ਪਠਾਣਮਾਜਰਾ ਨੇ ਕੀਤਾ ਸਨੌਰ ਦੇ ਲੋਕਾਂ ਦਾ ਧੰਨਵਾਦ

ਸਨੌਰ/ਪਟਿਆਲਾ, 4 ਜੂਨ - ਲੋਕ ਸਭਾ ਚੋਣਾਂ 2024 ਵਿੱਚ ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਬਲਬੀਰ ਸਿੰਘ ਨੂੰ ਵਿਧਾਨ ਸਭਾ ਹਲਕਾ ਸਨੌਰ ਦੇ ਵਸਨੀਕਾਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ, ਵਲੰਟੀਅਰਾਂ ਵੱਲੋਂ ਆਪਣਾ ਕੀਮਤੀ ਵੋਟ ਦੇ ਕੇ ਜੋ 5 ਹਜ਼ਾਰ ਤੋਂ ਵੱਧ ਦੀ ਲੀਡ ਦਿੱਤੀ ਗਈ ਹੈ ਇਸ ਲਈ ਹਲਕਾ ਸਨੌਰ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।

ਸਨੌਰ/ਪਟਿਆਲਾ, 4 ਜੂਨ -  ਲੋਕ ਸਭਾ ਚੋਣਾਂ 2024 ਵਿੱਚ ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ  ਡਾਕਟਰ ਬਲਬੀਰ ਸਿੰਘ ਨੂੰ ਵਿਧਾਨ ਸਭਾ ਹਲਕਾ ਸਨੌਰ ਦੇ ਵਸਨੀਕਾਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ, ਵਲੰਟੀਅਰਾਂ ਵੱਲੋਂ ਆਪਣਾ ਕੀਮਤੀ ਵੋਟ ਦੇ ਕੇ ਜੋ 5 ਹਜ਼ਾਰ ਤੋਂ ਵੱਧ ਦੀ ਲੀਡ ਦਿੱਤੀ ਗਈ ਹੈ ਇਸ ਲਈ ਹਲਕਾ ਸਨੌਰ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਹ ਵਿਚਾਰ  ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਸ ਲੀਡ ਦੇ ਸਹਾਰੇ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਬਾਕੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਟੱਕਰ ਦਿੰਦਿਆਂ ਦੂਜੇ ਨੰਬਰ 'ਤੇ ਰਹੇ। ਹਲਕਾ ਸਨੌਰ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਪਠਾਣਮਾਜਰਾ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਫਤਵਾ ਆਮ ਆਦਮੀ ਪਾਰਟੀ ਨੂੰ ਪੂਰੀ ਤਰ੍ਹਾਂ ਮਨਜ਼ੂਰ ਹੈ ਅਤੇ ਇਸ ਵਾਰ ਦੀਆਂ  ਚੋਣਾਂ ਵਿੱਚ ਜੋ ਵੀ ਕਮੀਆਂ ਪੇਸ਼ੀਆਂ ਰਹੀਆਂ ਹਨ, ਨੂੰ ਆਉਣ ਵਾਲੇ ਸਮੇਂ ਵਿੱਚ ਦੂਰ ਕੀਤਾ ਜਾਵੇਗਾ ਅਤੇ ਲੋਕਾਂ ਦਾ ਮੁੜ ਸਾਥ ਪ੍ਰਾਪਤ ਕਰਨ ਲਈ ਲੋਕ ਹਿਤੈਸ਼ੀ ਕਾਰਜਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਜੇਤੂ ਉਮੀਦਵਾਰ ਡਾ. ਧਰਮਵੀਰ ਗਾਂਧੀ ਨੂੰ ਵਧਾਈ ਵੀ ਦਿੱਤੀ।