ਸ਼੍ਰੀਮਾਨ 108 ਸੰਤ ਮਾਨ ਸਿੰਘ ਸੰਤ ਰਾਮ ਸਿੰਘ ਜੀ ਦੀ ਸਲਾਨਾ ਬਰਸੀ ਮੌਕੇ ਸੰਤ ਸਮਾਗਮ ਕਰਵਾਇਆ
ਮਾਹਿਲਪੁਰ, 4 ਜੂਨ - ਡੇਰਾ ਬਿਸ਼ਨਪੁਰੀ ਪਿੰਡ ਨੰਗਲ ਖੁਰਦ ਨੇੜੇ ਮਾਹਿਲਪੁਰ ਵਿਖੇ ਸ਼੍ਰੀਮਾਨ 108 ਸੰਤ ਮਾਨ ਸਿੰਘ ਸੰਤ ਰਾਮ ਸਿੰਘ ਜੀ ਦੀ ਸਲਾਨਾ ਬਰਸੀ ਇਸ ਅਸਥਾਨ ਦੇ ਮੁੱਖ ਸੰਚਾਲਕ ਮਹੰਤ ਵਿਕਰਮਜੀਤ ਸਿੰਘ ਚੇਲਾ ਮਹੰਤ ਰਾਮ ਸਿੰਘ ਜੀ ਦੀ ਯੋਗ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਪੂਰਵਕ ਢੰਗ ਨਾਲ ਮਨਾਈ ਗਈ। ਇਸ ਮੌਕੇ ਸਭ ਤੋਂ ਪਹਿਲਾਂ 10 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ।

ਉਪਰੰਤ ਭਾਈ ਹਰਨੇਕ ਸਿੰਘ ਹਜੂਰੀ ਰਾਗੀ, ਸੰਤ ਜੋਗਿੰਦਰ ਸਿੰਘ ਅਟਾਰੀ ਵਾਲੇ ਅਤੇ ਹੋਰ ਕੀਰਤਨੀ ਅਤੇ ਢਾਡੀ ਜਥਿਆਂ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਸੰਤਾਂ ਮਹਾਂਪੁਰਸ਼ਾਂ ਦੇ ਪਰਉਪਕਾਰੀ ਜੀਵਨ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸੰਤ ਅਮਰਜੀਤ ਸਿੰਘ ਹਰਖੋਵਾਲ, ਸੰਤ ਸੰਤੋਖ ਸਿੰਘ ਪਾਲਦੀ, ਸੰਤ ਪ੍ਰੀਤਮ ਸਿੰਘ ਬਾੜੀਆ, ਸੰਤ ਬਲਜੀਤ ਸਿੰਘ ਬਾੜੀਆਂ, ਮਨਪ੍ਰੀਤ ਸਿੰਘ ਗੋਰਾ, ਮਨਜੀਤ ਸਿੰਘ ਸੰਘਾ ਮਾਹਿਲਪਰ, ਬੀਬੀ ਸਤਿੰਦਰ ਕੌਰ ਸਮੇਤ ਇਸ ਅਸਥਾਨ ਨਾਲ ਜੁੜੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਸੰਤ ਬਾਬਾ ਵਿਕਰਮਜੀਤ ਸਿੰਘ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਮੁਫਤ ਵਿੱਚ ਦੰਦ ਵੰਡੇ ਗਏ ਅਤੇ ਸੁਆਮੀ ਸੰਜੀਵ ਕੁਮਾਰ ਨੰਗਲ ਕਲਾਂ ਵੱਲੋਂ ਮੁਫਤ ਅਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿੱਚ ਮਰੀਜ਼ਾਂ ਨੇ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਉਠਾਇਆ।
ਇਸ ਮੌਕੇ ਸੰਤ ਬਾਬਾ ਵਿਕਰਮਜੀਤ ਸਿੰਘ ਵੱਲੋਂ ਆਈਆਂ ਹੋਈਆਂ ਸੰਗਤਾਂ ਅਤੇ ਸਮਾਗਮ ਦੇ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੱਲਬਾਤ ਕਰਦਿਆਂ ਸੰਤ ਬਾਬਾ ਵਿਕਰਮਜੀਤ ਸਿੰਘ ਜੀ ਨੇ ਕਿਹਾ ਕਿ 108 ਸੰਤ ਬਾਬਾ ਮਾਨ ਸਿੰਘ ਜੀ ਸੰਤ ਰਾਮ ਸਿੰਘ ਜੀ ਦਾ ਜੀਵਨ ਪਹਾੜੀ ਝਰਨੇ ਦੀ ਤਰ੍ਹਾਂ ਪਵਿੱਤਰ ਅਤੇ ਸ਼ੁੱਧ ਸੀ। ਉਨ੍ਹਾਂ ਨੇ ਆਪਣੇ ਦਰਬਾਰ ਵਿੱਚ ਆਈਆਂ ਹੋਈਆਂ ਸੰਗਤਾਂ ਨੂੰ ਹਮੇਸ਼ਾ ਹੀ ਉਸ ਸਰਬ ਸ਼ਕਤੀਮਾਨ ਪਰਮਾਤਮਾ ਦੇ ਚਰਨਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ ਜੋ ਇਸ ਬ੍ਰਹਿਮੰਡ ਦੇ ਕਣ ਕਣ ਵਿੱਚ ਮੌਜੂਦ ਹੈ। ਇਸ ਮੌਕੇ ਗੁਰੂ ਕਾ ਲੰਗਰ ਤੋਂ ਅਟੁੱਟ ਚੱਲਿਆ।