ਸਾਕਾ ਨੀਲਾ ਤਾਰਾ ਸ਼ਰਧਾਂਜਲੀ ਸਮਾਗਮ ਕਰਵਾਇਆ
ਐਸ ਏ ਐਸ ਨਗਰ, 6 ਜੂਨ - ਸਾਕਾ ਨੀਲਾ ਤਾਰਾ ਦੇ 40 ਸਾਲ ਮੁਕੰਮਲ ਹੋਣ ਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾ: ਸੱਤਵੀ ਮੁਹਾਲੀ ਅਤੇ ਗੁਰਦੁਆਰਾ ਸ੍ਰੀ ਫਤਹਿ ਏ ਜੰਗ ਸਾਹਿਬ ਚੱਪੜਚਿੜੀ ਕਲਾਂ ਮੁਹਾਲੀ ਵਿਖੇ ਜੂਨ 1984 ਵਿੱਚ ਹੋਏ ਫੌਜੀ ਹਮਲੇ ਸਮੇਂ ਸ਼ਹੀਦ ਹੋਏ ਸਿੰਘ/ ਸਿੰਘਣੀਆਂ ਦੀ ਯਾਦ ਵਿੱਚ ਦੋ ਦਿਨ ਪਹਿਲਾਂ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਡਰਾਂ ਅਤੇ ਜਥੇਦਾਰ ਚਰਨਜੀਤ ਸਿੰਘ ਕਾਲੇਵਾਲ ਨੇ ਕਿਹਾ ਕਿ 6 ਜੂਨ 1984 ਇੱਕ ਘਟਨਾ ਨਹੀਂ ਬਲਕਿ ਇਤਿਹਾਸ ਹੈ ਅਤੇ ਇਤਿਹਾਸ ਭੁਲਾਏ ਨਹੀਂ ਜਾਦੇ ਬਲਕਿ ਲਿਖੇ ਜਾਂਦੇ ਹਨ। ਉਹਨਾਂ ਕਿਹਾ ਕਿ ਜੂਨ 1984 ਵਿੱਚ ਇੱਕਲੇ ਸਿੰਘ, ਸਿੰਘਣੀਆਂ ਹੀ ਲਹੂ ਲੁਹਾਨ ਨਹੀਂ ਹੋਏ, ਬਲਕਿ ਸਾਰਾ ਪੰਜਾਬ, ਸਿੱਖ, ਸਿੱਖੀ ਅਤੇ ਇਨਸਾਨੀਅਤ ਲਹੂਲੁਹਾਨ ਹੋਈ ਹੈ। ਜਿਸਨੂੰ ਰਹਿੰਦੀ ਦੁਨੀਆ ਤੱਕ ਭੁਲਾਇਆ ਨਹੀਂ ਜਾ ਸਕਦਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜੱਥੇਦਾਰ ਪਰਮਜੀਤ ਸਿੰਘ ਕਾਹਲੋ, ਮੀਤ ਪ੍ਰਧਾਨ ਸ਼੍ਰੋਮਣੀ ਅਕਲੀ ਦਲ, ਸz ਅਮਰਜੀਤ ਸਿੰਘ ਜਿੰਦਬੜੀ ਮੈਨੇਜਰ ਗੁ. ਸ੍ਰੀ ਅੰਬ ਸਾਹਿਬ ਮੁਹਾਲੀ, ਬੀਬੀ ਹਰਬੰਸ ਕੌਰ ਪ੍ਰਧਾਨ ਸੁਖਮਨੀ ਸੇਵਾ ਸੁਸਾਇਟੀ, ਸz ਜਗਜੀਤ ਸਿੰਘ, ਗਿਆਨੀ ਭੁਪਿੰਦਰ ਸਿੰਘ, ਗਿਆਨੀ ਗੁਰਲਾਲ ਸਿੰਘ, ਸz ਗੁਰਦੇਵ ਸਿੰਘ, ਸz ਗੁਰਮੀਤ ਸਿੰਘ, ਸz ਜਗਰਾਜ ਸਿੰਘ, ਸz ਚੰਨਦੀਪ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਜਗਤਾਰ ਸਿੰਘ ਵੀ ਹਾਜਰ ਸਨ।