ਪੰਜਾਬ 'ਚ ਹੁਣ ਅਕਾਲੀ ਦਲ "ਖਾਲੀ ਦਲ" ਦੇ ਨਾਮ ਨਾਲ ਜਾਣਿਆ ਜਾਵੇਗਾ : ਡਾ. ਬਲਬੀਰ ਸਿੰਘ
ਸਨੌਰ/ਪਟਿਆਲਾ, 29 ਮਈ - ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਹਲਕਾ ਸਨੌਰ ਦੇ ਇਲਾਕੇ ਜੌੜੀਆਂ ਸੜਕਾਂ ਵਿਖੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ ਰੈਲੀ ਵਿਚ ਹਜ਼ਾਰਾਂ ਦੀ ਗਿਣਤੀ 'ਚ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਦੀ ਸਾਖ ਦਿਨੋ ਦਿਨ ਡਿੱਗਦੀ ਜਾ ਰਹੀ ਹੈ ਤੇ ਆਮ ਆਦਮੀ ਪਾਰਟੀ ਦੀ ਦੀ ਸ਼ੋਹਰਤ ਦੇ ਗ੍ਰਾਫ ਉਪਰ ਵੱਲ ਨੂੰ ਜਾ ਰਿਹਾ ਹੈ, ਇਸੇ ਕਰਕੇ ਸਮੂਹ ਪਾਰਟੀਆਂ 'ਚ ਬੇਚੈਨੀ ਪਸਰ ਗਈ ਹੈ।

ਉਨ੍ਹਾਂ ਕਿਹਾ ਕਿ "ਤੁਸੀਂ ਦੇਖਣਾ, ਇੱਕ ਦਿਨ ਅਕਾਲੀ ਦਲ ਨੂੰ ਖਾਲੀ ਦਲ ਦੇ ਨਾਂ ਨਾਲ ਜਾਣਿਆ ਜਾਵੇਗਾ। ਉਨ੍ਹਾਂ ਘੱਗਰ ਦੇ ਸਥਾਈ ਹੱਲ ਦਾ ਵੀ ਭਰੋਸਾ ਦੁਆਇਆ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਰੇਕ ਉਮੀਦਵਾਰ ਨੂੰ ਆਮ ਆਦਮੀ ਵੱਲੋਂ ਵੱਡੇ ਫਰਕ ਨਾਲ ਜਿਤਾ ਕੇ ਸੰਸਦ ਵਿੱਚ ਭੇਜਿਆ ਜਾਵੇਗਾ ਤਾਂ ਜੋ ਉਹਨਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਨੂੰ ਕੰਗਾਲ ਕਰਕੇ ਰੱਖ ਦਿੱਤਾ ਹੈ ਤੇ ਬਾਦਲ ਪਰਿਵਾਰ ਦੀ ਰਾਜਨੀਤੀ ਖ਼ਤਮ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਇਸ ਲਈ ਭੱਜ ਗਏ ਕਿਉਂਕਿ ਉਹਨਾਂ ਨੂੰ ਪਤਾ ਸੀ ਕਿ ਉਹਨਾਂ ਦੀ ਬੁਰੀ ਤਰ੍ਹਾਂ ਹਾਰ ਹੋਣੀ ਹੈ ਪਰ ਮੇਰੀ ਗੱਲ ਨੂੰ ਯਾਦ ਰੱਖਿਓ, ਹੁਣ ਭਾਜਪਾ, ਕਾਂਗਰਸ ਤੇ ਅਕਾਲੀ ਪਾਰਟੀਆਂ ਨੂੰ ਲੋਕ ਮੂੰਹ ਨਹੀਂ ਲਗਾਉਣਗੇ।
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਆਯੋਜਿਤ ਕਰਵਾਈ ਗਈ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਹੋਰ ਕਿਹਾ ਕਿ ਗਾਂਧੀ ਪਰਿਵਾਰ ਨੇ ਪੰਜਾਬ ਨੂੰ ਕਦੇ ਨਾ ਭਰਨ ਵਾਲੇ ਜ਼ਖ਼ਮ ਦਿੱਤੇ ਹਨ ਅਤੇ ਜੂਨ ਮਹਿਨਾ ਨੂੰ ਪੰਜਾਬ ਕਦੇ ਵੀ ਨਹੀਂ ਭੁੱਲੇਗਾ। ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰੇਕ ਉਮੀਦਵਾਰ ਆਮ ਲੋਕਾਂ ਦਾ ਆਪਣਾ ਉਮੀਦਵਾਰ ਹੈ ਤੇ ਇਸਦਾ ਸਬੂਤ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਮਿਲ ਜਾਵੇਗਾ। ਉਹਨਾਂ ਕਿਹਾ ਕਿ ਪੂਰੇ ਭਾਰਤ ਵਿੱਚ ਵੱਖ ਵੱਖ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਗੂੰਜ ਸੁਣਾਈ ਦੇ ਰਹੀ ਹੈ ਜਦੋਂ ਕਿ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀ ਨੀਂਦ ਉੱਡ ਗਈ ਹੈ।
ਰੈਲੀ ਉਪਰੰਤ ਡਾਕਟਰ ਗੁਰਪ੍ਰੀਤ ਕੌਰ ਅਤੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਹਾਜ਼ਰੀ ਵਿੱਚ ਸੈਂਕੜੇ ਮੋਟਰਸਾਈਕਲ, ਗਡੀਆਂ ਦੇ ਕਾਫਲੇ ਨਾਲ ਜੌੜੀਆਂ ਸੜਕਾਂ ਤੋਂ ਨੈਣ ਕਲਾਂ, ਬਹਿਲ, ਪੰਜੇਟਾ, ਭੁਨਰਹੇੜੀ, ਮੀਰਾਂ ਪੁਰ, ਦੇਵੀਗੜ੍ਹ ਤੱਕ ਰੋਡ ਸ਼ੋ ਕੀਤਾ ਗਿਆ।
ਇਸ ਮੌਕੇ ਡਾਕਟਰ ਗੁਰਪ੍ਰੀਤ ਕੌਰ ਧਰਮਪਤਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡਾਕਟਰ ਬਲਬੀਰ ਸਿੰਘ, ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ, ਬਲਤੇਜ ਸਿੰਘ ਪੰਨੂ ਮੀਡੀਆ ਸਲਾਹਕਾਰ ਮੁੱਖ ਮੰਤਰੀ ਪੰਜਾਬ, ਚੇਅਰਮੈਨ ਵੇਅਰਹਾਊਸ ਇੰਦਰਜੀਤ ਸੰਧੂ , ਤੇਜਿੰਦਰ ਮਹਿਤਾ ਜ਼ਿਲ੍ਹਾ ਪ੍ਰਧਾਨ, ਸ਼ਵਿੰਦਰ ਕੌਰ ਧੰਜੂ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਬੀਬਾ ਸਿਮਰਨਜੀਤ ਕੌਰ ਪਠਾਨਮਾਜਰਾ, ਹਰਪਾਲ ਜੁਨੇਜਾ, ਦਲਵੀਰ ਸਿੰਘ ਗਿੱਲ, ਹਰਜਸ਼ਨ ਪਠਾਣਮਾਜਰਾ, ਬਲਜੀਤ ਸਿੰਘ ਝੁੰਗੀਆਂ, ਗੁਰਬਚਨ ਸਿੰਘ ਵਿਰਕ, ਹਰਦੇਵ ਸਿੰਘ ਘੜਾਮ ਅਤੇ ਹੋਰ ਸਥਾਨਕ ਆਗੂ ਤੇ ਵਲੰਟੀਅਰ ਮੌਜੂਦ ਸਨ।