ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਵਿਸ਼ੇਸ਼ ਲੋਕ ਅਦਾਲਤ 29 ਜੁਲਾਈ ਤੋਂ 3 ਅਗਸਤ ਤਕ

ਪਟਿਆਲਾ, 24 ਮਈ - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਆਫ਼ ਇੰਡੀਆ ਵਿਖੇ 29 ਜੁਲਾਈ ਤੋਂ 3 ਅਗਸਤ 2024 ਤਕ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਸਬੰਧੀ ਸੀਜੇਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਮਾਨੀ ਅਰੋੜਾ ਵੱਲੋਂ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਕੇਸ ਸੁਪਰੀਮ ਕੋਰਟ ਆਫ਼ ਇੰਡੀਆ ਵਿੱਚ ਲੰਬਿਤ ਹੈ ਅਤੇ ਦੂਜੀ ਧਿਰ ਵਿਸ਼ੇਸ਼ ਲੋਕ ਅਦਾਲਤ ਵਿੱਚ ਇਸ ਝਗੜੇ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨਾ ਚਾਹੁੰਦੀ ਹੈ ਤਾਂ ਧਿਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਦਫ਼ਤਰ ਜਾਂ ਫ਼ੋਨ ਨੰਬਰ 0175-2306500. 'ਤੇ 28 ਜੁਲਾਈ, 2024 ਤੋਂ ਪਹਿਲਾਂ ਪਹਿਲਾਂ ਸੰਪਰਕ ਕਰ ਸਕਦੀ ਹੈ। ਮੈਡਮ ਅਰੋੜਾ ਨੇ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਲੇਬਰ ਨਾਲ ਸੰਬੰਧਿਤ ਮਾਮਲੇ, ਚੈੱਕ ਨਾਲ ਸੰਬੰਧਤ ਮਾਮਲੇ (138 ਐਨ. ਆਈ. ਐਕਟ), ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਿਕ ਕਾਨੂੰਨ ਦੇ ਮਾਮਲੇ, ਸਰਵਿਸਿਜ਼ ਦੇ ਮਾਮਲੇ, ਰੈਂਟ ਸੰਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸੰਬੰਧਤ ਮੁੱਦੇ, ਮੌਰਟਗੇਜ ਨਾਲ ਸੰਬੰਧਤ ਮਾਮਲੇ, ਖਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ ਫ਼ੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸੰਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ  ਲਏ ਜਾਣਗੇ।
  ਮੈਡਮ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵਿਖੇ ਲਗਾਈ ਜਾਣ ਵਾਲੀ ਵਿਸ਼ੇਸ਼ ਲੋਕ ਅਦਾਲਤ ਅੱਗੇ ਪੇਸ਼ ਕਰਨ ਤਾਂ ਜੋ ਉਨ੍ਹਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬੱਚਤ ਹੋ ਸਕੇ। ਇਸ ਮੰਤਵ ਲਈ ਵਿਸ਼ੇਸ਼ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਨ ਦਾ ਇੱਛੁਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।