
ਆਮ ਆਦਮੀ ਪਾਰਟੀ ਨੇ ਹਲਕਾ ਮੁਹਾਲੀ ਨੂੰ ਵਿਕਾਸ ਪੱਖੋਂ ਅਣਗੌਲਿਆ ਕੀਤਾ : ਬਲਬੀਰ ਸਿੰਘ ਸਿੱਧੂ
ਐਸ ਏ ਐਸ ਨਗਰ, 30 ਮਈ - ਸਾਬਕਾ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਲਕਾ ਮੁਹਾਲੀ ਨੂੰ ਵਿਕਾਸ ਪੱਖੋਂ ਅਣਗੌਲਿਆ ਕਰਕੇ ਮੁਹਾਲੀ ਵਾਸੀਆਂ ਨੂੰ ਵਿਕਾਸ ਪੱਖੋਂ ਪਿੱਛੇ ਧੱਕਣ ਦਾ ਕੰਮ ਕੀਤਾ ਹੈ।
ਐਸ ਏ ਐਸ ਨਗਰ, 30 ਮਈ - ਸਾਬਕਾ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਲਕਾ ਮੁਹਾਲੀ ਨੂੰ ਵਿਕਾਸ ਪੱਖੋਂ ਅਣਗੌਲਿਆ ਕਰਕੇ ਮੁਹਾਲੀ ਵਾਸੀਆਂ ਨੂੰ ਵਿਕਾਸ ਪੱਖੋਂ ਪਿੱਛੇ ਧੱਕਣ ਦਾ ਕੰਮ ਕੀਤਾ ਹੈ। ਨਜ਼ਦੀਕੀ ਪਿੰਡ ਮਨੌਲੀ ਨੇੜੇ ਸਥਿਤ ਗਡਰੀਆ ਕਾਲੋਨੀ ਵਿਖੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਤਾਨਾਸ਼ਾਹ ਤੇ ਕਿਸਾਨ ਵਿਰੋਧੀ ਮੋਦੀ ਸਰਕਾਰ ਨੂੰ ਸੱਤਾ ਵਿਚੋਂ ਉਖਾੜ ਸੁੱਟਣ ਦੀ ਲੋੜ ਹੈ।
ਉਹਨਾਂ ਕਿਹਾ ਕਿ ਮਾਨ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੁਆਰਾ ਮੁਹਾਲੀ ਹਲਕੇ ਅੰਦਰ ਲਿਆਂਦੇ ਵਿਕਾਸ ਪ੍ਰਾਜੈਕਟਾਂ ਨੂੰ ਠੰਡੇ ਬਸਤੇ ਵਿਚ ਪਾ ਕੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੋਈ ਮੁਕਾਬਲਾ ਨਹੀਂ ਕਿਉਂਕਿ ਇਹ ਦੋਵੇਂ ਲੀਡਰ ਫੋਕੀ ਜੁਮਲੇਬਾਜ਼ੀ ਕਰਕੇ ਲੋਕਾਂ ਦੀਆਂ ਵੋਟਾਂ ਬਟੋਰਦੇ ਰਹੇ ਹਨ।
ਇਸ ਮੌਕੇ ਉਹਨਾਂ ਦੇ ਨਾਲ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਾਬਕਾ ਸਰਪੰਚ ਜੋਰਾ ਸਿੰਘ, ਮੇਜਰ ਸਿੰਘ, ਗਿਆਨੀ ਗੁਰਮੇਲ ਸਿੰਘ, ਜਤਿੰਦਰ ਸੂਦ, ਗੁਰਦੀਪ ਸਿੰਘ ਬਾਸੀ, ਹੰਸ ਰਾਜ, ਬਲਜਿੰਦਰ ਸਿੰਘ, ਜਸਪਾਲ ਰਾਮ, ਮਿੰਦਰ ਸਿੰਘ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਪ੍ਰਦੀਪ ਸ਼ਰਮਾ, ਅਸ਼ੋਕ ਕੁਮਾਰ, ਦਰਵਾਰਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਲੋਕ ਮੌਜੂਦ ਸਨ।
