ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਅੱਤਵਾਦ ਵਿਰੋਧੀ ਦਿਵਸ ਦਾ ਆਯੋਜਨ ਕੀਤਾ ਗਿਆ
ਨਵਾਂਸ਼ਹਿਰ - ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦੇ ਐੱਨ ਐੱਸ ਐੱਸ ਯੂਨਿਟ ਵੱਲੋਂ ਪ੍ਰਿੰਸੀਪਲ ਡਾਕਟਰ ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਅੱਤਵਾਦ ਵਿਰੋਧੀ ਦਿਵਸ ਦਾ ਆਯੋਜਨ ਕੀਤਾ ਗਿਆ। ਪੈਂਜ਼ੀ ਇਕਮਿੰਦਰ ਸਿੰਘ ਸੰਧੂ ਯਾਦਗਾਰੀ ਸੈਮੀਨਾਰ ਹਾਲ ਵਿਖੇ ਆਯੋਜਿਤ ਇਸ ਪ੍ਰੋਗਰਾਮ ਮੌਕੇ ਪ੍ਰਿੰਸੀਪਲ ਡਾਕਟਰ ਤਰਸੇਮ ਸਿੰਘ ਭਿੰਡਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮਕਸਦ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਅੱਤਵਾਦ ਤੇ ਹਿੰਸਾ ਦੇ ਰਾਹ ਤੋਂ ਦੂਰ ਰੱਖਣਾ ਹੈ।

ਇਸ ਸਮੇਂ ਐੱਨ ਐੱਸ ਐੱਸ ਅਫ਼ਸਰ ਡਾਕਟਰ ਨਿਰਮਲਜੀਤ ਕੌਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਦੇਸ਼ ਅੰਦਰ ਰਾਸ਼ਟਰੀ ਏਕਤਾ ਅਤੇ ਸਦਭਾਵਨਾ ਬਣਾਏ ਰੱਖਣ ਦੀ ਸਿੱਖਿਆ ਦਿੱਤੀ ਤੇ ਵਿਦਿਆਰਥੀਆਂ ਨੇ ਵੀ ਇਹੋ ਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਨਾ ਲੈਣ ਦਾ ਅਹਿਦ ਲਿਆ ਜਿਸ ਨਾਲ ਦੇਸ਼ ਦਾ ਸ਼ਾਂਤਮਈ ਮਾਹੌਲ ਪ੍ਰਭਾਵਿਤ ਹੋਵੇ। ਇਸ ਮੌਕੇ ਪ੍ਰੋ. ਆਬਿਦ ਵਕਾਰ, ਡਾਕਟਰ ਸੁਨਿਧੀ ਮਿਗਲਾਨੀ, ਡਾਕਟਰ ਦਵਿੰਦਰ ਕੌਰ, ਪਰਮਜੀਤ ਸਿੰਘ ਸੁਪ੍ਰਿੰਟੈਂਡੈਂਟ, ਡਾਕਟਰ ਨੈਨਸੀ, ਹਰਪ੍ਰੀਤ ਸਿੰਘ ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਦਿਲ ਨਿਵਾਜ਼, ਪ੍ਰੋ. ਪੂਜਾ ਆਦਿ ਹਾਜ਼ਰ ਸਨ।