ਗੁਰੂਦੁਆਰਾ ਸ੍ਰੀ ਸਿੰਘ ਸਭਾ ਸੈਕਟਰ 78 ਦੀ ਚੋਣ ਵਿੱਚ ਸਰਬਜੀਤ ਸਿੰਘ ਨੂੰ ਮੁੜ ਪ੍ਰਧਾਨ ਚੁਣਿਆ

ਐਸ ਏ ਐਸ ਨਗਰ , 22 ਮਈ - ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ 78 ਤੇ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਗੁਰੂਦੁਆਰਾ ਸਾਹਿਬ ਦੀ 2024 ਤੋਂ 2026 ਤਕ ਲਈ ਨਵੀਂ ਕਮੇਟੀ ਬਣਾਉਣ ਲਈ ਪ੍ਰਧਾਨ ਦੀ ਚੋਣ ਕੀਤੀ ਗਈ ਜਿਸ ਦੌਰਾਨ ਹਾਜਿਰ ਸੰਗਤ ਵਲੋਂ ਸਰਬਜੀਤ ਸਿੰਘ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ।

ਐਸ ਏ ਐਸ ਨਗਰ , 22 ਮਈ - ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ 78 ਤੇ ਜਨਰਲ ਹਾਊਸ ਦੀ ਮੀਟਿੰਗ ਦੌਰਾਨ ਗੁਰੂਦੁਆਰਾ ਸਾਹਿਬ ਦੀ 2024 ਤੋਂ 2026 ਤਕ ਲਈ ਨਵੀਂ ਕਮੇਟੀ ਬਣਾਉਣ ਲਈ ਪ੍ਰਧਾਨ ਦੀ ਚੋਣ ਕੀਤੀ ਗਈ ਜਿਸ ਦੌਰਾਨ ਹਾਜਿਰ ਸੰਗਤ ਵਲੋਂ ਸਰਬਜੀਤ ਸਿੰਘ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ। ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਚੋਣ ਮੌਕੇ ਸ. ਸਰਬਜੀਤ ਸਿੰਘ ਨੂੰ ਬਾਕੀ ਦੀ ਕਮੇਟੀ ਨਾਮਜਦ ਕਰਨ ਦੇ ਅਧਿਕਾਰ ਦਿੱਤੇ ਗਏ ਜਿਸਤੋਂ ਬਾਅਦ ਪ੍ਰਧਾਨ ਸz. ਸਰਬਜੀਤ ਸਿੰਘ ਵਲੋਂ ਨਵੀਂ ਕਮੇਟੀ ਦਾ ਐਲਾਨ ਕੀਤਾ ਗਿਆ। ਉਹਨਾਂ ਦੱਸਿਆ ਕਿ ਨਵੀਂ ਕਮੇਟੀ ਦੇ ਅਹੁਦੇਦਾਰਾਂ ਵਿੱਚ ਬਲਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਚਰਨ ਸਿੰਘ ਨੂੰ ਮੀਤ ਪ੍ਰਧਾਨ, ਰਵਿੰਦਰ ਸਿੰਘ ਨੂੰ ਜਨਰਲ ਸਕੱਤਰ, ਮਨਜੀਤ ਸਿੰਘ ਨੂੰ ਕੈਸ਼ੀਅਰ, ਅਵਤਾਰ ਸਿੰਘ ਨੂੰ ਪੜਤਾਲਕਾਰ, ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਦਰਸ਼ਨ ਸਿੰਘ, ਚਰਨਜੀਤ ਸਿੰਘ, ਗੁਰਨਾਮ ਸਿੰਘ, ਨਿਰਮਲ ਸਿੰਘ, ਸਤਨਾਮ ਸਿੰਘ, ਕੁਲਦੀਪ ਸਿੰਘ, ਗੁਰਦੇਵ ਸਿੰਘ, ਅਮਰ ਸਿੰਘ, ਜਸਵਿੰਦਰ ਸਿੰਘ, ਗੁਰਦਰਸ਼ਨ ਸਿੰਘ ਨੂੰ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ।