ਸ਼ਾਮਪੁਰ ਵਿੱਚ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਅਤੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਠ ਨੂੰ ਲੱਡੂਆਂ ਨਾਲ ਤੌਲਿਆ

ਐਸ ਏ ਐਸ ਨਗਰ, 27 ਮਈ - ਲੋਕਸਭਾ ਹਲਕਾ ਸ੍ਰੀ ਆਨੰਦ ਪੁਰ ਸਾਹਿਬ ਤੋਂ ਭਾਜਪਾ ਦੀ ਟਿਕਟ ਤੇ ਚੋਣ ਲੜ ਰਹੇ ਉਮੀਦਵਾਰ ਸ੍ਰੀ ਸੁਭਾਸ਼ ਸ਼ਰਮਾ ਅਤੇ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੂੰ ਪਿੰਡ ਸ਼ਾਮਪੁਰ ਵਿਖੇ ਪਿੰਡ ਵਾਸੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਲੱਡੂਆਂ ਨਾਲ ਤੌਲਿਆ ਗਿਆ।

ਇਸ ਮੌਕੇ ਡਾ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਇਲਾਕੇ ਦੇ ਪਿੰਡ ਵਿਕਾਸ ਪੱਖੋਂ ਪਛੜ ਗਏ ਹਨ। ਉਹਨਾਂ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ ਕੇਂਦਰ ਸਰਕਾਰ ਨਾਲ ਗੱਲ ਕਰਕੇ ਹਲਕੇ ਲਈ ਵਿਸ਼ੇਸ਼ ਪੈਕੇਜ ਲਿਆਉਣਗੇ ਤਾਂ ਜੋ ਹਲਕੇ ਦੇ ਪਿੰਡਾਂ ਦਾ ਵਿਕਾਸ ਹੋ ਸਕੇ। ਉਨ੍ਹਾਂ ਆਨੰਦਪੁਰ ਸਾਹਿਬ ਵਿੱਚ ਕੇਂਦਰ ਦਾ ਕੋਈ ਵੀ ਵੱਡਾ ਪ੍ਰਾਜੈਕਟ ਲਿਆਉਣ ਦੇ ਨਾਲ-ਨਾਲ ਮੁਹਾਲੀ ਨੂੰ ਵੀ ਬੈਂਗਲੁਰੂ ਵਾਂਗ ਆਈ ਟੀ ਹੱਬ ਬਣਾਉਣ ਦੀ ਗੱਲ ਕਹੀ।

ਉਹਨਾਂ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਨੂੰ ਵਿਕਾਸ ਪੱਖੋਂ ਕਈ ਸਾਲ ਪਿੱਛੇ ਕਰ ਦਿੱਤਾ ਹੈ ਅਤੇ ਸੂਬਾ ਸਰਕਾਰ ਪੰਜਾਬ ਨੂੰ ਅੱਗੇ ਲਿਜਾਣ ਦੀ ਬਜਾਏ ਵਿਕਾਸ ਪੱਖੋਂ ਪੰਜਾਬ ਨੂੰ ਬਹੁਤ ਪਿੱਛੇ ਛੱਡ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ਨੂੰ ਤੋੜਿਆ ਹੈ ਅਤੇ ਉਸਨੂੰ ਲੋਕਸਭਾ ਚੋਣਾਂ ਵਿੱਚ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।