ਮਾਲਵਿੰਦਰ ਸਿੰਘ ਕੰਗ ਦੀ ਵੱਡੇ ਫਰਕ ਨਾਲ ਹੋਵੇਗੀ ਜਿੱਤ : ਕੁਲਵੰਤ ਸਿੰਘ

ਐਸ ਏ ਐਸ ਨਗਰ, 27 ਮਈ - ਹਲਕਾ ਮੁਹਾਲੀ ਦੇ ਵਿਧਾਇਕ ਸ਼੍ਰੀ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਵੱਡੇ ਫਰਕ ਨਾਲ ਜਿੱਤ ਹਾਸਿਲ ਕਰਣਗੇ। ਸਥਾਨਕ ਫੇਜ਼ 11 ਵਿੱਚ ਸਾਬਕਾ ਕੌਂਸਲਰ ਬੀਬੀ ਇੰਦਰਜੀਤ ਕੌਰ ਕੌਂਸਲਰ ਦੀ ਅਗਵਾਈ ਹੇਠ ਹੋਈ ਇੱਕ ਚੋਣ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਵਲੋਂ 92 ਸੀਟਾਂ ਦੇ ਕੇ ਸ਼ਾਨਦਾਰ ਜਿੱਤ ਦਿਵਾਈ ਅਤੇ ਪਾਰਟੀ ਨੇ ਸਰਕਾਰ ਬਣਨ ਦੇ ਪਹਿਲੇ ਦਿਨ ਤੋਂ ਹੀ ਲੋਕਾਂ ਨਾਲ ਕੀਤੇ ਗਏ ਵਾਅਦੇ ਅਤੇ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ।

ਮੀਟਿੰਗ ਦੌਰਾਨ ਉਹਨਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਉਹਨਾਂ ਦੁਆਰਾ ਪਿਛਲੇ 2 ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਭਾਰੀ ਗਿਣਤੀ ਵਿੱਚ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੇ ਹਾਜ਼ਰੀ ਲਗਵਾਈ। ਮੀਟਿੰਗ ਵਿੱਚ ਔਰਤਾਂ, ਬਜ਼ੁਰਗਾਂ, ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ, ਅਵਤਾਰ ਸਿੰਘ ਮੌਲੀ, ਆਰ. ਪੀ. ਸ਼ਰਮਾ, ਜਸਪਾਲ ਸਿੰਘ, ਸਨੀ ਬਾਵਾ, ਸੁਖਚੈਨ ਸਿੰਘ, ਜਸਪਾਲ ਸਿੰਘ, ਹਰਪਾਲ ਬਰਾੜ, ਗੁਰਪਾਲ ਗਰੇਵਾਲ, ਹਰਪਾਲ ਸਿੰਘ ਚੰਨਾ, ਸਾਬਕਾ ਕੌਂਸਲਰ ਉਪਿੰਦਰ ਪ੍ਰੀਤ ਕੌਰ, ਅੰਜਲੀ ਸਿੰਘ, ਕੈਪਟਨ ਕਰਨੈਲ ਸਿੰਘ, ਅਮਰਜੀਤ ਸਿੰਘ (ਤਹਿਸੀਲਦਾਰ ਫੈਮਲੀ), ਗੁਰਮੇਲ ਸਿੰਘ ਸਿੱਧੂ, ਰਣਜੀਤ ਸਿੰਘ ਢਿੱਲੋ, ਹਰਜੀਤ ਸਿੰਘ, ਪ੍ਰਧਾਨ ਗੁਰਦੁਆਰਾ ਕਮੇਟੀ, ਸ਼੍ਰੀਮਤੀ ਸਵਰਨ ਲਤਾ, ਸ਼੍ਰੀਮਤੀ ਹਰਵਿੰਦਰ ਕੌਰ, ਬਲਾਕ ਪ੍ਰਧਾਨ ਵੀ ਮੌਜੂਦ ਸਨ।