
ਨਸ਼ਾ ਕਰਨਾ ਮੌਤ ਨੂੰ ਬੁਲਾਵਾ ਦੇਣਾ ਹੈ – ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ)
ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ, ਪਿੰਡ ਮੂਸਾਪੁਰ ਵਿਖੇ “ ਨਸ਼ਾ ਮੁਕਤ ਭਾਰਤ ਅਭਿਆਨ “ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ । ਜਿਸ ਦੀ ਪ੍ਰਧਾਨਗੀ ਸ਼੍ਰੀ ਕੁਲਵੀਰ ਸਿੰਘ( ਸਰਪੰਚ) ਨੇ ਕੀਤੀ ।
ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ, ਪਿੰਡ ਮੂਸਾਪੁਰ ਵਿਖੇ “ ਨਸ਼ਾ ਮੁਕਤ ਭਾਰਤ ਅਭਿਆਨ “ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ । ਜਿਸ ਦੀ ਪ੍ਰਧਾਨਗੀ ਸ਼੍ਰੀ ਕੁਲਵੀਰ ਸਿੰਘ( ਸਰਪੰਚ) ਨੇ ਕੀਤੀ ।
ਇਸ ਮੌਕੇ ਤੇ ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਦੇ ਨੌਜਵਾਨ ਬੁਰੀ ਤਰਾਂ ਨਸ਼ਿਆਂ ਦੇ ਜੰਜਾਲ ਵਿਚ ਫਸੇ ਹੇਏ ਹਨ, ਜਦਕਿ ਪੰਜਾਬ ਦਾ ਇਤਿਹਾਸ ਇਸ ਤਰ੍ਹਾਂ ਦਾ ਨਹੀਂ ਹੈ ਪੰਜਾਬ ਦੀ ਧਰਤੀ ਨੇ ਹਮੇਸ਼ਾ ਹੀ ਸੂਰਵੀਰ ਯੋਧਿਆਂ ਨੂੰ ਜਨਮ ਦਿੱਤਾ ਹੈ ਪ੍ਰੰਤੂ ਕੁਝ ਲੋਕ ਆਪਣੇ ਫਾਇਦਿਆਂ ਲਈ ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਤੇ ਪਾ ਰਹੇ ਹਨ । ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ ਤਾਂ ਜੋ ਨਸ਼ੇ ਤੋਂ ਹੋਣ ਵਾਲ਼ੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ । ਨਸ਼ਾ ਮਨੁੱਖ ਨੂੰ ਸਮਾਜ ਅਤੇ ਪਰਿਵਾਰ ਕੋਲੋ ਦੂਰ ਕਰ ਦਿੰਦਾ ਹੈ । ਨਸ਼ਾ ਕਰਨ ਵਾਲੇ ਮਨੁੱਖ ਦਾ ਮਾਨਸਿਕ ਪੱਧਰ ਇਨ੍ਹਾਂ ਗਿਰ ਜਾਂਦਾ ਹੈ ਕਿ ਉਹ ਹਰ ਇੱਕ ਰਿਸ਼ਤੇ ਤੋਂ ਦੂਰ ਹੁੰਦਿਆ ਆਤਮਹੱਤਿਆ ਵਰਗੀਆਂ ਦੁਰਘਟਨਾਵਾਂ ਨੂੰ ਅੰਜਾਮ ਦੇਣ ਲੱਗ ਪੈਂਦਾ ਹੈ । ਨਸ਼ਾ ਕਰਨ ਨਾਲ ਨੌਜਵਾਨ ਆਪ ਤਾਂ ਮਾਨਸਿਕ ਰੋਗੀ ਹੋ ਜਾਦੇ ਹਨ, ਅਤੇ ਪਰਿਵਾਰਕ ਮੈਂਬਰ ਵੀ ਮਾਨਸਿਕ ਤੌਰ ਤੇ ਰੋਗੀ ਹੋ ਜਾਦੇ ਹਨ ਅਤੇ ਪਰਿਵਾਰ ਆਰਥਿਕ ਤੌਰ ਤੇ ਕਮਜੋਰ ਹੋ ਜਾਦੇ ਹਨ। ਉਨਾ ਨੇ ਕਿਹਾ ਕਿ ਸਕੂਲ ਦੇ ਬੱਚਿਆਂ ਨੂੰ ਹੋਣ ਵਾਲੀਆਂ ਛੁੱਟੀਆਂ ਬਾਰੇ ਵੀ ਵਿਸਥਾਰ ਪੂਰਵਕ ਦੱਸਣਾ ਚਾਹੀਦਾ ਹੈ, ਜਿਵੇ ਸ਼ਹੀਦ ਯੋਧਿਆਂ ਦਾ ਜਨਮ ਦਿਨ, ਸ਼ਹੀਦੀ ਦਿਵਸ , ਗੁਰੂ ਸਹਿਬਾਨਾ ਦੇ ਸ਼ਹੀਦੀ ਦਿਨ, ਅਤੇ ਹੋਰ ਤਿਊਹਾਰਾਂ ਬਾਰੇ ਵੀ ਵਿਸਥਾਰ ਪੂਰਵਕ ਦੱਸਣਾ ਚਾਹੀਦਾ ਹੈ।
ਇਸ ਮੋਕੇ ਤੇ ਸ਼੍ਰੀ ਪਰਵੇਸ਼ ਕੁਮਾਰ(ਪੀਅਰ ਐਜੂਕੇਟਰ) ਨੇ ਇਕੱਠ ਨੂੰ ਸੰਬੋਧਨ ਹੁੰਦਿਆਂ ਕੇਂਦਰ ਦੀਆਂ ਸਹੂਲਤਾਂ ਅਤੇ ਗਤੀਵਿਧੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਤੇ ਕਿਹਾ ਕਿ ਸਾਨੂੰ ਆਲੇ ਦੁਆਲੇ ਤੇ ਆਪਣੇ ਬੱਚਿਆਂ ਦੀ ਦੇਖਰੇਖ ਕਰਨੀ ਚਾਹੀਦੀ ਹੈ ਤਾਂ ਸਮਾਜ ਵਿੱਚ ਪਾਈਆਂ ਜਾਣ ਵਾਲੀਆਂ ਕੁਰੀਤੀਆਂ ਤੋਂ ਬਚਿਆ ਜਾ ਸਕੇ | ਸੰਤੁਲਿਤ ਆਹਾਰ ਨਾਲ ਸ਼ਰੀਰ ਨੂੰ ਤੰਦੁਰਸਤ ਰੱਖੋ ਜਿਸ ਨਾਲ ਮਨ ਵੀ ਠੀਕ ਰਹੇਗਾ ਅਤੇ ਜੇਕਰ ਕੋਈ ਨੌਜਵਾਨ ਇਸ ਨਸ਼ਿਆਂ ਵਰਗੀ ਬਿਮਾਰੀ ਵਿੱਚ ਫੱਸ ਗਿਆ ਹੈ ਤਾਂ ਉਸਨੂੰ ਇਲਾਜ ਲਈ ਕੇਦਰ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ । ਉਨਾ ਨੇ ਕੇਂਦਰ ਵਿਖੇ ਮਰੀਜਾਂ ਦੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ।
ਇਸ ਮੌਕੇ ਤੇ ਕੁਲਵੀਰ ਸਿੰਘ( ਸਰਪੰਚ) ਨੇ ਸਕੂਲ ਦੇ ਪਿੰਡ ਵਾਸੀਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਦੇ ਸਟਾਫ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਨਸੇ ਦੇ ਪ੍ਰਤੀ ਜਾਗਰੂਕਤਾ ਕੈੰਪ ਲਗਾਵਾਉਂਦੇ ਰਹਿਣਗੇ। ਇਸ ਮੌਕੇ ਤੇ ਬਲਵੀਰ ਕੌਰ(ਆਂਗਵਾੜੀ ਵਰਕਰ) ਨੇ ਨਸ਼ੇ ਦੇ ਪ੍ਰਤੀ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਤੋਂ ਸਵਾਲ ਪੁੱਛੇ ਅਤੇ ਉਨਾ ਨੇ ਤਸੱਲੀਬਖਸ਼ ਜਵਾਬ ਦਿੱਤੇ। ਇਸ ਮੌਕੇ ਤੇ ਰੀਨਾ ਕੁਮਾਰੀ(ਆਸ਼ਾ ਵਰਕਰ), ਵਿਜੇ ਕੁਮਾਰ(ਪੰਚ), ਕਮਲਜੀਤ ਕੌਰ(ਆਗਣਵਾੜੀ ਵਰਕਰ), ਬਲਵੀਰ ਕੌਰ(ਆਸ਼ਾ ਵਰਕਰ), ਵੀਰਪਾਲ ਕੌਰ(ਹੈਲਪਰ), ਰਜਿੰਦਰ ਕੌਰ(Narega Met),ਅਤੇ ਹੋਰ ਪਿੰਡ ਵਾਸੀ ਸ਼ਾਮਿਲ ਸਨ।
