ਮਾਤਾ ਹਰਜਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਂਟ

ਮਾਹਿਲਪੁਰ - ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਸਨਮਾਨਿਤ ਅਧਿਆਪਕ ਜਸਵੀਰ ਸਿੰਘ ਦੇ ਮਾਤਾ ਹਰਜਿੰਦਰ ਕੌਰ ਸੁਪਤਨੀ ਸਵਰਗਵਾਸੀ ਅਜੀਤ ਸਿੰਘ ਜੀ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਨਮਿਤ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਦੂਰ ਨੇੜੇ ਦੀਆਂ ਉੱਘੀਆਂ ਸ਼ਖਸ਼ੀਅਤਾਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ।

ਮਾਹਿਲਪੁਰ - ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਸਨਮਾਨਿਤ ਅਧਿਆਪਕ ਜਸਵੀਰ ਸਿੰਘ ਦੇ ਮਾਤਾ ਹਰਜਿੰਦਰ ਕੌਰ ਸੁਪਤਨੀ ਸਵਰਗਵਾਸੀ ਅਜੀਤ ਸਿੰਘ ਜੀ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਨਮਿਤ ਰੱਖੇ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਦੂਰ ਨੇੜੇ ਦੀਆਂ ਉੱਘੀਆਂ ਸ਼ਖਸ਼ੀਅਤਾਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਨਿੱਕੀਆਂ ਕਰੂੰਬਲਾਂ ਦੇ ਸੰਪਾਦਕ ਬਲਜਿੰਦਰ ਮਾਨ ਨੇ ਕਿਹਾ ਕਿ ਮਾਤਾ ਹਰਜਿੰਦਰ ਕੌਰ ਨੇ ਕਿਰਤ ਕਮਾਈ ਨੂੰ ਪਹਿਲ ਦੇ ਕੇ ਆਪਣੇ ਸਾਰੇ ਪਰਿਵਾਰ ਨੂੰ ਗੁਰੂ ਸ਼ਬਦ ਨਾਲ ਜੋੜਿਆ l ਜਿਸ ਕਰਕੇ ਸਾਰਾ ਪਰਿਵਾਰ ਦੇਸ਼ ਵਿਦੇਸ਼ ਵਿੱਚ ਸ਼ਾਨਦਾਰ ਪੈੜਾਂ ਪਾ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਮਾਤਾ ਜੀ ਦੇ ਪੁੱਤਰ ਅਮਰੀਕ ਸਿੰਘ ਅਤੇ ਜਸਵੀਰ ਸਿੰਘ ਨੇ ਮਾਤਾ ਜੀ ਦੀ ਦਿਨ ਰਾਤ ਸੇਵਾ ਕਰਕੇ ਮਿਸਾਲ ਕਾਇਮ ਕੀਤੀ ਹੈ l ਇਸ ਪਰਿਵਾਰ ਦੀ ਬਜ਼ੁਰਗਾਂ ਪ੍ਰਤੀ ਸ਼ਰਧਾ ਤੋ ਸਾਨੂੰ ਸਭ ਨੂੰ ਸਿੱਖਣਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਅਜੀਤ ਸਿੰਘ, ਸੁਰਿੰਦਰ ਸਿੰਘ, ਸੂਰਜ ਸਿੰਘ, ਇੰਦਰਜੀਤ ਸਿੰਘ,ਬੱਗਾ ਸਿੰਘ ਆਰਟਿਸਟ ਆਦਿ ਨੇ ਸ਼ਰਧਾ ਸੁਮਨ ਭੇਟ ਕੀਤੇ l ਪਰਿਵਾਰਕ ਮੈਂਬਰਾਂ ਵਿੱਚ ਅਮਰੀਕ ਸਿੰਘ, ਜਸਵੀਰ ਸਿੰਘ, ਬਲਰਾਜ ਕੌਰ, ਮਨਜੀਤ ਕੌਰ, ਕੁਲਵੰਤ ਕੌਰ, ਸੁਖਨਿੰਦਰ ਅਤੇ ਮਨਵੀਰ ਵੱਲੋਂ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ ਗਿਆ।