
ਹੀਰਾ ਸਿੰਘ ਗਾਬੜੀਆਂ ਵਲੋਂ ਬੀ ਸੀ ਵਿੰਗ ਨੂੰ ਚੰਦੂਮਾਜਰਾ ਦੇ ਹੱਕ ਵਿੱਚ ਯੋਜਨਾਬੱਧ ਤਰੀਕੇ ਨਾਲ ਪ੍ਰਚਾਰ ਕਰਨ ਦੀ ਹਿਦਾਇਤ
ਐਸ ਏ ਐਸ ਨਗਰ, 23 ਮਈ - ਸ਼ੋ੍ਰਮਣੀ ਅਕਾਲੀ ਦਲ ਦੇ ਬੀ ਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਸz. ਹੀਰਾ ਸਿੰਘ ਗਾਬੜੀਆ ਨੇ ਪਾਰਟੀ ਦੇ ਬੀ ਸੀ ਵਿੰਗ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨੂੰ ਲੋਕਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਦੌਰਾਨ ਯੋਜਨਾਬੱਧ ਤਰੀਕੇ ਨਾਲ ਪ੍ਰਚਾਰ ਕਰਨ ਲਈ ਕਿਹਾ ਹੈ।
ਐਸ ਏ ਐਸ ਨਗਰ, 23 ਮਈ - ਸ਼ੋ੍ਰਮਣੀ ਅਕਾਲੀ ਦਲ ਦੇ ਬੀ ਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਸz. ਹੀਰਾ ਸਿੰਘ ਗਾਬੜੀਆ ਨੇ ਪਾਰਟੀ ਦੇ ਬੀ ਸੀ ਵਿੰਗ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਨੂੰ ਲੋਕਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਦੌਰਾਨ ਯੋਜਨਾਬੱਧ ਤਰੀਕੇ ਨਾਲ ਪ੍ਰਚਾਰ ਕਰਨ ਲਈ ਕਿਹਾ ਹੈ। ਅੱਜ ਇੱਥੇ ਇਸ ਸਬੰਧ ਵਿੱਚ ਸz. ਚੰਦੂਮਾਜਰਾ ਦੇ ਚੋਣ ਦਫਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਦੀ ਵਿਸ਼ੇਸ਼ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਸਾਰੇ ਆਗੂ ਅਤੇ ਵਰਕਰ ਪੂਰੀ ਤਰ੍ਹਾਂ ਚੋਣ ਮੁਹਿੰਮ ਵਿੱਚ ਡਟ ਜਾਣ ਅਤੇ ਪ੍ਰੋ. ਚੰਦੂਮਾਜਰਾ ਦੀ ਜਿੱਤ ਨੂੰ ਯਕੀਨੀ ਕਰਨ ਲਈ ਕੰਮ ਕਰਨ। ਉਹਨਾਂ ਹਾਜਿਰ ਆਗੂਆਂ ਨੂੰ ਕਿਹਾ ਕਿ ਉਹ ਵੱਖ ਵੱਖ ਗਰੁੱਪਾਂ ਵਿੱਚ ਵੰਡ ਕੇ ਹਰ ਗਲੀ ਅਤੇ ਘਰ ਵਿੱਚ ਪਹੁੰਚ ਕਰਨ ਅਤੇ ਲੋਕਾਂ ਨੂੰ ਅਕਾਲੀ ਦਲ ਦੀਆਂ ਪ੍ਰਾਪਤੀਆਂ ਅਤੇ ਨੀਤੀਆਂ ਬਾਰੇ ਦੱਸਿਆਂ ਪਾਰਟੀ ਲਈ ਵੋਟਾਂ ਮੰਗਣ।
ਇਸ ਮੌਕੇ ਵਿਧਾਨ ਸਭਾ ਹਲਕਾ ਮੁਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਸੁਹਾਣਾ, ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ ਅਤੇ ਪਰਮਜੀਤ ਸਿੰਘ ਕਾਹਲੋਂ, ਪੀ. ਏ. ਸੀ. ਕਮੇਟੀ ਮੈਂਬਰ ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ, ਗੁਰਚਰਨ ਸਿੰਘ ਨੰਨੜਾ ਤੋਂ ਇਲਾਵਾ ਮੁਹਾਲੀ ਸ਼ਹਿਰ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਨਰਿੰਦਰ ਸਿੰਘ ਸੰਧੂ, ਤਰਸੇਮ ਸਿੰਘ ਖੋਖਰ, ਕੰਵਰਦੀਪ ਸਿੰਘ ਮਣਕੂ, ਸਤਨਾਮ ਸਿੰਘ ਮਲਹੋਤਰਾ ਤੇਜਿੰਦਰ ਸਿੰਘ ਬੇਦੀ, ਸਰਦਾਰਾ ਸਿੰਘ, ਮਨਜੀਤ ਸਿੰਘ ਲੁਬਾਣਾ,ਰਣਜੀਤ ਸਿੰਘ ਹੰਸਪਾਲ, ਦਵਿੰਦਰ ਸਿੰਘ ਹੰਸਪਾਲ, ਬਲਵਿੰਦਰ ਸਿੰਘ ਮੁਲਤਾਨੀ, ਇੰਜ ਪਵਿੱਤਰ ਸਿੰਘ ਵਿਰਦੀ, ਚੰਨਪ੍ਰੀਤ ਸਿੰਘ, ਤਰਸੈਮ ਸਿੰਘ ਪੰਧੇਰ, ਸਵਿੰਦਰ ਸਿੰਘ ਭੰਮਰਾ, ਹਰਜੀਤ ਸਿੰਘ, ਬਲਜਿੰਦਰ ਸਿੰਘ ਬੇਦੀ, ਸਰਦਾਰਾ ਸਿੰਘ, ਜੋਗਿੰਦਰ ਸਿੰਘ, ਪ੍ਰਤਾਪ ਸਿੰਘ, ਜਸਵਿੰਦਰ ਸਿੰਘ ਫੁੱਲ, ਮਨਜੀਤ ਸਿੰਘ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਸੋਹਲ ਅਤੇ ਹੋਰ ਵਰਕਰ ਹਾਜਿਰ ਸਨ।
