ਬਾਪੂ ਰਘਬੀਰ ਸਿੰਘ ਫੌਜੀ ਨੂੰ ਸ਼ਰਧਾਂਜਲੀਆਂ ਭੇਂਟ

ਐਸ ਏ ਐਸ ਨਗਰ, 3 ਜੂਨ - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਅਤੇ ਯੂਥ ਆਫ ਪੰਜਾਬ ਸੰਸਥਾ ਦੇ ਚੇਅਰਮੈਨ ਸ੍ਰੀ ਪਰਮਦੀਪ ਸਿੰਘ ਬੈਦਵਾਨ ਦੇ ਪਿਤਾ ਰਘਵੀਰ ਸਿੰਘ ਫੌਜੀ (ਜੋ ਕਿ ਬੀਤੇ ਦਿਨੀਂ 24 ਮਈ ਨੂੰ ਅਕਾਲ ਚਲਾਣਾ ਕਰ ਗਏ ਸਨ) ਦੀ ਆਤਮਿਕ ਸ਼ਾਂਤੀ ਲਈ ਅੱਜ ਗੁਰਦੁਆਰਾ ਸਿੰਘ ਸਭਾ ਪਿੰਡ ਮਟੌਰ ਸੈਕਟਰ 70 ਮੁਹਾਲੀ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ।

ਐਸ ਏ ਐਸ ਨਗਰ, 3 ਜੂਨ - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਅਤੇ ਯੂਥ ਆਫ ਪੰਜਾਬ ਸੰਸਥਾ ਦੇ ਚੇਅਰਮੈਨ ਸ੍ਰੀ ਪਰਮਦੀਪ ਸਿੰਘ ਬੈਦਵਾਨ ਦੇ ਪਿਤਾ ਰਘਵੀਰ ਸਿੰਘ ਫੌਜੀ (ਜੋ ਕਿ ਬੀਤੇ ਦਿਨੀਂ 24 ਮਈ ਨੂੰ ਅਕਾਲ ਚਲਾਣਾ ਕਰ ਗਏ ਸਨ) ਦੀ ਆਤਮਿਕ ਸ਼ਾਂਤੀ ਲਈ ਅੱਜ ਗੁਰਦੁਆਰਾ ਸਿੰਘ ਸਭਾ ਪਿੰਡ ਮਟੌਰ ਸੈਕਟਰ 70 ਮੁਹਾਲੀ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਸੇਵੀ ਅਤੇ ਧਾਰਮਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਕਿਸਾਨ ਜੱਥੇਬੰਦੀਆਂ ਦੇ ਮੈਂਬਰਾਂ, ਸ਼ਹਿਰ ਦੇ ਮੋਹਤਬਰਾਂ, ਨਜਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।
  ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਬਲਵੀਰ ਸਿੰਘ ਸਿੱਧੂ, ਆਪ ਉਮੀਦਵਾਰ ਮਾਲਵਿੰਦਰ ਸਿੰਘ ਕੰਗ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ, ਜੱਥੇਦਾਰ ਰਣਜੀਤ ਸਿੰਘ (ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖਤ, ਅਮ੍ਰਿਤਸਰ), ਬਾਪੂ ਗੁਰਚਰਨ ਸਿੰਘ ਹਵਾਰਾ, ਭਾਈ ਸਮਸ਼ੇਰ ਸਿੰਘ ਪ੍ਰਭ ਆਸਰਾ, ਨਗਰ ਨਿਗਮ ਦੇ ਡਿਪਟੀ ਮੇਅਰ ਸ੍ਰੀ ਕੁਲਜੀਤ ਸਿੰਘ ਬੇਦੀ, ਜਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਪਰਵਿੰਦਰ ਸਿੰਘ ਸੋਹਾਣਾ, ਲੋਕ ਹਿਤ ਮਿਸ਼ਨ ਤੋਂ ਰਵਿੰਦਰ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ, ਨਗਰ ਨਿਗਮ ਦੇ ਕੌਂਸਲਰ ਨਰਪਿੰਦਰ ਸਿੰਘ ਰੰਗੀ, ਹਰਜੀਤ ਸਿੰਘ ਭੋਲੂ, ਪ੍ਰਮੋਦ ਕੁਮਾਰ ਮਿਤਰਾ ਅਤੇ ਜਗਦੀਸ਼ ਸਿੰਘ ਜੱਗਾ ਸ਼ਾਹੀਮਾਜਰਾ, ਖਰੜ ਦੇ ਕੌਂਸਲਰ ਰਾਜਵੀਰ ਸਿੰਘ ਰਾਜੀ ਮੁੰਡੀ ਖਰੜ, ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ, ਹਰਪਾਲ ਸਿੰਘ ਚੰਨਾ ਅਤੇ ਸੁਰਿੰਦਰ ਸਿੰਘ ਰੋਡਾ, ਹਰਸੰਗਤ ਸਿੰਘ ਸੋਹਾਣਾ, ਜਸਪਾਲ ਸਿੰਘ ਮਟੌਰ, ਰਣਦੀਪ ਸਿੰਘ ਬੈਦਵਾਣ, ਜਸਪਾਲ ਸਿੰਘ ਪਾਲੀ ਡੇਰਾਬਸੀ, ਜਸਪਾਲ ਸਿੰਘ ਜ਼ੀਰਕਪੁਰ, ਬ੍ਰਾਹਮਣ ਸਭਾ ਪ੍ਰਧਾਨ ਵੀ ਕੇ ਵੈਦ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਅੰਤਰਰਾਸ਼ਟਰੀ ਪੁਆਧੀ ਮੰਚ ਦੇ ਆਗੂ ਗੁਰਮੀਤ ਸਿੰਘ ਬੈਦਵਾਣ, ਪਰਮਜੀਤ ਕੌਰ ਲਾਂਡਰਾਂ, ਕਰਮਜੀਤ ਸਿੰਘ ਚਿਲਾ, ਗੁਰਪ੍ਰੀਤ ਸਿੰਘ ਨਿਆਮੀਆਂ, ਗੁਰਦੁਆਰਾ ਸਿੰਘ ਸ਼ਹੀਦਾਂ ਦੀ ਕਮੇਟੀ ਦੇ ਪ੍ਰਧਾਨ ਤੇ ਕਮੇਟੀ ਮੈਂਬਰ, ਕਿਸਾਨ ਯੂਨੀਅਨ ਰਾਜੇਵਾਲ ਦੇ ਮੀਤ ਪ੍ਰਧਾਨ ਪਰਮਿੰਦਰ ਸਿੰਘ ਚਾਲਾਕੀ ਅਤੇ ਸੁਖਵਿੰਦਰ ਸਿੰਘ ਮਾਛੀਵਾੜਾ, ਕਿਸਾਨ ਯੂਨੀਅਨ ਰਾਜੇਵਾਲ ਦੇ ਜਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਸ੍ਰੀ ਮੀਤ ਪ੍ਰਧਾਨ ਤੇਜਿੰਦਰ ਸਿੰਘ ਪੂਨੀਆ, ਕਿਸਾਨ ਆਗੂ ਅੰਗਰੇਜ਼ ਸਿੰਘ ਡਕੌਂਦਾ, ਜਸਪਾਲ ਸਿੰਘ ਨਿਆਮੀਆਂ, ਲੱਖਵਿੰਦਰ ਸਿੰਘ ਕਰਾਲਾ, ਰਾਮ ਸਿੰਘ ਕੁਦਵਾ ਜੇ ਜੇ ਪੀ ਪ੍ਰਧਾਨ ਨਰੈਣਗੜ੍ਹ, ਅਮਰਿੰਦਰ ਸਿੰਘ (ਐਸ ਜੀ ਪੀ ਸੀ ਚੰਡੀਗੜ੍ਹ) ਭਗਤ ਆਸ਼ਾ ਰਾਮ ਬੈਦਵਾਣ ਕਮੇਟੀ ਸੋਹਾਣਾ ਦੇ ਆਗੂ, ਕਿਸਾਨ ਆਗੂ ਕਮਲ ਲਾਂਡਰਾ, ਜਸਪਾਲ ਸਿੰਘ ਲਾਂਡਰਾ, ਜਸਵੰਤ ਸਿੰਘ ਮਾਣਕਮਾਜਰਾ, ਮੁਹਾਲੀ ਐਥਲੈਟਿਕ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਸਿੰਘ ਬੈਦਵਾਣ, ਕੋਚ ਸਵਰਨ ਸਿੰਘ ਮੁਹਾਲੀ ਤੇ ਪੂਰੀ ਟੀਮ, ਸਰਪੰਚ ਅਮਰੀਕ ਸਿੰਘ, ਸ਼ੇਰ ਸਿੰਘ ਦੈੜੀ, ਮਨਜੀਤ ਸਿੰਘ ਤੰਗੋਰੀ, ਬਲਾਕ ਪ੍ਰਧਾਨ ਕਿਸਾਨ ਯੂਨੀਅਨ ਜਸਵਿੰਦਰ ਸਿੰਘ ਮੁਹਾਲੀ, ਅਮਰਜੀਤ ਸਿੰਘ ਖਰੜ, ਦਰਸ਼ਨ ਸਿੰਘ ਨਾਗਰਾ, ਕਾਮਰੇਡ ਰਣਜੀਤ ਸਿੰਘ ਹੰਸ, ਯੂਥ ਆਫ ਪੰਜਾਬ ਦੇ ਪ੍ਰਧਾਨ ਤੇ ਕਮੇਟੀ ਮੈਂਬਰ, ਸੱਤਿਆ ਨਾਰਾਇਣ ਮੰਦਰ ਦੇ ਪ੍ਰਧਾਨ ਨਰਿੰਦਰ ਵਤਸ, ਬਾਬਾ ਬਾਲ ਭਾਰਤੀ ਮੰਦਿਰ ਦੇ ਤਰਲੋਚਨ ਸਿੰਘ ਬੈਦਵਾਣ, ਬਲਰਾਜ ਸਿੰਘ ਲਖਨੌਰ, ਪਾਲ ਸਿੰਘ ਲਖਨੌਰ, ਮਨਜੀਤ ਸਿੰਘ, ਪੁਆਧੀ ਅਖਾੜੇ ਦੇ ਸਮਰ ਸਿੰਘ ਸੰਮੀ, ਕੇਸਰ ਸਿੰਘ ਸੋਹਾਣਾ, ਭੁਪਿੰਦਰ ਸਿੰਘ ਮਟੌਰੀਆ ਸਮੇਤ ਵੱਡੀ ਗਿਣਤੀ ਵਿੱਚ ਹਾਜਿਰ ਹੋਏ ਬੈਦਵਾਨ ਪਰਿਵਾਰ ਦੇ ਸਨੇਹੀਆਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਮਟੌਰ ਦੇ ਪ੍ਰਧਾਨ ਜਥੇਦਾਰ ਬਲਬੀਰ ਸਿੰਘ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬੈਦਵਾਨ ਪਰਿਵਾਰ ਵਲੋਂ ਵੱਖ ਵੱਖ ਤਰ੍ਹਾਂ ਦੇ 500 ਬੂਟੇ ਵੀ ਵੰਡੇ ਗਏ।