ਸੂਬੇ ਦੇ ਲੋਕ ਪੰਜਾਬ ਦੀ ਆਪ ਸਰਕਾਰ ਤੋਂ ਬੁਰੀ ਤਰ੍ਹਾਂ ਤੰਗ : ਰਿਸ਼ਵ ਜੈਨ
ਐਸ ਏ ਐਸ ਨਗਰ, 22 ਮਈ - ਸੀਨੀਅਰ ਕਾਂਗਰਸੀ ਆਗੂ ਅਤੇ ਨਗਰ ਨਿਗਮ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ ਵਲੋਂ ਆਪਣੇ ਸਮਰਥਕਾਂ ਦੇ ਨਾਲ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਉਮੀਦਵਾਰ ਸ੍ਰੀ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਫੇਜ਼ 11 ਦੇ ਕੁਆਟਰਾਂ ਵਿੱਚ ਲੋਕਾਂ ਦੇ ਘਰੋਂ ਘਰੀ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ।

ਇਸ ਮੌਕੇ ਸ੍ਰੀ ਰਿਸ਼ਵ ਜੈਨ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਨੂੰ ਆਪਸ ਵਿੱਚ ਲੜਾ ਕੇ ਮੁੜ ਸੱਤਾ ਵਿੱਚ ਆਉਣਾ ਚਾਹੁੰਦੀ ਹੈ ਪਰੰਤੂ ਲੋਕ ਉਸਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਦੀ ਆਪ ਸਰਕਾਰ ਤੋਂ ਬੁਰੀ ਤਰ੍ਹਾਂ ਤੰਗ ਹਨ ਅਤੇ ਉਹਨਾਂ ਵਲੋਂ ਕਾਂਗਰਸ ਨੂੰ ਵੋਟਾਂ ਪਾਉਣ ਦਾ ਮਨ ਬਣਾ ਲਿਆ ਗਿਆ ਹੈ। ਇਸ ਮੌਕੇ ਉਹਨਾਂ ਦੇ ਨਾਲ ਵੱਡੀ ਗਿਣਤੀ ਕਾਂਗਰਸੀ ਆਗੂ ਅਤੇ ਵਰਕਰ ਹਾਜਿਰ ਸਨ।