ਬੀਬਾ ਜੈਇੰਦਰ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਕੀਤਾ ਸਵਾਗਤ

ਪਟਿਆਲਾ, 28 ਮਈ - ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਰਕਰ ਅੱਜ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ। ਭਾਜਪਾ ਪਰਿਵਾਰ ਦਾ ਹਿੱਸਾ ਬਣੇ ਇਨ੍ਹਾਂ ਨਵੇਂ ਮੈਂਬਰਾਂ ਦਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਸਿਰੋਪਾ ਪਾ ਕੇ ਸਵਾਗਤ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਛੱਡ ਕੇ ਆਏ ਹਿਮਾਂਸ਼ੂ ਬਿਆਸ ਤੋਂ ਇਲਾਵਾ ਮਨੋਜ ਹਿੰਗੋਨਾ, ਗਿਰਧਾਰੀ ਲਾਲ, ਅਨਿਲ ਸਿੰਗਲਾ, ਹਰੀ ਕ੍ਰਿਸ਼ਨ, ਪ੍ਰੀਤ ਸਿੰਘ, ਨੀਰਜ ਸ਼ਰਮਾ, ਯੁਵਰਾਜ ਸਿੰਘ, ਅੰਕੂ ਸ਼ਰਮਾ, ਨੀਰਜ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਾਥੀ ਸ਼ਾਮਲ ਸਨ।

ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਸਨੌਰ ਇਲਾਕਾ ਇੰਚਾਰਜ ਬਿਕਰਮ ਇੰਦਰਜੀਤ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਭੁੱਨਰਹੇੜੀ ਦੇ ਸਰਪੰਚ ਵਕੀਲ ਮਸ਼ਾਲ, ਸੁਖਦੇਵ ਸਿੰਘ ਪੰਜੌਲਾ, ਸੇਵਾ ਸਿੰਘ ਕਾਠਗੜ੍ਹ, ਸੁਨੀਲ ਕੁਮਾਰ ਸਨੌਰ, ਅਮਰ ਸਿੰਘ ਅਲੀਪੁਰ, ਮਦਨ ਸਿੰਘ ਅਸਮਾਨ ਪੁਰ , ਰਾਜਾ ਰਾਮ ਨੰਨਸੂ, ਪਰਮਜੀਤ ਸਿੰਘ ਬੀੜ ਬਹਾਦੁਰਗੜ੍ਹ, ਸੇਵਾ ਰਾਮ ਬਿਲਾਸਪੁਰ ਮੰਜਾਲ, ਸਿਕੰਦਰ ਰਾਮ ਮਰਦਾਨਹੇੜੀ, ਪਿੰਡ ਚਰਸ ਜੀਤੋ ਰਾਣੀ, ਬਾਜ਼ੀਗਰ ਸਭਾ ਪੰਜਾਬ ਦੇ ਪ੍ਰਧਾਨ ਉਜਾਗਰ ਰਾਮ, ਸੇਵਾ ਰਾਮ, ਬਿੰਬਰ ਰਾਮ ਆਦਿ ਨੇ ਵੀ ਕਾਂਗਰਸ ਤੇ ਅਕਾਲੀ ਦਲ ਨੂੰ ਛੱਡ ਕੇ ਬੀਬਾ ਜੈਇੰਦਰ ਕੌਰ ਦੀ ਹਾਜ਼ਰੀ ਵਿੱਚ ਭਾਜਪਾ ਪਰਿਵਾਰ ਦਾ ਹਿੱਸਾ ਬਣ ਗਏ।
