
ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਉਲਝਾਏ ਹੋਏ ਕੰਮਾਂ ਨੂੰ ਆਪ ਸਰਕਾਰ ਨੇ ਹਲ ਕੀਤਾ : ਕੁਲਵੰਤ ਸਿੰਘ
ਐਸ.ਏ.ਐਸ. ਨਗਰ, 28 ਮਈ - ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਉਲਝਾਏ ਹੋਏ ਕੰਮਾਂ ਨੂੰ ਆਪ ਸਰਕਾਰ ਵਲੋਂ ਹਲ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਆਉਣ ਵਾਲੀਆਂ ਹੋਰ ਸਕੀਮਾਂ ਦੀ ਸੱਚਾਈ ਤੋਂ ਲੋਕ ਭਲੀ ਭਾਂਤ ਜਾਣੂ ਹਨ।
ਐਸ.ਏ.ਐਸ. ਨਗਰ, 28 ਮਈ - ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਉਲਝਾਏ ਹੋਏ ਕੰਮਾਂ ਨੂੰ ਆਪ ਸਰਕਾਰ ਵਲੋਂ ਹਲ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਆਉਣ ਵਾਲੀਆਂ ਹੋਰ ਸਕੀਮਾਂ ਦੀ ਸੱਚਾਈ ਤੋਂ ਲੋਕ ਭਲੀ ਭਾਂਤ ਜਾਣੂ ਹਨ। ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਸੈਕਟਰ 67 ਮੁਹਾਲੀ ਵਿਖੇ ਰੱਖੀ ਗਈ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਦੇ ਉਹ ਕੰਮ ਸਵਾਰੇ ਹਨ ਜੋ ਕਿ ਪਿਛਲੀਆਂ ਸਰਕਾਰਾਂ ਨੇ ਸੰਵਾਰਨ ਦੀ ਬਜਾਏ ਹੋਰ ਵੀ ਉਲਝਾਏ ਹੋਏ ਸਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਥੋੜੇ ਸਮੇਂ ਵਿੱਚ ਉਹ ਕੰਮ ਕਰ ਦਿਖਾਏ ਹਨ, ਜਿਹੜੇ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਸੋਚੇ ਵੀ ਨਹੀਂ ਸਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ ਮੌਲੀ, ਤਰਲੋਚਨ ਸਿੰਘ, ਗੁਰਪ੍ਰੀਤ ਸਿੰਘ, ਸਤਵਿੰਦਰ ਸਿੰਘ ਗੋਲਡੀ, ਆਰ. ਐਸ. ਢਿੱਲੋ, ਸੁਮੀਤ ਸੋਢੀ ਅਤੇ ਹਰਮੇਸ਼ ਸਿੰਘ ਵੀ ਹਾਜਰ ਸਨ।
