ਪਿੰਡ ਨੌਰਾ ਵਿਖੇ ਬਾਬਾ ਗੁਲਾਬ ਸਿੰਘ ਜੀ ਦੀ ਬਰਸੀ ਮੌਕੇ ਫਰੀ ਮੈਡੀਕਲ ਚੈੱਕਅਪ ਕੈਂਪ ਲੱਗਾ

ਨਵਾਂਸ਼ਹਿਰ - ਐਨ ਆਰ ਆਈ ਨੰਬਰਦਾਰ ਮਸਤਾਨ ਸਿੰਘ ਅਤੇ ਸਮੂਹ ਪਰਿਵਾਰ ਵਲੋਂ ਸੰਤ ਬਾਬਾ ਗੁਲਾਬ ਸਿੰਘ ਜੀ ਬਰਸੀ ਨੂੰ ਸਮਰਪਿਤ ਫਰੀ ਮੈਡੀਕਲ ਚੈੱਕਅੱਪ ਕੈਂਪ ਅੱਜ ਗੁਰਦੁਆਰਾ ਡੇਹਰਾ ਸੰਤ ਬਾਬਾ ਗੁਲਾਬ ਸਿੰਘ ਜੀ ਪਿੰਡ ਨੌਰਾ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਲਗਾਇਆ ਗਿਆ ।

ਨਵਾਂਸ਼ਹਿਰ - ਐਨ ਆਰ ਆਈ ਨੰਬਰਦਾਰ ਮਸਤਾਨ ਸਿੰਘ ਅਤੇ ਸਮੂਹ ਪਰਿਵਾਰ ਵਲੋਂ ਸੰਤ ਬਾਬਾ ਗੁਲਾਬ ਸਿੰਘ ਜੀ ਬਰਸੀ ਨੂੰ ਸਮਰਪਿਤ ਫਰੀ ਮੈਡੀਕਲ ਚੈੱਕਅੱਪ ਕੈਂਪ ਅੱਜ ਗੁਰਦੁਆਰਾ ਡੇਹਰਾ ਸੰਤ ਬਾਬਾ ਗੁਲਾਬ ਸਿੰਘ ਜੀ ਪਿੰਡ ਨੌਰਾ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਲਗਾਇਆ ਗਿਆ । ਇਸ ਕੈਂਪ ਦਾ ਉਦਘਾਟਨ ਸ. ਦਲਜੀਤ ਸਿੰਘ ਖੱਖ ਡੀ ਐਸ ਪੀ ਬੰਗਾ ਨੇ ਕੀਤਾ ।  ਉਹਨਾਂ ਨੇ ਐਨ. ਆਰ. ਆਈ. ਲੰਬੜਦਾਰ ਮਸਤਾਨ ਸਿੰਘ ਅਤੇ ਸਮੂਹ ਪਰਿਵਾਰ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਮਾਨਵਤਾ ਦੀ ਸੇਵਾ ਲਈ ਫਰੀ ਮੈਡੀਕਲ ਚੈਕਅਪ ਕੈਂਪ ਲਗਾਉਣ ਦੇ ਕਾਰਜ ਦੀ ਸ਼ਲਾਘਾ ਕੀਤੀ ।  ਇਸ ਮੌਕੇ ਹਸਪਤਾਲ ਢਾਹਾਂ ਕਲੇਰਾਂ ਦੇ  ਡਾਕਟਰ ਸ਼ਵੇਤਾ ਬਗੜਿਆ ਐਮ ਐਸ (ਔਰਤਾਂ ਦੀਆਂ ਬਿਮਾਰੀਆਂ, ਬਾਂਝਪਣ ਅਤੇ ਵਡੇ ਅਪਰੇਸ਼ਨਾਂ ਦੇ ਮਾਹਿਰ) ਦੀ ਅਗਵਾਈ ਵਿਚ ਫਰੀ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ । ਜਿਸ ਵਿਚ ਮਾਹਿਰ ਡਾਕਟਰ ਸਾਹਿਬਾਨ ਵੱਲੋਂ 150 ਤੋਂ ਵੱਧ ਮਰੀਜ਼ਾਂ ਦਾ ਮੁਫਤ ਮੈਡੀਕਲ ਚੈੱਕਐੱਪ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਫਰੀ ਦਵਾਈਆਂ ਪ੍ਰਦਾਨ ਕੀਤੀਆਂ । ਇਸ ਮੌਕੇ ਮਰੀਜ਼ਾਂ ਦਾ ਸ਼ੂਗਰ ਟੈਸਟ ਵੀ ਫਰੀ ਕੀਤਾ ਗਿਆ । ਸੰਤ ਬਾਬਾ ਗੁਲਾਬ ਸਿੰਘ ਜੀ ਬਰਸੀ ਨੂੰ ਸਮਰਪਿਤ ਇਸ ਕੈਂਪ ਵਿਚ ਸਰਵ ਸ੍ਰੀ ਮਸਤਾਨ ਸਿੰਘ ਐਨ ਆਰ ਆਈ ਲੰਬੜਦਾਰ ਅਤੇ ਪ੍ਰਧਾਨ ਗੁਰਦੁਆਰਾ ਡੇਹਰਾ ਸੰਤ ਬਾਬਾ ਗੁਲਾਬ ਸਿੰਘ ਜੀ ਪਿੰਡ ਨੌਰਾ, ਮਲਕੀਤ ਸਿੰਘ ਮੀਤ ਪ੍ਰਧਾਨ, ਸਤਵਿੰਦਰ ਸਿੰਘ ਸੈਕਟਰੀ, ਦਲਜੀਤ ਸਿੰਘ ਖਜ਼ਾਨਚੀ,  ਮੋਹਣ ਸਿੰਘ ਖਜ਼ਾਨਚੀ, ਅਜੀਤ ਸਿੰਘ, ਰਵਿੰਦਰ ਸਿੰਘ, ਇੰਦਰਜੀਤ ਕੌਰ, ਪਰਮਿੰਦਰ ਕੌਰ (ਸਮੂਹ ਮੈਂਬਰ), ਸਮਾਜ ਸੇਵਕ ਨਿਰਮਲਜੀਤ ਸਿੰਘ ਝਿਕਾ, ਮਨਜੀਤ ਕੌਰ ਸਰਪੰਚ, ਸੋਹਣ ਲਾਲ, ਬਲਦੇਵ ਕ੍ਰਿਸ਼ਨ ਸਾਬਕਾ ਸਰਪੰਚ, ਬਲਵਿੰਦਰ ਸੋਗੀ, ਦਵਿੰਦਰ ਸਿੰਘ, ਮਿਤ ਸਿੰਘ, ਸੁਖਜਿੰਦਰ ਸਿੰਘ ਪੰਚ, ਹਰਜਿੰਦਰ ਸਿੰਘ (ਪੰਚ), ਡਾ. ਕੁਲਦੀਪ ਸਿੰਘ ਮੈਡੀਕਲ ਅਫਸਰ, ਡਾਈਟੀਸ਼ੀਅਨ ਰੌਣਿਕਾ ਕਾਹਲੋਂ, ਅਮਨਦੀਪ ਕੌਰ ਸਟਾਫ ਨਰਸ, ਸੁਰਜੀਤ ਸਿੰਘ ਜਗਤਪੁਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।