ਵੋਟਾਂ ਅਤੇ ਗਿਣਤੀ ਸਬੰਧੀ 'ਡਰਾਈ ਡੇਅ' ਦਾ ਐਲਾਨ

ਊਨਾ, 28 ਮਈ- ਜ਼ਿਲ੍ਹਾ ਚੋਣ ਅਫ਼ਸਰ ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਦੱਸਿਆ ਕਿ ਊਨਾ ਜ਼ਿਲ੍ਹੇ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਆਮ ਚੋਣਾਂ ਅਤੇ 2 ਵਿਧਾਨ ਸਭਾ ਉਪ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਹੋਟਲਾਂ, ਢਾਬੇ, ਦੁਕਾਨਾਂ ਜਾਂ ਹੋਰ ਜਨਤਕ ਅਤੇ ਨਿੱਜੀ ਥਾਵਾਂ 'ਤੇ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਜਿਵੇਂ ਕਿ ਸ਼ਰਾਬ ਆਦਿ ਦੀ ਵਿਕਰੀ 'ਤੇ ਅਤੇ ਵੰਡਣ 'ਤੇ ਪਾਬੰਦੀ ਰਹੇਗੀ।

ਊਨਾ, 28 ਮਈ- ਜ਼ਿਲ੍ਹਾ ਚੋਣ ਅਫ਼ਸਰ ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਦੱਸਿਆ ਕਿ ਊਨਾ ਜ਼ਿਲ੍ਹੇ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਆਮ ਚੋਣਾਂ ਅਤੇ 2 ਵਿਧਾਨ ਸਭਾ ਉਪ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਹੋਟਲਾਂ, ਢਾਬੇ, ਦੁਕਾਨਾਂ ਜਾਂ ਹੋਰ ਜਨਤਕ ਅਤੇ ਨਿੱਜੀ ਥਾਵਾਂ 'ਤੇ  ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਜਿਵੇਂ ਕਿ ਸ਼ਰਾਬ ਆਦਿ ਦੀ ਵਿਕਰੀ 'ਤੇ ਅਤੇ ਵੰਡਣ 'ਤੇ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਗਿਣਤੀ ਵਾਲੇ ਦਿਨ 4 ਜੂਨ ਨੂੰ ਜ਼ਿਲ੍ਹੇ ਵਿੱਚ ‘ਡਰਾਈ ਡੇ’ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਦੇ ਕਰ ਅਤੇ ਆਬਕਾਰੀ ਕਮਿਸ਼ਨਰ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ, ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਤੰਤਰ, ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾ ਸਕੇ।
ਜਾਣਕਾਰੀ ਦਿੰਦਿਆਂ ਜਤਿਨ ਲਾਲ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਇਹ ਪਾਬੰਦੀ ਵੋਟਿੰਗ ਤੋਂ 48 ਘੰਟੇ ਪਹਿਲਾਂ ਭਾਵ 30 ਮਈ ਸ਼ਾਮ 6 ਵਜੇ ਤੋਂ 1 ਜੂਨ ਸ਼ਾਮ 6 ਵਜੇ ਤੱਕ ਲਾਗੂ ਰਹੇਗੀ। ਇਸ ਤੋਂ ਇਲਾਵਾ ਉਕਤ ਪਾਬੰਦੀ 4 ਜੂਨ ਨੂੰ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗੀ।
ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।