  'ਆਪ' ਪਾਰਟੀ ਤੋਂ ਆਏ ਹਿਮਾਂਸ਼ੂ ਬਿਆਸ ਨੇ ਕਿਹਾ ਕਿ ਉਹ ਜਿਸ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸਨ, ਉਹ ਪਿਛਲੇ ਢਾਈ ਸਾਲਾਂ 'ਚ ਖਾਸ ਆਦਮੀ ਪਾਰਟੀ ਬਣ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਾ ਤਾਂ ਨਸ਼ਾ ਰੁਕਿਆ ਹੈ, ਨਾ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ, ਪੰਜਾਬ ਵਿੱਚ ਕੋਈ ਨਵੀਂ ਸਨਅਤ ਨਹੀਂ ਆਈ, ਵੱਡੇ-ਵੱਡੇ ਵਿਕਾਸ ਕਾਰਜ ਠੱਪ ਪਏ ਹਨ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਔਖਾ ਕਰ ਦਿੱਤਾ ਹੈ, ਬਿਜਲੀ ਕੱਟਾਂ ਦਾ ਅਸਰ ਸਾਰੇ ਛੋਟੇ ਅਤੇ ਵੱਡੇ ਉਦਯੋਗਾਂ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾ ਰਿਹਾ ਹੈ। ਭਾਜਪਾ ਵਿੱਚ ਸ਼ਾਮਲ ਹੋਏ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਉਮੀਦਵਾਰ ਤੇ ਉਨ੍ਹਾਂ ਦੀ ਮਾਤਾ ਮਹਾਰਾਣੀ ਪ੍ਰਨੀਤ ਕੌਰ ’ਤੇ ਪਟਿਆਲਾ ਦੇ ਲੋਕਾਂ ਵਿੱਚ ਅਥਾਹ ਵਿਸ਼ਵਾਸ ਹੈ। ਇਸ ਭਰੋਸੇ ਦੇ ਆਧਾਰ 'ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਕਸਤ ਭਾਰਤ ਦੇ ਸਬੰਧ 'ਚ ਦਿੱਤੀ ਗਾਰੰਟੀ ਨੂੰ ਆਧਾਰ ਬਣਾ ਕੇ ਪਟਿਆਲਾ ਵਾਸੀਆਂ ਨੂੰ ਵਿਕਸਤ ਪਟਿਆਲਾ ਦੀ ਗਾਰੰਟਿਆਂ ਦਿੱਤੀਆਂ ਹਨ। 
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਪਟਿਆਲਾ ਵਿੱਚ ਖੇਡਾਂ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਤਿਆਰ ਕੀਤਾ ਜਾਵੇਗਾ ਅਤੇ ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਠੋਸ ਨੀਤੀ ਤਿਆਰ ਕੀਤੀ ਜਾਵੇਗੀ।  ਜਾਵੇਗੀ, ਪਟਿਆਲਾ ਨੂੰ ਸਟਾਰਟਅੱਪ ਹੱਬ ਬਣਾਇਆ ਜਾਵੇਗਾ ਅਤੇ ਨੌਜਵਾਨ ਖਾਸ ਕਰਕੇ ਐਸਸੀ ਅਤੇ ਓਬੀਸੀ ਭਾਈਚਾਰੇ ਨੂੰ ਬਿਨਾਂ ਕਿਸੇ ਸ਼ਰਤ ਦੇ ਘੱਟ ਵਿਆਜ 'ਤੇ 20 ਲੱਖ ਰੁਪਏ ਤੱਕ ਦੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਇਹ ਯਕੀਨੀ ਬਣਾਏਗਾ ਕਿ ਪਟਿਆਲਾ ਦੇ ਨੌਜਵਾਨਾਂ, ਖਾਸ ਕਰਕੇ ਐਸ.ਸੀ ਅਤੇ ਓ.ਬੀ.ਸੀ. ਭਾਈਚਾਰੇ ਦੇ ਸਮੁੱਚੇ ਵਿਕਾਸ ਵਿੱਚ ਹਿੱਸੇਦਾਰ ਬਣੇ। ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਨੇ ਪਟਿਆਲਾ ਦੇ ਲੋਕਾਂ ਨੂੰ ਸਮਾਜਿਕ ਸੁਰੱਖਿਆ ਅਤੇ ਖੁਸ਼ਹਾਲੀ ਦੀ ਗਰੰਟੀ ਦਿੱਤੀ ਹੈ।