
ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਖੇਤਰੀ ਪਾਰਟੀ ਦਾ ਮਜਬੂਤ ਹੋਣਾ ਜਰੂਰੀ : ਸਰਬਜੀਤ ਸਿੰਘ ਪਾਰਸ
ਐਸ ਏ ਐਸ ਨਗਰ, 25 ਮਈ - ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਸਕੱਤਰ ਜਨਰਲ ਸ਼੍ਰੀ ਸਰਬਜੀਤ ਸਿੰਘ ਪਾਰਸ ਨੇ ਕਿਹਾ ਹੈ ਕਿ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਖੇਤਰੀ ਪਾਰਟੀ ਦਾ ਮਜਬੂਤ ਹੋਣਾ ਜਰੂਰੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਇਕਲੌਤੀ ਪਾਰਟੀ ਹੈ ਜਿਹੜੀ ਪੰਜਾਬ ਦੇ ਹਿੱਤਾਂ ਵਾਸਤੇ ਕੇਂਦਰ ਸਰਕਾਰ ਨਾਲ ਟੱਕਰ ਲੈ ਸਕਦੀ ਹੈ।
ਐਸ ਏ ਐਸ ਨਗਰ, 25 ਮਈ - ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਸਕੱਤਰ ਜਨਰਲ ਸ਼੍ਰੀ ਸਰਬਜੀਤ ਸਿੰਘ ਪਾਰਸ ਨੇ ਕਿਹਾ ਹੈ ਕਿ ਪੰਜਾਬ ਦੀ ਤਰੱਕੀ ਅਤੇ ਵਿਕਾਸ ਲਈ ਖੇਤਰੀ ਪਾਰਟੀ ਦਾ ਮਜਬੂਤ ਹੋਣਾ ਜਰੂਰੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਅਜਿਹੀ ਇਕਲੌਤੀ ਪਾਰਟੀ ਹੈ ਜਿਹੜੀ ਪੰਜਾਬ ਦੇ ਹਿੱਤਾਂ ਵਾਸਤੇ ਕੇਂਦਰ ਸਰਕਾਰ ਨਾਲ ਟੱਕਰ ਲੈ ਸਕਦੀ ਹੈ। ਉਹਨਾਂ ਕਿਹਾ ਕਿ ਬਾਕੀ ਦੀਆਂ ਸਾਰੀਆਂ ਪਾਰਟੀਆਂ ਦਿੱਲੀ ਵਿਚਲੇ ਆਪਣੇ ਆਕਾਵਾਂ ਦੇ ਹੁਕਮ ਤੇ ਪੰਜਾਬ ਨਾਲ ਧਰੋਹ ਕਮਾਉਂਦੀਆਂ ਰਹੀਆਂ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਹੀ ਇਕਲੌਤੀ ਪਾਰਟੀ ਹੈ ਜਿਹੜੀ ਪੰਜਾਬ ਨੂੰ ਕੇਂਦਰ ਦੀ ਧੱਕੇਸ਼ਾਹੀ ਤੋਂ ਬਚਾ ਸਕਦੀ ਹੈ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਸਭਾ ਚੋਣਾਂ ਦੌਰਾਨ ਆਸ ਨਾਲੋਂ ਵਧੀਆ ਪ੍ਰਦਰਸ਼ਨ ਕਰੇਗੀ ਅਤੇ ਪਾਰਟੀ ਦੇ ਵੱਡੀ ਗਿਣਤੀ ਉਮੀਦਵਾਰ ਜੇਤੂ ਰਹਿਣਗੇ।
