ਪਿੰਡ ਕਾਲੇਵਾਲ ਬੀਤ ਵਿੱਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ
ਗੜ੍ਹਸ਼ੰਕਰ - ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਜੀ ਦੇ ਹੁਕਮਾਂ ਅਤੇ ਐਸ.ਐਮ.ਓ.ਪੀ.ਐਚ.ਸੀ ਪੋਜੀ ਡਾ.ਰਘਵੀਰ ਸਿੰਘ ਜੀ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਹਤ ਅਤੇ ਤੰਦਰੁਸਤੀ ਕੇਂਦਰ ਕਾਲੇਵਾਲ ਬੀਤ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ।

ਇਸ ਸਬੰਧੀ ਹੈਲਥ ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਤੰਬਾਕੂ ਦੇ ਧੂੰਏਂ ਨਾਲ ਸਾਹ ਦੀਆਂ ਬਿਮਾਰੀਆਂ, ਕੈਂਸਰ, ਦਮਾ, ਛਾਤੀ ਦੀਆਂ ਬਿਮਾਰੀਆਂ, ਦਿਲ ਦੀਆਂ ਬਿਮਾਰੀਆਂ, ਚਮੜੀ ਦੀਆਂ ਬਿਮਾਰੀਆਂ ਆਦਿ ਕਈ ਭਿਆਨਕ ਬਿਮਾਰੀਆਂ ਲੱਗਦੀਆਂ ਹਨ। ਤੰਬਾਕੂ ਤੋਂ ਕਈ ਤਰ੍ਹਾਂ ਦੀਆਂ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ। ਇਸ ਦੇ ਧੂੰਏਂ ਵਿੱਚ ਕਾਰਬਨ ਮੋਨੋਆਕਸਾਈਡ, ਸਲਫਰ, ਅਮੋਨੀਆ, ਫਾਰਮਲ ਡੀਹਾਈਡ, ਆਰਸੈਨਿਕ ਵਰਗੇ ਤੱਤ ਮੌਜੂਦ ਹੁੰਦੇ ਹਨ। ਜੋ ਮਨੁੱਖੀ ਸਰੀਰ ਨੂੰ ਭਿਆਨਕ ਬਿਮਾਰੀਆਂ ਦਾ ਕਾਰਨ ਬਣਦੇ ਹਨ। ਸਰਕਾਰ ਨੇ ਕੋਟਪਾ ਐਕਟ 2003 ਲਾਗੂ ਕੀਤਾ ਹੈ, ਜਿਸ ਤਹਿਤ ਜਨਤਕ ਥਾਵਾਂ 'ਤੇ ਸਿਗਰਟਨੋਸ਼ੀ ਕਰਨ ਵਾਲਿਆਂ 'ਤੇ ਵੱਖ-ਵੱਖ ਧਾਰਾਵਾਂ ਤਹਿਤ ਜੁਰਮਾਨਾ ਲਗਾਇਆ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਖੁਦ ਅਤੇ ਆਪਣੇ ਬੱਚਿਆਂ ਨੂੰ ਤੰਬਾਕੂ ਪ੍ਰਤੀ ਜਾਗਰੂਕ ਕਰਨ ਅਤੇ ਇਸ ਮੌਕੇ ਉਨ੍ਹਾਂ ਹਾਜ਼ਰ ਸਮੂਹ ਲੋਕਾਂ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਅਤੇ ਕਿਸੇ ਨੂੰ ਵੀ ਤੰਬਾਕੂ ਦਾ ਸੇਵਨ ਨਾ ਕਰਨ ਦੀ ਚਿਤਾਵਨੀ ਦਿੱਤੀ। ਜਸਬੀਰ ਕੌਰ, ਪਰਵੀਨ ਕੌਰ, ਰਚਨਾ ਦੇਵੀ, ਸੰਦੀਪ ਕੌਰ ਅਤੇ ਪਿੰਡ ਦੇ ਹੋਰ ਲੋਕ ਹਾਜ਼ਰ ਸਨ।