ਸਤਿਗੁਰੂ ਨਿਰੰਜਨ ਦਾਸ ਮਹਾਰਾਜ ਟਰੱਸਟ ਪਿੰਡ ਜੰਡੋਲੀ ਨੇ ਬੱਚਿਆਂ ਦੀ ਧਾਰਮਿਕ ਪ੍ਰੀਖਿਆ ਕਰਵਾਈ
ਮਾਹਿਲਪੁਰ, 29 ਮਈ - ਸਤਿਗੁਰੂ ਨਿਰੰਜਨ ਦਾਸ ਜੀ ਮਹਾਰਾਜ ਟਰੱਸਟ ਪਿੰਡ ਜੰਡੋਲੀ ਵੱਲੋਂ ਅੱਜ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਉਚਾਰਨ ਕੀਤੀ ਬਾਣੀ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਵਿਚਾਰਧਾਰਾ ਨਾਲ ਸੰਬੰਧਿਤ ਬੱਚਿਆਂ ਦੀ ਇੱਕ ਧਾਰਮਿਕ ਪ੍ਰੀਖਿਆ ਕਰਵਾਈ ਗਈ।

ਅਮਰ ਸ਼ਹੀਦ ਸੰਤ ਰਾਮਾਨੰਦ ਮਹਾਰਾਜ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਰਵਾਈ ਗਈ ਇਸ ਪ੍ਰੀਖਿਆ ਵਿੱਚ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਟਰੱਸਟ ਦੇ ਪ੍ਰਧਾਨ ਡਾਕਟਰ ਕੁਲਵਿੰਦਰ ਸਿੰਘ ਜੰਡੋਲੀ ਵੱਲੋਂ ਧਾਰਮਿਕ ਪ੍ਰੀਖਿਆ ਵਿੱਚ ਹਿੱਸਾ ਲੈਣ ਵਾਲੇ ਸਾਰੇ ਹੀ ਬੱਚਿਆਂ ਨੂੰ ਮਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਹਿਲ, ਕੋਮਲ, ਦੀਪਿਕਾ, ਲਵਲ, ਆਰੀਅਨ ਸਮੇਤ ਟਰੱਸਟ ਨਾਲ ਜੁੜੇ ਸਾਥੀ ਹਾਜ਼ਰ ਸਨ। ਗੱਲਬਾਤ ਕਰਦਿਆਂ ਡਾਕਟਰ ਕੁਲਵਿੰਦਰ ਸਿੰਘ ਜੰਡੋਲੀ ਨੇ ਕਿਹਾ ਕਿ ਛੋਟੇ ਬੱਚਿਆਂ ਦੀਆਂ ਇਸ ਤਰ੍ਹਾਂ ਦੀਆਂ ਧਾਰਮਿਕ ਪ੍ਰੀਖਿਆਵਾਂ ਕਰਵਾਉਣ ਦਾ ਮੁੱਖ ਮਨੋਰਥ ਬੱਚਿਆਂ ਨੂੰ ਇਨਕਲਾਬੀ ਮਹਾਂਪੁਰਸ਼ਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣਾ ਹੈ।
ਉਨ੍ਹਾਂ ਕਿਹਾ ਕਿ ਜੋ ਬੱਚੇ ਬਚਪਨ ਤੋਂ ਹੀ ਧੰਨ- ਧੰਨ ਸਤਿਗੁਰੂ ਰਵਿਦਾਸ ਮਹਾਰਾਜ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਸਮੇਤ ਮਾਨਵਤਾਵਾਦੀ ਵਿਚਾਰਧਾਰਾ ਦਾ ਪ੍ਰਚਾਰ ਪ੍ਰਸਾਰ ਕਰਨ ਵਾਲੇ ਸੰਤਾਂ ਮਹਾਂਪੁਰਸ਼ਾਂ ਵਲੋਂ ਦੱਸੀਆਂ ਚੰਗੀਆਂ ਗੱਲਾਂ ਤੋਂ ਜਾਣੂ ਹੋ ਜਾਂਦੇ ਹਨ। ਉਹ ਵੱਡੇ ਹੋ ਕੇ ਜ਼ਿੰਦਗੀ ਦੇ ਹਰ ਖੇਤਰ ਵਿੱਚ ਕਾਮਯਾਬੀ ਨਾਲ ਅੱਗੇ ਵਧਦੇ ਹਨ।