
ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬੀਆਂ ਲਈ ਕਈ ਲਾਹੇਵੰਦ ਸਕੀਮਾਂ ਸ਼ੁਰੂ ਕੀਤੀਆਂ : ਪ੍ਰਨੀਤ ਕੌਰ
ਪਟਿਆਲਾ, 25 ਮਈ - ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਅੱਜ ਚੋਣ ਪ੍ਰਚਾਰ ਦੌਰਾਨ ਬੋਲਦਿਆਂ ਕਿਹਾ ਕਿ ਕੇਂਦਰ ਦੇ ਸਹਿਯੋਗ ਨਾਲ ਹੀ ਪੰਜਾਬ ਸਰਕਾਰ ਚੱਲ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਲਈ ਕਈ ਲਾਹੇਵੰਦ ਸਕੀਮਾਂ ਸ਼ੁਰੂ ਕੀਤੀਆਂ ਹਨ, ਜਿਵੇਂ ਕਿ ਪ੍ਰਧਾਨ ਮੰਤਰੀ ਆਵਾਜ ਯੋਜਨਾ ਤਹਿਤ 2 ਲੱਖ ਲੋਕਾਂ ਨੂੰ 27 ਕਰੋੜ ਦੀ ਲਾਗਤ ਨਾਲ ਘਰ ਬਣਾ ਕੇ ਦਿੱਤੇ।
ਪਟਿਆਲਾ, 25 ਮਈ - ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਅੱਜ ਚੋਣ ਪ੍ਰਚਾਰ ਦੌਰਾਨ ਬੋਲਦਿਆਂ ਕਿਹਾ ਕਿ ਕੇਂਦਰ ਦੇ ਸਹਿਯੋਗ ਨਾਲ ਹੀ ਪੰਜਾਬ ਸਰਕਾਰ ਚੱਲ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਲਈ ਕਈ ਲਾਹੇਵੰਦ ਸਕੀਮਾਂ ਸ਼ੁਰੂ ਕੀਤੀਆਂ ਹਨ, ਜਿਵੇਂ ਕਿ ਪ੍ਰਧਾਨ ਮੰਤਰੀ ਆਵਾਜ ਯੋਜਨਾ ਤਹਿਤ 2 ਲੱਖ ਲੋਕਾਂ ਨੂੰ 27 ਕਰੋੜ ਦੀ ਲਾਗਤ ਨਾਲ ਘਰ ਬਣਾ ਕੇ ਦਿੱਤੇ। ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ 13 ਲੱਖ ਤੋਂ ਵੱਧ ਗੈਸ ਕਨੈਕਸ਼ਨ ਔਰਤਾਂ ਨੂੰ ਦਿੱਤੇ। ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਲਗਭਗ ਪੰਜ ਲੱਖ ਨੌਜਵਾਨਾਂ ਨੂੰ ਉਨ੍ਹਾਂ ਦੇ ਮਨਪਸੰਦ ਕਿੱਤੇ ਦੀ ਮੁਫਤ ਟ੍ਰੇਨਿੰਗ ਦੇ ਕੇ ਉਨ੍ਹਾਂ ਲਈ ਰੋਜ਼ਗਾਰ ਦੇ ਅਵਸਰ ਪੈਦਾ ਕੀਤੇ। ਵਿਸ਼ੇਸ ਤੌਰ 'ਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਪੰਜਾਬ ਦੇ 1.41 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ ਵੰਡਿਆ ਜਾ ਰਿਹਾ ਹੈ। ਸਵੱਛ ਭਾਰਤ ਮਿਸ਼ਨ ਦੇ ਤਹਿਤ 5 ਲੱਖ ਤੋਂ ਵੱਧ ਪਖਾਨਿਆਂ ਦਾ ਨਿਰਮਾਣ ਵੀ ਕਰਵਾਇਆ। ਸਮਾਰਟ ਸਿਟੀ ਮਿਸ਼ਨ ਤਹਿਤ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਨੂੰ ਹਜ਼ਾਰਾਂ ਕਰੋੜਾਂ ਦੇ ਫੰਡ ਮੁਹਈਆ ਕਰਵਾਏ ਅਤੇ ਉਹਨਾਂ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ। ਇਸਦੇ ਨਾਲ ਹੀ ਉਨ੍ਹਾਂ ਹਲਕਾ ਨਿਵਾਸੀਆਂ ਨੂੰ ਅਗਾਮੀ ਇੱਕ ਜੂਨ ਨੂੰ ਉਨ੍ਹਾਂ ਦੇ ਹੱਕ ਵਿੱਚ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਵੀ ਕੀਤੀ।
