
ਭਾਜਪਾ ਹੀ ਦੇ ਸਕਦੀ ਹੈ ਦੇਸ਼ ਨੂੰ ਸਥਿਰ ਸਰਕਾਰ : ਸੰਜੀਵ ਵਸ਼ਿਸ਼ਠ
ਐਸ ਏ ਐਸ ਨਗਰ, 25 ਮਈ - ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੇ ਬਹੁਤ ਤਰੱਕੀ ਕੀਤੀ ਹੈ ਅਤੇ ਭਾਜਪਾ ਹੀ ਦੇਸ਼ ਨੂੰ ਸਥਿਰ ਸਰਕਾਰ ਦੇ ਸ਼ਕਤੀ ਹੈ। ਸਥਾਨਕ ਸੈਕਟਰ 90-91 ਵਿੱਚ ਭਾਜਪਾ ਦੀ ਸੀਨੀਅਰ ਆਗੂ ਬੀਬੀ ਰਾਮਦੀਪ ਕੌਰ ਵਲੋਂ ਭਾਜਪਾ ਉਮੀਦਵਾਰ ਸ੍ਰੀ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਕਰਵਾਈ ਚੋਣ ਮੀਟਿੰਗ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਭਾਜਪਾ ਨੇ ਇਸ ਵਾਰ 400 ਪਾਰ ਦਾ ਟੀਚਾ ਰੱਖਿਆ ਹੈ
ਐਸ ਏ ਐਸ ਨਗਰ, 25 ਮਈ - ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੇ ਬਹੁਤ ਤਰੱਕੀ ਕੀਤੀ ਹੈ ਅਤੇ ਭਾਜਪਾ ਹੀ ਦੇਸ਼ ਨੂੰ ਸਥਿਰ ਸਰਕਾਰ ਦੇ ਸ਼ਕਤੀ ਹੈ। ਸਥਾਨਕ ਸੈਕਟਰ 90-91 ਵਿੱਚ ਭਾਜਪਾ ਦੀ ਸੀਨੀਅਰ ਆਗੂ ਬੀਬੀ ਰਾਮਦੀਪ ਕੌਰ ਵਲੋਂ ਭਾਜਪਾ ਉਮੀਦਵਾਰ ਸ੍ਰੀ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਕਰਵਾਈ ਚੋਣ ਮੀਟਿੰਗ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਭਾਜਪਾ ਨੇ ਇਸ ਵਾਰ 400 ਪਾਰ ਦਾ ਟੀਚਾ ਰੱਖਿਆ ਹੈ ਅਤੇ ਦੇਸ਼ ਭਰ ਵਿੱਚ ਭਾਜਪਾ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਜਰੂਰੀ ਇਹ ਹੈ ਕਿ ਨਾਰੀ ਸ਼ਕਤੀ ਵਲੋਂ ਵੋਟਾਂ ਪਾਉਣ ਅਤੇ ਪਵਾਉਣ ਦੇ ਕੰਮ ਦੀ ਜਿੰਮੇਵਾਰੀ ਲਈ ਜਾਵੇ ਅਤੇ ਵੱਧ ਚੜ੍ਹ ਕੇ ਵੋਟਾਂ ਪਾਈਆ ਜਾਣ।
ਇਸ ਮੌਕੇ ਬੀਬੀ ਰਾਮਦੀਪ ਕੌਰ ਨੇ ਕਿਹਾ ਕਿ ਭਾਜਪਾ ਸਭ ਕਾ ਸਾਥ ਸਭ ਕਾ ਵਿਕਾਸ ਦੇ ਨਾਹਰੇ ਨੂੰ ਲੈ ਕੇ ਚਲ ਰਹੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਸਾਰੇ ਵਰਗਾਂ ਦਾ ਜੀਵਨ ਸੁਖਾਲਾ ਹੋਇਆ ਹੈ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਵਸਨੀਕਾਂ ਵਲੋਂ ਭਾਜਪਾ ਨੂੰ ਵੋਟਾਂ ਪਾ ਕੇ ਸ੍ਰੀ ਸੁਭਾਸ਼ ਸ਼ਰਮਾ ਨੂੰ ਜਿਤਾਉਣ ਦਾ ਭਰੋਸਾ ਦਿੱਤਾ ਗਿਆ।
