
ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਰਾਜ ਕੁਮਾਰ ਦੀ ਜਿੱਤ ਯਕੀਨੀ ਐਲਾਨ ਹੋਣਾ ਬਾਕੀ --- ਡਾ.ਵਿਪਨ ਪਚਨੰਗਲ
ਮਾਹਿਲਪੁਰ, 31 ਮਈ - ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਰਾਜ ਕੁਮਾਰ ਚੱਬੇਵਾਲ ਦੀ ਜਿੱਤ ਲਗਭਗ ਯਕੀਨੀ ਹੈ। ਬੱਸ ਹੁਣ ਐਲਾਨ ਹੋਣਾ ਹੀ ਬਾਕੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਡਾਕਟਰ ਵਿਪਨ ਕੁਮਾਰ ਪਚਨੰਗਲ ਪ੍ਰਧਾਨ ਐਮ.ਬੀ. ਏਕਤਾ ਮੰਚ ਨੇ ਗੱਲਬਾਤ ਕਰਦਿਆਂ ਕੀਤਾ।
ਮਾਹਿਲਪੁਰ, 31 ਮਈ - ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਰਾਜ ਕੁਮਾਰ ਚੱਬੇਵਾਲ ਦੀ ਜਿੱਤ ਲਗਭਗ ਯਕੀਨੀ ਹੈ। ਬੱਸ ਹੁਣ ਐਲਾਨ ਹੋਣਾ ਹੀ ਬਾਕੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਡਾਕਟਰ ਵਿਪਨ ਕੁਮਾਰ ਪਚਨੰਗਲ ਪ੍ਰਧਾਨ ਐਮ.ਬੀ. ਏਕਤਾ ਮੰਚ ਨੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਡਾਕਟਰ ਰਾਜ ਕੁਮਾਰ ਨੇ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਨਾਲ ਲੈ ਕੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੀਆਂ ਵੱਖ ਵੱਖ ਵਿਧਾਨ ਸਭਾਵਾਂ ਦੇ ਹਲਕਿਆਂ ਵਿੱਚ ਕੰਮ ਕੀਤਾ ਉਸ ਤੋ ਇਹ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਡਾਕਟਰ ਰਾਜਕੁਮਾਰ ਦੀ ਜਿੱਤ ਯਕੀਨੀ ਹੈ। ਲੋਕਾਂ ਵੱਲੋਂ ਮਿਲੇ ਪਿਆਰ ਸਦਕਾ ਇਸ ਵਾਰ ਉਹ ਪਾਰਲੀਮੈਂਟ ਵਿੱਚ ਪਹੁੰਚ ਕੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਵੱਖ ਵੱਖ ਇਲਾਕਿਆਂ ਅਤੇ ਸਮਾਜ ਦੇ ਹਰ ਵਰਗ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਭਰਪੂਰ ਯਤਨ ਕਰਨਗੇ। ਉਹਨਾਂ ਕਿਹਾ ਕਿ ਡਾਕਟਰ ਰਾਜ ਕੁਮਾਰ ਇੱਕ ਪੜੇ ਲਿਖੇ, ਇਮਾਨਦਾਰ ਵਿਅਕਤੀ ਹੁੰਦੇ ਹੋਏ ਆਮ ਵਿਅਕਤੀ ਦੀਆਂ ਮੁਸ਼ਕਲਾਂ ਨੂੰ ਚੰਗੀ ਤਰ੍ਹਾਂ ਜਾਣਦੇ ਅਤੇ ਇਨਾਂ ਨੂੰ ਹੱਲ ਕਰਨ ਲਈ ਵੀ ਹਮੇਸ਼ਾ ਯਤਨ ਕਰਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਮਹਾਸ਼ਾ ਸਮਾਜ ਦੇ ਵੋਟਰ ਟਾਂਡਾ, ਮੁਕੇਰੀਆਂ,ਦਸੂਹਾ, ਹੁਸ਼ਿਆਰਪੁਰ, ਫਗਵਾੜਾ, ਚੱਬੇਵਾਲ ਆਦਿ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਰਹਿੰਦੇ ਹਨ। ਜੋ ਡਾਕਟਰ ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਵੋਟ ਕਰਨ ਲਈ ਬਿਲਕੁਲ ਤਿਆਰ ਬੈਠੇ ਹਨ। ਇਸ ਮੌਕੇ ਉਨਾਂ ਨਾਲ ਪਵਨ ਕਲੋਆ, ਪ੍ਰਦੀਪ ਅਜੜਾਮ, ਸੁਰਜੀਤ ਸਿੰਘ ਖਿੱਚੀਆਂ, ਕਸ਼ਮੀਰੀ ਲਾਲ ਭੋਗਲ, ਅਨੀਤਾ ਭਲੋਚ , ਜਤਿੰਦਰ ਭਲੋਚ, ਰਕੇਸ਼ ਕੁਮਾਰ, ਮੁਕੇਸ਼ ਕੁਮਾਰ, ਸੰਜੀਵ ਕੁਮਾਰ, ਬਲਵਿੰਦਰ ਸਿੰਘ,ਰਾਜ ਕੁਮਾਰ, ਕਰਤਾਰ, ਰਾਜੇਸ਼ ਕੁਮਾਰ,ਵਿਕਾਸ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।
