ਸੰਵਿਧਾਨ ਨੂੰ ਬਚਾਉਣ ਲਈ ਕਾਂਗਰਸ ਦਾ ਸੱਤਾ ਵਿੱਚ ਆਉਣਾ ਜਰੂਰੀ : ਜੀਤੀ ਸਿੱਧੂ

ਐਸ ਏ ਐਸ ਨਗਰ, 27 ਮਈ - ਨਗਰ ਨਿਗਮ ਦੇ ਮੇਅਰ ਸ਼੍ਰੀ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਸੰਵਿਧਾਨ ਨੂੰ ਬਚਾਉਣ ਲਈ ਕਾਂਗਰਸ ਦਾ ਸੱਤਾ ਵਿੱਚ ਆਉਣਾ ਜਰੂਰੀ ਹੈ। ਮਿਉਂਸਪਲ ਕੌਂਸਲਰ ਸ਼੍ਰੀ ਜਸਬੀਰ ਸਿੰਘ ਮਣਕੂ, ਸੁਰਿੰਦਰ ਸਿੰਘ ਕਲੇਰ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਚਰਨ ਸਿੰਘ ਭੰਮਰਾ ਵਲੋਂ ਕਾਂਗਰਸੀ ਉਮੀਦਵਾਰ ਸ੍ਰੀ ਵਿਜੈਇੰਦਰ ਸਿੰਗਲਾ ਦੇ ਸਮਰਥਨ ਵਿੱਚ ਕਰਵਾਈ ਗਈ ਇੱਕ ਚੋਣ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਭਾਜਪਾ ਵਾਲੇ ਤਾਂ ਸ਼ਰੇਆਮ ਕਹਿ ਰਹੇ ਹਨ ਕਿ ਜੇਕਰ ਉਹਨਾਂ ਨੂੰ ਲੋੜੀਂਦਾ ਬਹੁਮਤ ਮਿਲ ਗਿਆ ਤਾਂ ਉਹ ਸੰਵਿਧਾਨ ਨੂੰ ਬਦਲ ਦੇਣਗੇ ਅਤੇ ਸੰਵਿਧਾਨ ਨੂੰ ਬਚਾਉਣ ਲਈ ਕਾਂਗਰਸ ਨੂੰ ਸੱਤਾ ਵਿੱਚ ਲਿਆਉਣ ਦੀ ਲੋੜ ਹੈ।

ਇਸ ਮੌਕੇ ਕਾਂਗਰਸੀ ਉਮੀਦਵਾਰ ਦਾ ਸਮਰਥਨ ਕਰਨ ਪਹੁੰਚੇ ਕਾਂਗਰਸੀ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਦੇਸ਼ ਦੇ ਸਾਰੇ ਅਦਾਰੇ ਆਪਣੇ ਮਿੱਤਰਾਂ ਦੇ ਹਵਾਲੇ ਕਰ ਦਿੱਤੇ ਅਤੇ ਲੋਕਾਂ ਨੂੰ ਹਿੰਦੂ ਮੁਸਲਮਾਨ ਦੇ ਨਾਲ ਤੇ ਲੜਾ ਕੇ ਇੱਕ ਵਾਰ ਫਿਰ ਸੱਤਾ ਤੇ ਆਉਣ ਦੀ ਚਾਹਵਾਨ ਹੈ। ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ਼੍ਰੀ ਅਮਰੀਕ ਸਿੰਘ ਸੋਮਲ ਤੋਂ ਇਲਾਵਾ ਵੱਡੀ ਗਿਣਤੀ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।