੇ ਵਿੱਚ ਚੋਣ ਪ੍ਰਚਾਰ ਲਈ ਆਵੇਗਾ ਤਾਂ ਇਲਾਕੇ ਦੇ ਲੋਕਾਂ ਦਾ ਇਕੱਠ ਕਰਕੇ ਭਾਜਪਾ ਉਮੀਦਵਾਰ ਨੂੰ ਖੇਤੀਬਾੜੀ ਕਾਨੂੰਨਾਂ ਬਾਰੇ ਅਤੇ ਕਿਸਾਨੀ ਮੰਗਾਂ ਬਾਰੇ ਸਵਾਲ ਪੁੱਛੇ ਜਾਣਗੇ।

ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਸੁਬਾਈ ਸਕੱਤਰ ਦਰਸ਼ਨ ਸਿੰਘ ਮੱਟੂ, ਪ੍ਰੇਮ ਸਿੰਘ ਰਾਣਾ, ਹੁਸ਼ਿਆਰਪੁਰ ਸਿੰਘ ਗੋਲਡੀ, ਗੁਰਮੀਤ ਸਿੰਘ, ਨਰਿੰਜਨ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਕੁਲਵਿੰਦਰ ਸਿੰਘ ਚਾਹਲ ਜਿਲ੍ਹਾ ਸਕੱਤਰ, ਮਾਸਟਰ ਹੰਸ ਰਾਜ, ਜਮੂਹਰੀ ਕਿਸਾਨ ਸਭਾ ਦੇ ਆਗੂ ਸ਼ਿੰਗਾਰਾ ਰਾਮ ਭੱਜਲ, ਬਲਵੰਤ ਰਾਏ ਆਦਿ ਹਾਜਰ ਸਨ।