
ਅੱਗ ਲੱਗਣ ਨਾਲ 12 ਦੁਕਾਨਾਂ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ
ਪਟਿਆਲਾ, 31 ਮਈ - ਅੱਜ ਦੁਪਹਿਰੇ ਪਟਿਆਲਾ ਦੇ ਛੋਟੀ ਬਾਰਾਂਦਰੀ ਵਿੱਚ ਸਥਿਤ ਕੱਪੜੇ ਦੀਆਂ 12 ਆਰਜੀ ਦੁਕਾਨਾਂ ਅੱਗ ਨਾਲ ਸੜ ਕੇ ਸੁਆਹ ਹੋ ਗਈਆਂ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਛੇ ਤੋਂ ਵੱਧ ਗੱਡੀਆਂ ਦੀ ਵਰਤੋਂ ਕੀਤੀ ਗਈ, ਜਿਨ੍ਹਾਂ ਨੇ ਤਿੰਨ ਘੰਟੇ ਦੀ ਮਸ਼ੱਕਤ ਬਾਅਦ ਅੱਗ ’ਤੇ ਕਾਬੂ ਪਾਇਆ।
ਪਟਿਆਲਾ, 31 ਮਈ - ਅੱਜ ਦੁਪਹਿਰੇ ਪਟਿਆਲਾ ਦੇ ਛੋਟੀ ਬਾਰਾਂਦਰੀ ਵਿੱਚ ਸਥਿਤ ਕੱਪੜੇ ਦੀਆਂ 12 ਆਰਜੀ ਦੁਕਾਨਾਂ ਅੱਗ ਨਾਲ ਸੜ ਕੇ ਸੁਆਹ ਹੋ ਗਈਆਂ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਛੇ ਤੋਂ ਵੱਧ ਗੱਡੀਆਂ ਦੀ ਵਰਤੋਂ ਕੀਤੀ ਗਈ, ਜਿਨ੍ਹਾਂ ਨੇ ਤਿੰਨ ਘੰਟੇ ਦੀ ਮਸ਼ੱਕਤ ਬਾਅਦ ਅੱਗ ’ਤੇ ਕਾਬੂ ਪਾਇਆ। ਉਦੋਂ ਤੱਕ ਦੁਕਾਨਾਂ ਅਤੇ ਅੰਦਰ ਰੱਖੇ ਕੱਪੜੇ ਸੜ ਕੇ ਸੁਆਹ ਹੋ ਚੁੱਕੇ ਸਨ। ਇਸ ਹਾਦਸੇ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਬਿਜਲੀ ਦੀਆਂ ਤਾਰਾਂ 'ਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਪਰ ਅਸਲ ਕਾਰਨ ਦਾ ਪਤਾ ਨਹੀਂ ਲੱਗ ਸਕਿਆ।
ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ, ‘ਆਪ’ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਭਾਜਪਾ ਆਗੂ ਜੈਇੰਦਰ ਕੌਰ ਮੌਕੇ ‘ਤੇ ਪਹੁੰਚ ਗਏ। ਸਾਰੇ ਸਿਆਸੀ ਆਗੂਆਂ ਨੇ ਅੱਗ ਨਾਲ ਪ੍ਰਭਾਵਿਤ ਪਰਿਵਾਰਾਂ ਅਤੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਇਨ੍ਹਾਂ ਲੋਕਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਅਕਾਲੀ ਉਮੀਦਵਾਰ ਐਨ ਕੇ ਸ਼ਰਮਾ ਨੇ ਕਿਹਾ ਕਿ ਪੀੜਤ ਪਰਿਵਾਰਾਂ ਨੂੰ 50 ਹਜ਼ਾਰ ਰੁਪਏ ਤੋਂ ਲੈ ਕੇ 1 ਲੱਖ ਰੁਪਏ ਤਕ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।
