ਗੁਰਮਤਿ ਸਿੱਖਿਆ ਕੈਂਪ ਦੀ ਸਮਾਪਤੀ ਤੇ ਬੱਚਿਆਂ ਨੂੰ ਕੀਤਾ ਸਨਮਾਨਿਤ
ਗੜ੍ਹਸ਼ੰਕਰ - ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਗੁਰਮਤਿ ਪ੍ਰਚਾਰ ਕੇਂਦਰ ਚੱਕ ਸਿੰਘਾਂ ਦੇ ਸਹਿਯੋਗ ਨਾਲ ਓਰੀਐਂਟ ਪਬਲਿਕ ਸਕੂਲ ਸਮੁੰਦੜਾ ਵਿਖੇ ਛੇ ਦਿਨਾਂ ਗੁਰਮਤਿ ਸਿੱਖਿਆ ਕੈਂਪ ਲਗਾਇਆ ਗਿਆ। ਜਿਸ ਵਿੱਚ ਭਾਈ ਪ੍ਰਭਸਰਨਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਸੁਖਪ੍ਰੀਤ ਸਿੰਘ ਵੱਲੋਂ ਇਸ ਕੈਂਪ ਦੌਰਾਨ ਵੱਖ ਵੱਖ ਜਮਾਤਾਂ ਦੇ ਬੱਚਿਆਂ ਨੂੰ ਸਿੱਖ ਰਹਿਤ ਮਰਿਆਦਾ, ਗੁਰ ਇਤਿਹਾਸ, ਸਿੱਖ ਇਤਿਹਾਸ ਅਤੇ ਗੁਰਬਾਣੀ ਸਿਧਾਂਤਾਂ ਤੋਂ ਜਾਣੂ ਕਰਵਾਇਆ ਗਿਆ। ਕੈਂਪ ਦੀ ਸਮਾਪਤੀ ਦੌਰਾਨ ਲਈ ਗਈ ਧਾਰਮਿਕ ਪ੍ਰੀਖਿਆ ਵਿੱਚੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਪ੍ਰਚਾਰ ਕੇਂਦਰ ਵੱਲੋਂ ਸਨਮਾਨਿਤ ਕੀਤਾ ਗਿਆ।

ਪ੍ਰਚਾਰਕ ਸਤਿਨਾਮ ਸਿੰਘ ਵੱਲੋਂ ਬੱਚਿਆਂ ਨਾਲ ਵਿਚਾਰਾਂ ਸਾਂਝੀਆਂ ਕਰਦਿਆਂ ਹੋਇਆਂ ਕਿਹਾ ਕਿ ਜੇ ਅਸੀ ਗੁਰਾਂ ਦੇ ਨਾਂ ਤੇ ਵੱਸਦੇ ਪੰਜਾਬ ਨੂੰ ਜਿਉਂਦਾ ਰੱਖਣਾ ਚਾਹੁੰਦੇ ਹਾਂ ਤਾਂ ਸਾਨੂੰ ਗੁਰੂ ਸਾਹਿਬਾਨਾਂ ਦੇ ਦਰਸਾਏ ਹੋਏ ਮਾਰਗ ਉੱਪਰ ਚਲ ਕੇ ਆਪਣੇ ਜੀਵਨ ਨੂੰ ਸਹੀ ਸੇਧ ਦੇਣੀ ਪਏਗੀ। ਇਸ ਮੌਕੇ ਮੁੱਖ ਮਹਿਮਾਨ ਤੌਰ ਤੇ ਆਏ ਹੋਏ ਐਸ. ਜੀ. ਪੀ. ਸੀ, ਮੈਂਬਰ ਡਾਕਟਰ ਜੰਗ ਬਹਾਦਰ ਸਿੰਘ ਜੀ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਅਤੇ ਪ੍ਰਚਾਰਕਾਂ ਵੀਰਾਂ ਵੱਲੋਂ ਲਗਾਏ ਗਏ ਕੈਂਪ ਦੀ ਲਈ ਹੌਸਲਾ ਅਫਜਾਈ ਕੀਤੀ।
ਇਸ ਸਮਾਪਤੀ ਸਮਾਗਮ ਦੌਰਾਨ ਪ੍ਰਿੰਸੀਪਲ ਮੈਡਮ ਸੁਖਵਿੰਦਰ ਕੌਰ ਜੀ ਅਤੇ ਸ੍ਰੀ ਜਗਤਾਰ ਰਾਮ ਜੀ ਵੱਲੋਂ ਸਮੂਹ ਪ੍ਰਚਾਰਕ ਵੀਰਾਂ ਅਤੇ ਡਾਕਟਰ ਜੰਗ ਬਹਾਦਰ ਸਿੰਘ ਜੀ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਸਾਰਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਅਜਿਹੇ ਕੈਂਪ ਹਮੇਸ਼ਾ ਲਗਾਉਣ ਵਿੱਚ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਬੱਚੇ ਹਾਜ਼ਰ ਸਨ।