ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ।
ਨਵਾਂਸ਼ਹਿਰ - ਸਿਵਲ ਸਰਜਨ ਡਾਕਟਰ ਜਸਪ੍ਰੀਤ ਕੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗਿਤਾਜਲੀ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬੱਚਣ ਲਈ ਜਾਗਰੂਕ ਕੀਤਾ ਗਿਆ । ਇਸੇ ਮੁਹਿੰਮ ਤਹਿਤ ਅੱਜ ਪਿੰਡ ਦੌਲਤਪੁਰ ਵਿਖੇ ਪਿੰਡ ਵਾਸੀਆਂ ਨੂੰ ਸਿਹਤ ਅਧਿਕਾਰੀ ਸ੍ਰੀ ਘਨ ਸ਼ਾਮ ਵਲੋਂ ਡੇਂਗੂ ਦੀ ਬਿਮਾਰੀ, ਇਸ ਦੇ ਲੱਛਣ, ਇਸ ਬਿਮਾਰੀ ਤੋਂ ਬਚਾਅ ਅਤੇ ਇਲਾਜ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਸਿਹਤ ਅਧਿਕਾਰੀ ਸ੍ਰੀ ਘਨ ਸ਼ਾਮ ਨੇ ਦੱਸਿਆ ਕਿ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਵਰਗੀਆਂ ਵੈਕਟਰ ਬੋਰਨ ਬਿਮਾਰੀਆਂ ਉੱਤੇ ਸਮੇਂ ਸਿਰ ਕਾਬੂ ਪਾਉਣ ਲਈ ਲੋਕਾਂ ਦਾ ਇਸ ਬਿਮਾਰੀ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਡੇਂਗੂ ਦੇ ਮੱਛਰ ਬਾਰੇ ਦੱਸਿਆ ਕਿ ਇਹ ਬਿਮਾਰੀ ਇੱਕ ਏਡਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦੀ ਹੈ।ਡੇਂਗੂ ਦਾ ਮੱਛਰ ਇੱਕ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣ ਜਾਂਦਾ ਹੈ।ਡੇਂਗੂ ਦੇ ਮੱਛਰ ਦੇ ਸ਼ਰੀਰ ਉਪੱਰ ਕਾਲੀਆਂ -ਚਿੱਟੀਆ ਧਾਰੀਆਂ ਬਣੀਆਂ ਹੁੰਦੀਆਂ ਹਨ।
ਇਹ ਮੱਛਰ ਸਿਰਫ ਦਿਨ ਵੇਲੇ ਹੀ ਕੱਟਦਾ ਹੈ।ਇਸ ਮੱਛਰ ਦੀ ਰੋਕਥਾਮ ਲਈ ਪਾਣੀ ਦੀਆਂ ਟੈਂਕੀਆਂ ਆਦਿ ਨੂੰ ਢੱਕ ਕੇ ਰੱਖਿਆ ਜਾਵੇ, ਰਾਤ ਨੂੰ ਸੌਣ ਵੇਲੇ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ,ਕੱਪੜੇ ਅਜਿਹੇ ਪਹਿਨੌ ਜਿਸ ਨਾਲ ਪੂਰਾ ਸਰੀਰ ਢੱਕਿਆ ਰਹੇ, ਅਤੇ ਮੱਛਰ ਮਾਰਨ ਵਾਲੇ ਯੰਤਰਾਂ ਦੀ ਵਰਤੋਂ ਕਰਨ ਨਾਲ ਡੇਂਗੂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਵੱਲੋਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ "ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਸਲੋਗਨ ਦੇ ਤਹਿਤ ਲੋਕਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੇ ਕੂਲਰਾਂ, ਗਮਲਿਆਂ, ਫਰਿਜਾ ਅਤੇ ਹੋਰ ਥਾਂ ਜਿਥੇ ਬੇਲੋੜਾ ਪਾਣੀ ਖੜ੍ਹਾ ਹੋਵੇ ਆਦਿ ਦੀ ਸਾਫ਼ ਸਫ਼ਾਈ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ।
ਉਨ੍ਹਾਂ ਕਿਹਾ ਕਿ ਡੇਂਗੂ ਦੀ ਬਿਮਾਰੀ ਤੋਂ ਡਰਨ ਦੀ ਲੋੜ ਨਹੀਂ, ਬਲਕਿ ਇਸ ਬਿਮਾਰੀ ਤੋਂ ਬਚਣ ਲਈ ਕੁੱਝ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨ ਨਾਲ ਇਸ ਬਿਮਾਰੀ ਉਤੇ ਕਾਬੂ ਪਾਇਆ ਜਾ ਸਕਦਾ ਹੈ।ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਹੋਣ ਤਾਂ ਉਹ ਆਪਣੇ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਜਾ ਕੇ ਮਾਹਿਰ ਡਾਕਟਰ ਕੋਲੋਂ ਆਪਣਾ ਚੰਗੀ ਤਰ੍ਹਾਂ ਚੈਕ ਅੱਪ ਕਰਵਾਉਣ।
ਉਨ੍ਹਾਂ ਦੱਸਿਆ ਕਿ ਡੇਂਗੂ ਦੀ ਬਿਮਾਰੀ ਦੇ ਸਾਰੇ ਟੈਸਟ ਅਤੇ ਇਲਾਜ ਸਾਰੇ ਹੀ ਸਰਕਾਰੀ ਹਸਪਤਾਲਾਂ ਵਿੱਚ ਬਿਲਕੁੱਲ ਫਰੀ ਕੀਤਾ ਜਾਂਦਾ ਹੈ। ਇਸ ਡੇਂਗੂ ਜਾਗਰੂਕਤਾ ਮੁਹਿੰਮ ਵਿੱਚ ਆਸ਼ਾ ਵਰਕਰ ਸੀ੍ਮਤੀ ਜੀਵਨ ਜੋਤੀ, ਅਤੇ ਪਿੰਡ ਵਾਸੀਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ।