ਰੈਲੀ ਨੂੰ ਸਫ਼ਲ ਕਰਨ ਵਾਲਿਆਂ ਦਾ ਵਿਧਾਇਕ ਹਰਮੀਤ ਪਠਾਣਮਾਜਰਾ ਨੇ ਕੀਤਾ ਧੰਨਵਾਦ

ਸਨੌਰ(ਪਟਿਆਲਾ), 30 ਮਈ - ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ਤੋਂ ਪਹਿਲਾਂ ਇਕਠੇ ਹੋਏ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿਚ ਬੀਤੇ ਦਿਨੀਂ ਕੀਤੀ ਗਈ

ਸਨੌਰ(ਪਟਿਆਲਾ), 30 ਮਈ - ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ਤੋਂ ਪਹਿਲਾਂ ਇਕਠੇ ਹੋਏ  ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ ਵਿਚ ਬੀਤੇ ਦਿਨੀਂ ਕੀਤੀ ਗਈ ਚੋਣ ਰੈਲੀ ਜਿਸ ਵਿੱਚ ਡਾ. ਗੁਰਪ੍ਰੀਤ ਕੌਰ ਮਾਨ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ। ਹਜ਼ਾਰਾਂ ਦੀ ਗਿਣਤੀ ਵਾਲ਼ੀ ਇਹ ਰੈਲੀ  ਇਤਿਹਾਸਕ ਹੋ ਨਿਬੜੀ, ਜਿਸਨੇ  ਵਿਰੋਧੀ ਪਾਰਟੀਆਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਰੈਲੀ ਦੇ ਕਾਮਯਾਬ ਹੋਣ  'ਤੇ ਸਨੌਰ ਹਲਕੇ ਦੇ ਵਸਨੀਕਾਂ ਅਤੇ ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਰਕਰਾਂ ਤੇ ਆਗੂਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰੈਲੀ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਰੈਲੀ ਕੱਢਣੀ ਹੋਵੇ ਤਾਂ ਸਨੌਰ ਹਲਕੇ ਦਾ ਯੋਗਦਾਨ ਜ਼ਰੂਰ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਹਲਕਾ ਸਨੌਰ ਦੇ ਹਰ ਇਕ ਨੌਜਵਾਨ, ਬਜ਼ੁਰਗ, ਮਾਤਾਵਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।