ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਬਸਪਾ ਉਮੀਦਵਾਰ ਜਸਵੀਰ ਸਿੰਘ ਗੜੀ ਦੇ ਹੱਕ ਵਿੱਚ ਜੋਰ- ਸ਼ੋਰ ਨਾਲ ਕੀਤਾ ਚੋਣ ਪ੍ਰਚਾਰ
ਮਾਹਿਲਪੁਰ, 22 ਮਈ - ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸਰਦਾਰ ਜਸਵੀਰ ਸਿੰਘ ਗੜੀ ਸੂਬਾ ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਹੱਕ ਵਿੱਚ ਅੱਜ ਬਹੁਜਨ ਸਮਾਜ ਪਾਰਟੀ ਦੇ ਆਗੂ ਅਮਰਜੀਤ ਸੈਲਾ ਦੀ ਯੋਗ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਪਿੰਡ ਬੀਹੜਾਂ, ਕੁਕੜਾਂ, ਪੱਦੀ ਸੂਰਾ ਸਿੰਘ ਅਤੇ ਮੁੱਗੋਵਾਲ ਪਿੰਡਾਂ ਵਿੱਚ ਘਰ- ਘਰ ਜਾ ਕੇ ਪ੍ਰਚਾਰ ਕੀਤਾ ਅਤੇ ਵੋਟਰਾਂ ਨੂੰ ਬਹੁਜਨ ਸਮਾਜ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ।

ਇਸ ਮੌਕੇ ਸ਼ਿੰਦਰਪਾਲ ਜਸੋਵਾਲ, ਇੰਦਰਜੀਤ ਬੀਹੜਾ, ਬਿੱਲਾ ਬੀਹੜਾ, ਕ੍ਰਿਸ਼ਨ, ਅਵਤਾਰ ਸਿੰਘ ਰਿਟਾਇਰਡ ਕਾਨੂੰਗੋ, ਦੇਵ ਪਦਰਾਣਾ ਸਮੇਤ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ। ਪਿੰਡ ਮੁੱਗੋਵਾਲ ਵਿਖੇ ਜਸਵੀਰ ਸਿੰਘ ਗੜੀ ਬਸਪਾ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਤੋਂ ਪਹਿਲਾਂ ਪਾਰਟੀ ਆਗੂ ਫਰੀਡਮ ਫਾਈਟਰ ਬਾਬੂ ਮੰਗੂ ਰਾਮ ਮੁੱਗੋਵਾਲੀਆ ਜੀ ਦੀ ਸਮਾਰਕ ਤੇ ਗਏ ਅਤੇ ਉਹਨਾਂ ਨੂੰ ਪ੍ਰਣਾਮ ਕੀਤਾ। ਇਸ ਤੋਂ ਬਾਅਦ ਪਾਰਟੀ ਵਰਕਰ ਘਰ ਘਰ ਜਾ ਕੇ ਵੋਟਰਾਂ ਨੂੰ ਮਿਲੇ ਅਤੇ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸਰਦਾਰ ਜਸਵੀਰ ਸਿੰਘ ਗੜੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਬੇਨਤੀ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਅਮਰਜੀਤ ਸੈਲਾ ਨੇ ਕਿਹਾ ਕਿ 24 ਮਈ ਦਿਨ ਸ਼ੁਕਰਵਾਰ ਨੂੰ ਪਾਰਟੀ ਦੀ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਜੀ ਨਵਾਂਸ਼ਹਿਰ ਦੇ ਲਾਗੇ ਪਿੰਡ ਮਹਾਲੋਂ ਵਿਖੇ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਨਗੇ। ਇਸ ਵਿੱਚ ਪੰਜਾਬ ਭਰ ਤੋਂ ਬਹੁਜਨ ਸਮਾਜ ਪਾਰਟੀ ਦੇ ਆਗੂ, ਵੱਖ-ਵੱਖ ਹਲਕਿਆਂ ਤੋਂ ਚੋਣ ਲੜ ਰਹੇ ਉਮੀਦਵਾਰ ਅਤੇ ਪਾਰਟੀ ਦੇ ਸਮਰਥਕ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ।