ਸ੍ਰੀ ਆਨੰਦਪੁਰ ਸਾਹਿਬ ਵਾਸੀਆਂ ਨੂੰ ਦਿੱਤੀ ਜਾਵੇਗੀ ‘ਸੈਨਿਕ ਸਕੂਲ’ ਦੀ ਸੌਗਾਤ: ਪ੍ਰੋ. ਚੰਦੂਮਾਜਰਾ

ਐਸ ਏ ਐਸ ਨਗਰ, 17 ਮਈ - ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਮੁਹਾਲੀ ਨੂੰ ਵਿਕਾਸ ਦੀਆਂ ਸਿਖਰਾਂ ਤੇ ਪਹੁੰਚਾਣ ਵਿੱਚ ਸ਼ਰੋਮਣੀ ਅਕਾਲੀ ਦਲ ਦੀ ਅਹਿਮ ਭੂਮਿਕਾ ਰਹੀ ਹੈ। ਪਿੰਡ ਮਦਨਪੁਰ ਅਤੇ ਫੇਜ਼ 7 ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼ਹਿਰ ਵਿੱਚ ਮੁੱਢਲੀਆਂ ਸਿਹਤ ਸਹੂਲਤਾਂ ਅਤੇ ਸਿੱਖਿਆ ਦਾ ਪ੍ਰਸਾਰ ਅਕਾਲੀ ਦਲ ਦੀ ਹੀ ਦੇਣ ਹੈ। ਉਹਨਾਂ ਕਿਹਾ ਕਿ ਉਹ ਚੋਣ ਜਿੱਤ ਕੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਲਈ ਸੈਨਿਕ ਸਕੂਲ” ਦੀ ਸੌਗਾਤ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਹਲਕੇ ਨੂੰ ਸਿੱਖਿਆ ਅਤੇ ਸਿਹਤ ਸੇਵਾਵਾਂ ਵਿੱਚ ਅੱਗੇ ਲੈਕੇ ਜਾਣਾ ਮੇਰਾ ‘ਡਰੀਮ ਪ੍ਰੋਜੈਕਟ’ ਹੈ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਦੀਆਂ ਗੱਲਾਂ ਕਰਨ ਵਾਲੀ ਆਪ ਸਰਕਾਰ ਨੇ ਸੂਬੇ ਦੇ ਦੋਵੇਂ ਅਦਾਰਿਆਂ ਨੂੰ ਪੱਟੜੀ ਤੋਂ ਉਤਾਰ ਦਿੱਤਾ ਹੈ। ਪੰਜਾਬ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੀ ਘਾਟ ਹੈ, ਪਰ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਦੀ ਭਰਤੀ ਨਹੀਂ ਕੀਤੀ ਜਾ ਰਹੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਦੀ ਕਾਰਗੁਜਾਰੀ ਦੀ ਹਾਲਤ ਇਹ ਹੈ ਕਿ ਸਰਕਾਰ ਵੱਲੋਂ ਆਪਣੀ ਮਸ਼ੂਹਰੀ ਕਰਨ ਲਈ ਸਿਹਤ ਕੇਂਦਰਾਂ ਤੇ ਆਪਣੀਆਂ ਫੋਟੋਆਂ ਲਗਵਾਉਣ ਕਾਰਨ ਰਾਸ਼ਟਰੀ ਮਿਸ਼ਨ ਫ਼ੰਡਾਂ ਤਹਿਤ ਮਿਲਣ ਵਾਲਾ ਪੰਜਾਬ ਦਾ ਲਗਭਗ 700 ਕਰੋੜ ਰੁਪਏ ਵੀ ਕੇਂਦਰ ਨੇ ਰੋਕ ਲਿਆ ਹੈ।

ਫ਼ੇਜ਼ 7 ਵਿੱਚ ਸ਼ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਅਤੇ ਸਰਬਜੀਤ ਪਾਰਸ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਕਾਂਗਰਸ ਛੱਡ ਸ਼ਰੋਮਣੀ ਅਕਾਲੀ ਦਲ ਵਿੱਚ ਸਮੂਲੀਅਤ ਕੀਤੀ। ਇਸ ਮੌਕੇ ਪਾਰਟੀ ਵਿੱਚ ਸ਼ਮਿਲ ਹੋਏ ਨਰਿੰਦਰ ਸਿੰਘ ਲਾਂਬਾ, ਲਕਸ਼ਮੀ, ਸ਼ੇਰ ਸਿੰਘ, ਬੌਬੀ, ਦਰਸ਼ਨ ਸਿੰਘ, ਅਜੀਤ ਸਿੰਘ, ਸੂਰਜ ਸ਼ਰਮਾ, ਗੁਰਜੀਤ ਸਿੰਘ, ਸਰਬਜੀਤ ਸਿੰਘ, ਬਾਵਾ ਜੀ, ਬਲਜੀਤ ਕੌਰ, ਕ੍ਰਿਸ਼ਨਪਾਲ, ਕਰਮ ਸਿੰਘ, ਜਸਵੀਰ ਸਿੰਘ ਨੂੰ ਪ੍ਰੋ. ਚੰਦੂਮਾਜਰਾ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਡਰਾਂ, ਪਾਰਟੀ ਦੇ ਮੀਤ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਸਿਮਰਨਜੀਤ ਸਿੰਘ ਚੰਦੂਮਾਜਰਾ, ਸ਼ਹਿਰੀ ਪ੍ਰਧਾਨ ਕਮਲਜੀਤ ਰੂਬੀ, ਸਾਬਕਾ ਸਰਪੰਚ ਕੁਲਵੰਤ ਸਿੰਘ, ਪਰਮਿੰਦਰ ਮਲੋਆ, ਮੰਨਾ ਸੰਧੂ, ਐਡਵੋਕੇਟ ਨਿਤਿਨ ਤੋਂ ਇਲਾਵਾ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ।