
ਇਹ ਸੂਚਿਤ ਕੀਤਾ ਜਾਂਦਾ ਹੈ ਕਿ ਜ਼ਿਲ੍ਹਾ ਮੈਜਿਸਟਰੇਟ ਚੰਡੀਗੜ੍ਹ ਵੱਲੋਂ ਸੀਆਰਪੀਸੀ ਦੀ ਧਾਰਾ 144 ਅਧੀਨ ਮਨਾਹੀ ਦੇ ਹੁਕਮ ਲਾਗੂ।
ਚੰਡੀਗੜ 03 ਜੂਨ:-ਇੱਥੇ ਸੂਚਿਤ ਕੀਤਾ ਜਾਂਦਾ ਹੈ ਕਿ ਜ਼ਿਲ੍ਹਾ ਮੈਜਿਸਟਰੇਟ ਚੰਡੀਗੜ੍ਹ ਵੱਲੋਂ ਸੀ.ਆਰ.ਪੀ.ਸੀ. ਦੀ ਧਾਰਾ 144 ਅਧੀਨ ਮਨਾਹੀ ਦੇ ਹੁਕਮ ਲਾਗੂ ਹਨ। ਇਹ ਸਲਾਹ ਦਿੱਤੀ ਜਾਂਦੀ ਹੈ ਕਿ ਗਿਣਤੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ, ਸਮਰੱਥ ਅਧਿਕਾਰੀ ਦੀ ਅਗਾਊਂ ਇਜਾਜ਼ਤ ਤੋਂ ਬਿਨਾਂ ਕੋਈ ਵੀ ਜਿੱਤ ਜਲੂਸ ਨਹੀਂ ਕੱਢਿਆ ਜਾ ਸਕਦਾ ਹੈ।
ਚੰਡੀਗੜ 03 ਜੂਨ:-ਇੱਥੇ ਸੂਚਿਤ ਕੀਤਾ ਜਾਂਦਾ ਹੈ ਕਿ ਜ਼ਿਲ੍ਹਾ ਮੈਜਿਸਟਰੇਟ ਚੰਡੀਗੜ੍ਹ ਵੱਲੋਂ ਸੀ.ਆਰ.ਪੀ.ਸੀ. ਦੀ ਧਾਰਾ 144 ਅਧੀਨ ਮਨਾਹੀ ਦੇ ਹੁਕਮ ਲਾਗੂ ਹਨ। ਇਹ ਸਲਾਹ ਦਿੱਤੀ ਜਾਂਦੀ ਹੈ ਕਿ ਗਿਣਤੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ, ਸਮਰੱਥ ਅਧਿਕਾਰੀ ਦੀ ਅਗਾਊਂ ਇਜਾਜ਼ਤ ਤੋਂ ਬਿਨਾਂ ਕੋਈ ਵੀ ਜਿੱਤ ਜਲੂਸ ਨਹੀਂ ਕੱਢਿਆ ਜਾ ਸਕਦਾ ਹੈ। ਬਿਨਾਂ ਇਜ਼ਾਜ਼ਤ ਦੇ ਸਮਰਥਕਾਂ ਦਾ ਕੋਈ ਵੀ ਇਕੱਠ 188 ਆਈਪੀਸੀ ਦੇ ਤਹਿਤ ਕਾਰਵਾਈ ਲਈ ਜਵਾਬਦੇਹ ਹੋਵੇਗਾ ਇਹ ਹੋਰ ਸੂਚਿਤ ਕੀਤਾ ਜਾਂਦਾ ਹੈ ਕਿ ਸੀ.ਸੀ.ਈ.ਟੀ ਸੈਕਟਰ 26, ਚੰਡੀਗੜ੍ਹ ਵਿਖੇ ਕਾਊਂਟਿੰਗ ਸੈਂਟਰ ਵਿਖੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਰਫ਼ ਪੋਲ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਅਤੇ ਅਧਿਕਾਰਤ ਕਾਉਂਟਿੰਗ ਏਜੰਟਾਂ ਨੂੰ ਹੀ ਗਿਣਤੀ ਕੇਂਦਰ ਦੇ ਅੰਦਰ ਜਾਂ ਨੇੜੇ ਜਾਣ ਦੀ ਇਜਾਜ਼ਤ ਹੈ। ਗਿਣਤੀ ਕੇਂਦਰ ਦੇ ਨੇੜੇ ਕਿਸੇ ਵੀ ਅਣਅਧਿਕਾਰਤ ਇਕੱਠ ਨਾਲ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਸਖ਼ਤੀ ਨਾਲ ਨਿਪਟਿਆ ਜਾਵੇਗਾ।
