ਚੰਦੂਮਾਜਰਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ

ਐਸ ਏ ਐਸ ਨਗਰ, 25 ਮਈ - ਸਥਾਨਕ ਅਕਾਲੀ ਆਗੂਆਂ ਵਲੋਂ ਸੈਕਟਰ- 90-91 ਵਿੱਚ ਘਰ ਘਰ ਜਾ ਕੇ ਹਲਕਾ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ।

ਪਾਰਟੀ ਦੇ ਪੀ ਏ ਸੀ ਮੈਂਬਰ ਸ਼੍ਰੀ ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਇਸ ਮੌਕੇ ਲੋਕਾਂ ਵਲੋਂ ਭਰਵਾ ਹੁੰਗਾਰਾ ਦਿੱਤਾ ਗਿਆ ਅਤੇ ਸ਼੍ਰੀ ਚੰਦੂ ਮਾਜਰਾ ਨੂੰ ਵੋਟਾਂ ਪਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਪਾਰਟੀ ਦੇ ਪੀ ਏ ਸੀ ਮੈਂਬਰ ਸ਼੍ਰੀ ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ ਅਤੇ ਗੁਰਚਰਨ ਸਿੰਘ ਨੰਨੜਾ, ਬੀ ਸੀ ਸੈਲ ਦੇ ਜਿਲ੍ਹਾ ਪ੍ਰਧਾਨ ਸ਼੍ਰੀ ਸੁਰਿੰਦਰ ਸਿੰਘ ਜੰਡੂ ਅਤੇ ਤਰਸੇਮ ਸਿੰਘ ਖੋਖਰ ਵੀ ਹਾਜਿਰ ਸਨ।